ਬਠਿੰਡਾ(ਸੁਖਵਿੰਦਰ)-ਪੁਲਸ ਨੇ ਵੱਖ-ਵੱਖ ਥਾਵਾਂ ਤੋਂ ਹਰਿਆਣਾ ਸ਼ਰਾਬ ਬਰਾਮਦ ਕਰ ਕੇ 3 ਲੋਕਾਂ ਖਿਲਾਫ਼ ਮਾਮਲਾ ਦਰਜ ਕੀਤਾ ਹੈ। ਜਾਣਕਾਰੀ ਅਨੁਸਾਰ ਫੂਲ ਪੁਲਸ ਨੂੰ ਸੂਚਨਾ ਮਿਲੀ ਸੀ ਕਿ ਪਿੰਡ ਰਾਈਆ 'ਚ ਹਰਿਆਣਾ ਸ਼ਰਾਬ ਦੀ ਸਮੱਗਲਿੰਗ ਕੀਤੀ ਜਾ ਰਹੀ ਹੈ। ਹੌਲਦਾਰ ਸੁਰਜੀਤ ਸਿੰਘ ਨੇ ਸੂਚਨਾ ਦੇ ਆਧਾਰ 'ਤੇ ਪਿੰਡ ਰਾਈਆ ਤੋਂ ਮਨਪ੍ਰੀਤ ਸਿੰਘ ਨੂੰ ਗ੍ਰਿਫ਼ਤਾਰ ਕਰ ਕੇ ਉਸ ਦੇ ਟਿਕਾਣੇ ਤੋਂ 5 ਬੋਤਲਾਂ ਹਰਿਆਣਾ ਸ਼ਰਾਬ ਦੀਆਂ ਬਰਾਮਦ ਕੀਤੀਆਂ ਹਨ। ਇਕ ਹੋਰ ਮਾਮਲੇ 'ਚ ਕੋਟਫੱਤਾ ਪੁਲਸ ਦੇ ਸਹਾਇਕ ਥਾਣੇਦਾਰ ਰਣਜੀਤ ਸਿੰਘ ਵੱਲੋਂ ਪਿੰਡ ਜੋਧਪੁਰ ਰੋਮਾਣਾ ਵਿਖੇ ਨਾਕਾਬੰਦੀ ਕੀਤੀ ਗਈ ਸੀ। ਇਸ ਦੌਰਾਨ ਪੁਲਸ ਨੇ ਡੱਬਵਾਲੀ ਸਾਈਡ ਤੋਂ ਆ ਰਹੇ ਇਕ ਵਾਹਨ ਨੂੰ ਰੋਕ ਕੇ ਤਲਾਸ਼ੀ ਦੌਰਾਨ 60 ਬੋਤਲਾਂ ਹਰਿਆਣਾ ਸ਼ਰਾਬ ਦੀਆਂ ਬਰਾਮਦ ਕੀਤੀਆਂ ਹਨ। ਪੁਲਸ ਨੇ ਵਾਹਨ ਸਵਾਰ ਦੀਪਕ ਕੁਮਾਰ ਅਤੇ ਫਿਰੋਜ਼ ਖਾਨ ਵਾਸੀ ਬਠਿੰਡਾ ਨੂੰ ਗ੍ਰਿਫਤਾਰ ਕੀਤਾ ਹੈ। ਇਸੇ ਤਰ੍ਹਾਂ ਮੌੜ ਪੁਲਸ ਦੇ ਹੌਲਦਾਰ ਗੁਰਚਰਨ ਸਿੰਘ ਨੇ ਪਿੰਡ ਮੌੜ ਖੁਰਦ ਤੋਂ ਰਜਿੰਦਰ ਸਿੰਘ ਨੂੰ ਗ੍ਰਿਫ਼ਤਾਰ ਕਰ ਕੇ ਉਸ ਦੇ ਟਿਕਾਣੇ ਤੋਂ 72 ਬੋਤਲਾਂ ਹਰਿਆਣਾ ਸ਼ਰਾਬ ਦੀਆਂ ਬਰਾਮਦ ਕੀਤੀਆਂ ਹਨ। ਪੁਲਸ ਨੇ ਮੁਲਜ਼ਮਾਂ ਖਿਲਾਫ਼ ਮਾਮਲਾ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਝੂਠੀਆਂ ਸ਼ਿਕਾਇਤਾਂ 'ਤੇ ਜਾਅਲੀ ਦਸਤਖ਼ਤ ਕਰਨ ਵਾਲੇ ਮੁਲਾਜ਼ਮ 'ਤੇ ਮਾਮਲਾ ਦਰਜ
NEXT STORY