ਜਲਾਲਾਬਾਦ(ਗੁਲਸ਼ਨ)-ਥਾਣਾ ਸਦਰ ਦੀ ਪੁਲਸ ਨੇ ਚਾਲੂ ਭੱਠੀ, ਲਾਹਣ ਅਤੇ ਨਾਜਾਇਜ਼ ਸ਼ਰਾਬ ਸਣੇ ਅੱਧਾ ਦਰਜਨ ਵਿਅਕਤੀਆਂ ਜਿਨ੍ਹਾਂ 'ਚ ਇਕ ਔਰਤ ਵੀ ਸ਼ਾਮਲ ਹੈ, ਵਿਰੁੱਧ ਆਬਕਾਰੀ ਐਕਟ ਅਧੀਨ ਮੁਕੱਦਮਾ ਦਰਜ ਕੀਤਾ ਹੈ। ਥਾਣਾ ਸਦਰ ਦੇ ਸਬ-ਇੰਸਪੈਕਟਰ ਕਰਨੈਲ ਸਿੰਘ ਨੇ ਦੱਸਿਆ ਕਿ ਪੁਲਸ ਨੇ ਸੂਚਨਾ ਦੇ ਆਧਾਰ 'ਤੇ ਛਾਪੇਮਾਰੀ ਕਰ ਕੇ ਪਿੰਡ ਸੁਖੇਰਾ ਬੋਦਲਾ 'ਚੋਂ 60 ਬੋਤਲਾਂ ਨਾਜਾਇਜ਼ ਸ਼ਰਾਬ, 500 ਲਿਟਰ ਲਾਹਣ ਅਤੇ ਇਕ ਚਾਲੂ ਭੱਠੀ ਬਰਾਮਦ ਕੀਤੀ ਹੈ। ਪੁਲਸ ਨੇ ਇੰਦਰ ਸਿੰਘ, ਸੁਰੇਸ਼ ਸਿੰਘ, ਨੀਲਮ ਰਾਣੀ, ਚੈਨੀ ਨਿਵਾਸੀ ਮਹਾਲਮ, ਚੈਨੀ ਵਾਸੀ ਸੁਖੇਰਾ ਬੋਦਲਾ ਅਤੇ ਸੰਦੀਪ ਸਿੰਘ ਵਾਸੀ ਸੂਰਘੂਰੀ ਵਿਰੁੱਧ ਮੁਕੱਦਮਾ ਦਰਜ ਕਰ ਲਿਆ ਹੈ। ਮਾਮਲੇ 'ਚ ਕਿਸੇ ਵੀ ਮੁਲਜ਼ਮ ਦੀ ਅਜੇ ਤੱਕ ਗ੍ਰਿਫਤਾਰੀ ਨਹੀਂ ਹੋ ਸਕੀ।
6 ਸਾਲਾਂ ਤੋਂ ਭਗੌੜਾ ਚੱਲ ਰਹੇ ਵਿਅਕਤੀ ਨੂੰ ਕੀਤਾ ਕਾਬੂ
NEXT STORY