ਫਿਰੋਜ਼ਪੁਰ(ਕੁਮਾਰ)-ਸੀ. ਆਈ. ਏ. ਸਟਾਫ ਫਿਰੋਜ਼ਪੁਰ ਦੀ ਪੁਲਸ ਨੇ ਬੀਤੀ ਸ਼ਾਮ ਚੁੰਗੀ ਨੰਬਰ 7 ਦੇ ਕੋਲ ਇਕ ਵਿਅਕਤੀ ਨੂੰ ਨਾਜਾਇਜ਼ ਸ਼ਰਾਬ ਸਮੇਤ ਗ੍ਰਿਫਤਾਰ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਏ. ਐੱਸ. ਆਈ. ਰਾਜੇਸ਼ ਕੁਮਾਰ ਨੇ ਦੱਸਿਆ ਕਿ ਪੁਲਸ ਨੇ ਸ਼ੱਕ ਦੇ ਆਧਾਰ 'ਤੇ ਹੀਰਾ ਸਿੰਘ ਨੂੰ ਕਾਬੂ ਕਰ ਕੇ ਤਲਾਸ਼ੀ ਦੌਰਾਨ ਉਸ ਤੋਂ 80 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਕੀਤੀ ਹੈ। ਉਨ੍ਹਾਂ ਦੱਸਿਆ ਕਿ ਪੁਲਸ ਨੇ ਫੜੇ ਗਏ ਵਿਅਕਤੀ ਦੇ ਖਿਲਾਫ ਥਾਣਾ ਫਿਰੋਜ਼ਪੁਰ ਛਾਉਣੀ ਵਿਚ ਆਬਕਾਰੀ ਐਕਟ ਤਹਿਤ ਮੁਕੱਦਮਾ ਦਰਜ ਕੀਤਾ ਹੈ।
ਰਿਸ਼ਵਤ ਲੈਂਦਾ ਸੁਪਰਡੈਂਟ ਵਿਜੀਲੈਂਸ ਅੜਿੱਕੇ
NEXT STORY