ਲੁਧਿਆਣਾ(ਰਿਸ਼ੀ)- ਨਸ਼ੇ ਦੀ ਪੂਰਤੀ ਲਈ ਚੋਰੀ ਤੇ ਸਨੈਚਿੰਗ ਦੀਆਂ ਵਾਰਦਾਤਾਂ ਕਰਨ ਵਾਲੇ ਦੋ ਦੋਸਤਾਂ ਨੂੰ ਸੀ. ਆਈ. ਏ. ਦੀ ਪੁਲਸ ਨੇ ਬੁੱਧਵਾਰ ਨੂੰ ਗਿੱਲ ਰੋਡ ਤੋਂ ਗ੍ਰਿਫਤਾਰ ਕੀਤਾ ਹੈ। ਪੁਲਸ ਨੇ ਦੋਵਾਂ ਖਿਲਾਫ ਥਾਣਾ ਸ਼ਿਮਲਾਪੁਰੀ 'ਚ ਕੇਸ ਦਰਜ ਕੀਤਾ ਹੈ। ਸੈੱਲ ਇੰਚਾਰਜ ਗੁਰਵਿੰਦਰ ਸਿੰਘ ਨੇ ਦੱਸਿਆ ਕਿ ਫੜੇ ਗਏ ਦੋਸ਼ੀਆਂ ਦੀ ਪਛਾਣ ਰਵਨੀਤ ਸਿੰਘ ਅਤੇ ਸ਼ੁਭਮ ਕੁਮਾਰ ਨਿਵਾਸੀ ਸ਼ਹੀਦ ਕਰਨੈਲ ਸਿੰਘ ਨਗਰ ਦੇ ਰੂਪ ਵਿਚ ਹੋਈ ਹੈ। ਉਕਤ ਦੋਸ਼ੀ ਨਸ਼ਾ ਕਰਨ ਦੇ ਆਦੀ ਹਨ ਅਤੇ ਨਸ਼ੇ ਦੀ ਪੂਰਤੀ ਲਈ 3 ਮਹੀਨਿਆਂ ਤੋਂ ਚੋਰੀ ਅਤੇ ਸਨੈਚਿੰਗ ਦੀਆਂ ਵਾਰਦਾਤਾਂ ਨੂੰ ਅੰਜਾਮ ਦੇ ਰਹੇ ਸਨ। ਪੁਲਸ ਨੂੰ ਇਨਾਂ ਪਾਸੋਂ ਚੋਰੀਸ਼ੁਦਾ 2 ਮੋਟਰਸਾਈਕਲ, 2 ਐੱਲ. ਈ. ਡੀ., 1 ਗੈਸ ਸਿਲੰਡਰ, 10 ਮੋਬਾਈਲ ਫੋਨ ਬਰਾਮਦ ਹੋਏ ਹਨ। ਪੁਲਸ ਵੀਰਵਾਰ ਨੂੰ ਦੋਵਾਂ ਨੂੰ ਅਦਾਲਤ 'ਚ ਪੇਸ਼ ਕਰ ਕੇ ਰਿਮਾਂਡ 'ਤੇ ਲੈ ਕੇ ਗੰਭੀਰਤਾ ਨਾਲ ਪੁੱਛਗਿੱਛ ਕਰੇਗੀ।
'ਨਿਗਮ ਚੋਣਾਂ 'ਚ ਮਹਿਲਾ ਕਾਂਗਰਸੀ ਵਰਕਰਾਂ ਨੂੰ ਦਿੱਤੀ ਜਾਵੇ ਪਹਿਲ'
NEXT STORY