ਰਾਮਪੁਰਾ ਫੂਲ(ਤਰਸੇਮ)-ਪੁਲਸ ਥਾਣਾ ਸਿਟੀ ਰਾਮਪੁਰਾ ਵੱਲੋਂ ਚੋਰੀ ਕੀਤੇ 40 ਗੱਟੇ ਝੋਨੇ ਤੇ ਨਕਦੀ ਬਰਾਮਦ ਕਰਨ 'ਤੇ ਨਾਮਜ਼ਦ 1 ਚੋਰ ਨੂੰ ਗ੍ਰਿਫਤਾਰ ਕਰਨ ਤੇ ਦੋ ਚੋਰਾਂ ਦੇ ਫਰਾਰ ਹੋਣ ਦਾ ਸਮਾਚਾਰ ਹੈ। ਥਾਣਾ ਮੁਖੀ ਐੱਸ. ਐੱਚ. ਓ. ਸੁਨੀਲ ਕੁਮਾਰ ਨੇ ਦੱਸਿਆ ਕਿ ਗੁਪਤ ਸੂਚਨਾ ਦੇ ਆਧਾਰ 'ਤੇ ਥਾਣੇਦਾਰ ਸੁਰਜੀਤ ਸਿੰਘ ਦੀ ਅਗਵਾਈ ਹੇਠ ਪੁਲਸ ਪਾਰਟੀ ਵੱਲੋਂ ਛਾਪੇਮਾਰੀ ਕਰ ਕੇ ਮੁਲਜ਼ਮ ਕ੍ਰਿਸ਼ਨ ਕੁਮਾਰ ਵਾਸੀ ਰਾਮਪੁਰਾ ਮੰਡੀ ਨੂੰ ਗ੍ਰਿਫਤਾਰ ਕਰ ਕੇ ਉਸ ਕੋਲੋਂ ਚੋਰੀ ਕੀਤੇ ਹੋਏ 40 ਗੱਟੇ ਝੋਨਾ, 23 ਹਜ਼ਾਰ ਰੁਪਏ ਅਤੇ ਮੋਟਰਸਾਈਕਲ ਰੇਹੜੀ ਬਿਨਾਂ ਨੰਬਰੀ ਬਰਾਮਦ ਕੀਤੀ ਗਈ ਹੈ ਤੇ ਦੋ ਮੁਲਜ਼ਮ ਪਿੰਕੀ ਤੇ ਰੋਤਾਸ਼ ਵਾਸੀ ਰਾਮਪੁਰਾ ਅਜੇ ਪੁਲਸ ਦੀ ਪਕੜ ਤੋਂ ਬਾਹਰ ਹਨ। ਇਸ ਮੌਕੇ ਉਨ੍ਹਾਂ ਸਖਤ ਤਾੜਨਾ ਕਰਦਿਆਂ ਕਿਹਾ ਕਿ ਸ਼ਰਾਰਤੀ ਅਨਸਰਾਂ ਨਾਲ ਸਖਤੀ ਨਾਲ ਨਜਿੱਠਿਆ ਜਾਵੇਗਾ ਤੇ ਅਮਨ ਪਸੰਦ ਲੋਕਾਂ ਨੂੰ ਥਾਣੇ 'ਚ ਬਣਦਾ ਮਾਣ-ਸਨਮਾਨ ਦਿੱਤਾ ਜਾਵੇਗਾ।
ਨਗਰ ਕੌਂਸਲ ਵੱਲੋਂ ਨਾਜਾਇਜ਼ ਕਬਜ਼ੇ ਖਤਮ ਕਰਨ ਲਈ ਵਿਸ਼ੇਸ਼ ਮੁਹਿੰਮ ਜਾਰੀ
NEXT STORY