ਗੋਨਿਆਣਾ(ਗੋਰਾ ਲਾਲ)-ਥਾਣਾ ਨੇਹੀਆਂ ਵਾਲਾ ਦੀ ਪੁਲਸ ਨੇ ਇਲਾਕੇ ਅੰਦਰ ਲੁੱਟਾਂ-ਖੋਹਾਂ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਦੋ ਨੌਜਵਾਨਾਂ ਨੂੰ ਕਾਬੂ ਕਰਨ ਦਾ ਦਾਅਵਾ ਕੀਤਾ ਹੈ। ਚੌਕੀ ਇੰਚਾਰਜ ਏ. ਐੱਸ. ਆਈ. ਬੂਟਾ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੁਲਸ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਲੁੱਟ ਦੀਆਂ ਵਾਰਦਾਤਾਂ ਕਰਨ ਵਾਲੇ ਦੋ ਨੌਜਵਾਨ ਰਾਜਦੀਪ ਸਿੰਘ ਪੁੱਤਰ ਸੁਖਜਿੰਦਰ ਸਿੰਘ ਤੇ ਬਲਵਿੰਦਰ ਸਿੰਘ ਉਰਫ ਗੰਜੂ ਪੁੱਤਰ ਲੱਖਾ ਸਿੰਘ ਵਾਸੀ ਮਹਿਮਾ ਭਗਵਾਨਾ ਜੈਤੋ ਗੋਨਿਆਣਾ ਬਾਈਪਾਸ 'ਤੇ ਮੋਟਰਸਾਈਕਲ 'ਤੇ ਘੁੰਮ ਰਹੇ ਹਨ, ਜਿਸ ਤੋਂ ਬਾਅਦ ਪੁਲਸ ਨੇ ਇਨ੍ਹਾਂ ਨੂੰ ਕਾਬੂ ਕਰ ਕੇ ਜਦੋਂ ਤਲਾਸ਼ੀ ਲਈ ਤਾਂ ਉਨ੍ਹਾਂ ਕੋਲੋਂ ਆਈ ਫੋਨ 4, ਸੈਮਸੰਗ, ਵੀਵੋ 1606 ਮੋਬਾਇਲ ਬਰਾਮਦ ਕੀਤੇ ਗਏ। ਉਕਤ ਦੋਵੇਂ ਦੋਸ਼ੀਆਂ ਨੂੰ ਕਾਬੂ ਕਰ ਕੇ ਕੇਸ ਦਰਜ ਕਰ ਲਿਆ ਹੈ।
ਪ੍ਰਸ਼ਾਸਨ ਨੇ ਭਾਰੀ ਸੁਰੱਖਿਆ ਫੋਰਸ ਦੀ ਮਦਦ ਨਾਲ ਪੰਚਾਇਤੀ ਜ਼ਮੀਨ ਦਾ ਕਬਜ਼ਾ ਦਿਵਾਇਆ
NEXT STORY