ਫਿਰੋਜ਼ਪੁਰ(ਕੁਮਾਰ)—ਫਿਰੋਜ਼ਪੁਰ ਦੇ ਥਾਣਾ ਆਰਿਫ ਕੇ ਦੀ ਪੁਲਸ ਨੇ ਏ. ਐੱਸ. ਆਈ. ਭੁਪਿੰਦਰ ਸਿੰਘ ਦੀ ਅਗਵਾਈ 'ਚ ਸੁਖਵਿੰਦਰ ਸਿੰਘ ਪੁੱਤਰ ਸ਼ਿੰਗਾਰਾ ਨੂੰ ਚੂਰਾ ਪੋਸਤ ਸਮੇਤ ਗ੍ਰਿਫਤਾਰ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਏ. ਐੱਸ. ਆਈ. ਭੁਪਿੰਦਰ ਸਿੰਘ ਨੇ ਦੱਸਿਆ ਕਿ ਪੁਲਸ ਨੇ ਫੜੇ ਗਏ ਵਿਅਕਤੀ ਤੋਂ 10 ਕਿਲੋ ਚੂਰਾ-ਪੋਸਤ ਬਰਾਮਦ ਕੀਤਾ ਹੈ। ਦੂਸਰੇ ਪਾਸੇ ਥਾਣਾ ਜ਼ੀਰਾ ਦੇ ਏ. ਐੱਸ. ਆਈ. ਦਵਿੰਦਰ ਕੁਮਾਰ ਨੇ ਦੱਸਿਆ ਕਿ ਪੁਲਸ ਨੇ ਪ੍ਰਗਟ ਸਿੰਘ ਉਰਫ ਪੱਗਾ ਨੂੰ 310 ਨਸ਼ੀਲੀਆਂ ਗੋਲੀਆਂ ਸਮੇਤ ਗ੍ਰਿਫਤਾਰ ਕੀਤਾ ਹੈ। ਫੜੇ ਗਏ ਵਿਅਕਤੀਆਂ ਦੇ ਖਿਲਾਫ ਪੁਲਸ ਨੇ ਮੁਕੱਦਮੇ ਦਰਜ ਕੀਤੇ ਹਨ। ਥਾਣਾ ਗੁਰੂਹਰਸਹਾਏ ਦੀ ਪੁਲਸ ਨੇ ਟੀ-ਪੁਆਇੰਟ ਕੋਹਰ ਸਿੰਘ ਵਾਲਾ ਏਰੀਆ ਵਿਚ ਨਾਕਾਬੰਦੀ ਕਰਕੇ ਇਕ ਵਿਅਕਤੀ ਨੂੰ 250 ਗ੍ਰਾਮ ਨਸ਼ੀਲੇ ਪਾਊਡਰ ਸਮੇਤ ਗ੍ਰਿਫਤਾਰ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਏ. ਐੱਸ. ਆਈ. ਹਰਬੰਸ ਸਿੰਘ ਨੇ ਦੱਸਿਆ ਕਿ ਪੁਲਸ ਨੇ ਜਦ ਸ਼ੱਕ ਦੇ ਆਧਾਰ 'ਤੇ ਸੁਖਵਿੰਦਰ ਸਿੰਘ ਪੁੱਤਰ ਸ਼ਿੰਗਾਰਾ ਸਿੰਘ ਨੂੰ ਕਾਬੂ ਕਰਕੇ ਉਸਦੀ ਤਲਾਸ਼ੀ ਲਈ ਤਾਂ ਉਸ ਕੋਲੋਂ ਉਕਤ ਗ੍ਰਾਮ ਨਸ਼ੀਲਾ ਪਾਊਡਰ ਬਰਾਮਦ ਹੋਇਆ। ਨਾਮਜ਼ਦ ਵਿਅਕਤੀ ਦੇ ਖਿਲਾਫ ਪੁਲਸ ਨੇ ਮੁਕੱਦਮਾ ਦਰਜ ਕਰ ਲਿਆ ਹੈ। ਇਸੇ ਤਰ੍ਹਾਂ ਸਥਾਨਕ ਫੁਹਾਰਾ ਚੌਕ ਅਤੇ ਪਿੰਡ ਛਾਂਗਾ ਰਾਏ ਉਤਾੜ ਦੇ ਏਰੀਆ ਵਿਚ ਥਾਣਾ ਗੁਰੂਹਰਸਹਾਏ ਦੀ ਪੁਲਸ ਨੇ 3 ਲੋਕਾਂ ਨੂੰ 35 ਬੋਤਲਾਂ ਨਾਜਾਇਜ਼ ਸ਼ਰਾਬ ਅਤੇ 12 ਲੀਟਰ ਲਾਹਨ ਸਮੇਤ ਗ੍ਰਿਫਤਾਰ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਹੌਲਦਾਰ ਰਤਨ ਸਿੰਘ ਨੇ ਦੱਸਿਆ ਕਿ ਪੁਲਸ ਨੇ ਫੁਹਾਰਾ ਚੌਕ ਗੁਰੂਹਰਸਹਾਏ ਵਿਚ ਅਲੀਸਾ ਪੁੱਤਰ ਰੌਣਕ ਰਾਮ ਅਤੇ ਹਰਮੇਸ਼ ਲਾਲ ਪੁੱਤਰ ਚੰਬਾ ਰਾਮ ਨੂੰ ਉਕਤ ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ ਗ੍ਰਿਫਤਾਰ ਕੀਤਾ ਸੀ, ਜਿਨ੍ਹਾਂ ਨੂੰ ਬਾਅਦ ਵਿਚ ਜ਼ਮਾਨਤ 'ਤੇ ਰਿਹਾਅ ਕਰ ਦਿੱਤਾ ਗਿਆ ਹੈ। ਦੂਸਰੇ ਪਾਸੇ ਇਸੇ ਥਾਣੇ ਦੇ ਹੌਲਦਾਰ ਦਰਸ਼ਨ ਸਿੰਘ ਨੇ ਦੱਸਿਆ ਕਿ ਪਿੰਡ ਛਾਂਗਾ ਰਾਏ ਉਤਾੜ ਵਿਚ ਪੁਲਸ ਨੇ ਹਰਬੰਸ ਸਿੰਘ ਪੁੱਤਰ ਕਮਰ ਸਿੰਘ ਨੂੰ ਕਾਬੂ ਕਰਦੇ 12 ਲੀਟਰ ਲਾਹਨ ਸਮੇਤ ਗ੍ਰਿਫਤਾਰ ਕੀਤਾ ਹੈ। ਉਨ੍ਹਾਂ ਦੱਸਿਆ ਕਿ ਨਾਮਜ਼ਦ ਲੋਕਾਂ ਖਿਲਾਫ ਆਬਕਾਰੀ ਐਕਟ ਤਹਿਤ ਮੁਕੱਦਮੇ ਦਰਜ ਕੀਤੇ ਗਏ ਹਨ।
ਬੈਂਸ ਭਰਾਵਾਂ ਵੱਲੋਂ ਕੀਤੀ ਹੱਥੋਪਾਈ ਦੀ ਗੂੰਜ ਅੰਮ੍ਰਿਤਸਰ ਪੁੱਜੀ
NEXT STORY