ਫਿਰੋਜ਼ਪੁਰ(ਕੁਮਾਰ)—ਫਿਰੋਜ਼ਪੁਰ ਛਾਉਣੀ ਵਿਚ ਚੁੰਗੀ ਨੰਬਰ 7 ਦੇ ਕੋਲ ਅਤੇ ਪਿੰਡ ਹਜ਼ਾਰਾ ਸਿੰਘ ਵਾਲਾ ਵਿਚ ਪੁਲਸ ਨੇ ਨਾਜਾਇਜ਼ ਸ਼ਰਾਬ ਤੇ ਲਾਹਣ ਬਰਾਮਦ ਕੀਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਫਿਰੋਜ਼ਪੁਰ ਛਾਉਣੀ ਦੇ ਐੱਚ.ਸੀ. ਬਲਵੀਰ ਸਿੰਘ ਨੇ ਦੱਸਿਆ ਕਿ ਪੁਲਸ ਨੇ ਸਵਾ 40 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਕਰਕੇ ਸੋਨੀ ਪੁੱਤਰ ਹਰਮੇਸ਼ ਦੇ ਖਿਲਾਫ ਆਬਕਾਰੀ ਐਕਟ ਤਹਿਤ ਮੁਕੱਦਮਾ ਦਰਜ ਕੀਤਾ ਹੈ। ਜਦਕਿ ਨਾਮਜ਼ਦ ਵਿਅਕਤੀ ਪੁਲਸ ਨੂੰ ਦੇਖਦੇ ਹੀ ਫਰਾਰ ਹੋ ਗਿਆ। ਦੂਸਰੇ ਪਾਸੇ ਏ. ਐੱਸ. ਆਈ. ਬਲਵਿੰਦਰ ਸਿੰਘ ਨੇ ਦੱਸਿਆ ਕਿ ਪੁਲਸ ਨੇ ਰੇਡ ਕਰਦੇ 150 ਲੀਟਰ ਲਾਹਣ ਅਤੇ 15 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਕਰਕੇ ਥਾਣਾ ਮਮਦੋਟ ਵਿਚ ਰਾਜ ਸਿੰਘ, ਸੁਰਜੀਤ ਸਿੰਘ ਅਤੇ ਔਰਤ ਸ਼ੀਰੋ ਦੇ ਖਿਲਾਫ ਮੁਕੱਦਮਾ ਦਰਜ ਕਰਕੇ ਨਾਮਜ਼ਦ ਇਕ ਵਿਅਕਤੀ ਨੂੰ ਗ੍ਰਿਫਤਾਰ ਕੀਤਾ ਹੈ, ਜਦਕਿ ਹੋਰ 2 ਵਿਅਕਤੀ ਪੁਲਸ ਨੂੰ ਦੇਖਦੇ ਫਰਾਰ ਹੋ ਗਏ ਹਨ। ਥਾਣਾ ਸਿਟੀ ਜਲਾਲਾਬਾਦ ਦੀ ਪੁਲਸ ਨੇ ਪਿੰਡ ਚੱਕ ਅਰਾਈਆਂ ਵਾਲਾ ਉਰਫ ਫਲੀਆਂ ਵਾਲਾ ਤੋਂ ਇਕ ਵਿਅਕਤੀ ਨੂੰ ਸਵਾ 12 ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ ਕਾਬੂ ਕਰਨ 'ਚ ਸਫਲਤਾ ਹਾਸਲ ਕੀਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਐੱਚ. ਸੀ. ਮੁਖਤਿਆਰ ਸਿੰਘ ਨੇ ਦੱਸਿਆ ਕਿ ਪੁਲਸ ਪਾਰਟੀ ਦੇ ਨਾਲ ਸ਼ੱਕੀ ਪੁਰਸ਼ਾਂ ਦੀ ਚੈਕਿੰਗ ਲਈ ਨਵਾਂ ਬੱਸ ਅੱਡਾ ਮੁਕਤਸਰ-ਜਲਾਲਾਬਾਦ ਦੇ ਕੋਲ ਮੌਜੂਦ ਸਨ ਤਾਂ ਉਨ੍ਹਾਂ ਨੂੰ ਮੁਖਬਰ ਨੇ ਇਤਲਾਹ ਦਿੱਤੀ ਕਿ ਵਿਕਰਮ ਸਿੰਘ ਉਰਫ ਵਿੱਕੀ ਪੁੱਤਰ ਕੁਲਵੰਤ ਸਿੰਘ ਵਾਸੀ ਚੱਕ ਅਰਾਈਆਂ ਵਾਲਾ ਉਰਫ ਫਲੀਆਂ ਵਾਲਾ ਨਾਜਾਇਜ਼ ਸ਼ਰਾਬ ਵੇਚਣ ਦਾ ਆਦੀ ਹੈ। ਪੁਲਸ ਨੇ ਮੁਖਬਰ ਦੀ ਸੂਚਨਾ ਦੇ ਆਧਾਰ 'ਤੇ ਉਸਦੇ ਘਰ ਛਾਪੇਮਾਰੀ ਕੀਤੀ ਤਾਂ ਉਸਦੇ ਪਾਸੋਂ ਸਵਾ 12 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਹੋਈ। ਜਿਸਦੇ ਆਧਾਰ 'ਤੇ ਪੁਲਸ ਨੇ ਕਾਰਵਾਈ ਕਰਦੇ ਉਕਤ ਦੋਸ਼ੀ ਖਿਲਾਫ ਥਾਣਾ ਸਿਟੀ ਜਲਾਲਾਬਾਦ ਵਿਖੇ ਕੇਸ ਦਰਜ ਕਰ ਲਿਆ ਹੈ।
ਬੱਸ ਤੇ ਮੋਟਰਸਾਈਕਲ ਦੀ ਟੱਕਰ 'ਚ 2 ਔਰਤਾਂ ਸਣੇ 3 ਜ਼ਖਮੀ
NEXT STORY