ਤਲਵੰਡੀ ਸਾਬੋ(ਮੁਨੀਸ਼)-ਪੁਲਸ ਵੱਲੋਂ ਦੋ ਨੌਜਵਾਨਾਂ ਨੂੰ ਨਸ਼ੀਲੀਆਂ ਗੋਲੀਆਂ ਸਣੇ ਕਾਬੂ ਕੀਤਾ ਗਿਆ ਹੈ। ਜਾਣਕਾਰੀ ਅਤੇ ਦਰਜ ਮਾਮਲੇ ਅਨੁਸਾਰ ਸੀਗੋ ਚੌਕੀ ਦੇ ਇੰਚਾਰਜ ਭੁਪਿੰਦਰਜੀਤ ਸਿੰਘ ਨੇ ਦੱਸਿਆ ਕਿ ਗਸ਼ਤ ਦੌਰਾਨ ਦੋ ਨੌਜਵਾਨਾਂ ਦੀ ਸ਼ੱਕ ਦੇ ਆਧਾਰ 'ਤੇ ਤਲਾਸ਼ੀ ਲਈ ਤਾਂ ਉਨ੍ਹਾਂ ਕੋਲੋਂ 2 ਹਜ਼ਾਰ ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਗਈਆਂ। ਮੁਲਜ਼ਮਾਂ ਦੀ ਪਛਾਣ ਰਾਜਪਾਲ ਸਿੰਘ ਅਤੇ ਮਦਨ ਸਿੰਘ ਵਾਸੀ ਬਹਿਮਣ ਕੌਰ ਸਿੰਘ ਵਾਲਾ ਵਜੋਂ ਹੋਈ।
ਚੱਲਦੀ ਰੇਲ ਗੱਡੀ 'ਚੋਂ ਛਾਲ ਮਾਰਨ ਲਈ ਮਜਬੂਰ ਕਰਨ ਵਾਲੇ ਮੁਲਾਜ਼ਮਾਂ ਖਿਲਾਫ ਸਖ਼ਤ ਕਾਰਵਾਈ ਕੀਤੀ ਜਾਵੇ : ਮ੍ਰਿਤਕ ਦੇ ਪਿਤਾ
NEXT STORY