ਧੂਰੀ(ਸੰਜੀਵ ਜੈਨ)- ਪੁਲਸ ਨੇ ਤਿੰਨ ਵਿਅਕਤੀਆਂ ਨੂੰ 66 ਕਿਲੋ ਭੁੱਕੀ ਸਣੇ ਕਾਬੂ ਕੀਤਾ ਹੈ ਜਦੋਂਕਿ ਇਨ੍ਹਾਂ ਦਾ ਇਕ ਸਾਥੀ ਮੌਕੇ ਤੋਂ ਫਰਾਰ ਹੋ ਗਿਆ। ਪ੍ਰਾਪਤ ਜਾਣਕਾਰੀ ਅਨੁਸਾਰ ਥਾਣੇਦਾਰ ਹੀਰਾ ਸਿੰਘ ਨੇ ਪੁਲਸ ਪਾਰਟੀ ਸਣੇ ਗਸ਼ਤ ਅਤੇ ਚੈਕਿੰਗ ਦੌਰਾਨ ਪਿੰਡ ਹਸਨਪੁਰ ਤੋਂ ਜਗਸੀਰ ਸਿੰਘ ਉਰਫ ਮਾੜੂ ਪੁੱਤਰ ਬੁੱਧ ਸਿੰਘ ਵਾਸੀ ਸੁਨਾਮ, ਪਾਲ ਸਿੰਘ ਪੁੱਤਰ ਗੁਰਦੇਵ ਸਿੰਘ ਵਾਸੀ ਘਾਬਦਾਂ ਅਤੇ ਹਰਪਾਲ ਸਿੰਘ ਉਰਫ ਪਾਲਾ ਪੁੱਤਰ ਮਿਹਰ ਸਿੰਘ ਵਾਸੀ ਮੂਲੋਵਾਲ ਨੂੰ 66 ਕਿਲੋ ਭੁੱਕੀ ਸਣੇ ਕਾਬੂ ਕੀਤਾ ਹੈ। ਇਨ੍ਹਾਂ ਦਾ ਇਕ ਹੋਰ ਸਾਥੀ ਸ਼ਿੰਦਰ ਸਿੰਘ ਪੁੱਤਰ ਪਾਲ ਸਿੰਘ ਵਾਸੀ ਘਾਬਦਾਂ ਮੌਕੇ ਤੋਂ ਫਰਾਰ ਹੋ ਗਿਆ। ਪੁਲਸ ਵੱਲੋਂ ਮੁਲਜ਼ਮਾਂ ਖਿਲਾਫ ਮਾਮਲਾ ਦਰਜ ਕਰ ਕੇ ਸ਼ਿੰਦਰ ਸਿੰਘ ਦੀ ਭਾਲ ਕੀਤੀ ਜਾ ਰਹੀ ਹੈ। ਜ਼ਿਲਾ ਬਰਨਾਲਾ ਪੁਲਸ ਨੇ ਵੱਖ-ਵੱਖ ਮਾਮਲਿਆਂ 'ਚ ਨਸ਼ੀਲੇ ਪਦਾਰਥਾਂ ਸਣੇ 5 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਹੈ। ਐੱਸ. ਐੱਸ. ਪੀ. ਹਰਜੀਤ ਸਿੰਘ ਨੇ ਦੱਸਿਆ ਕਿ ਥਾਣਾ ਸਿਟੀ ਦੇ ਪੁਲਸ ਅਧਿਕਾਰੀ ਅੰਮ੍ਰਿਤ ਸਿੰਘ ਨੇ ਗਸ਼ਤ ਦੌਰਾਨ ਇਕ ਵਿਅਕਤੀ ਦੀ ਤਲਾਸ਼ੀ ਲੈਣ 'ਤੇ ਉਸ ਕੋਲੋਂ ਢਾਈ ਕਿਲੋ ਭੁੱਕੀ ਬਰਾਮਦ ਕੀਤੀ। ਮੁਲਜ਼ਮ ਦੀ ਪਛਾਣ ਕੁਲਦੀਪ ਸਿੰਘ ਉਰਫ ਸੋਨੂੰ ਪੁੱਤਰ ਮਿੰਟੂ ਸਿੰਘ ਵਾਸੀ ਬਰਨਾਲਾ ਵਜੋਂ ਹੋਈ। ਇਸੇ ਤਰ੍ਹਾਂ ਥਾਣਾ ਸਿਟੀ ਦੇ ਹੌਲਦਾਰ ਨਾਇਬ ਸਿੰਘ ਨੇ ਰਾਜਵਿੰਦਰ ਸਿੰਘ ਉਰਫ ਰਾਜੀ ਪੁੱਤਰ ਦਰਸ਼ਨ ਸਿੰਘ ਵਾਸੀ ਜੌਹਲ ਥਾਣਾ ਰਾਏਕੋਟ ਨੂੰ ਗ੍ਰਿਫਤਾਰ ਕਰ ਕੇ ਉਸ ਕੋਲੋਂ 24 ਬੋਤਲਾਂ ਸ਼ਰਾਬ ਬਰਾਮਦ ਕੀਤੀ। ਇਕ ਹੋਰ ਮਾਮਲੇ ਵਿਚ ਥਾਣਾ ਸਿਟੀ ਦੇ ਹੌਲਦਾਰ ਸਤਨਾਮ ਸਿੰਘ ਨੇ ਛੋਟਾ ਸਿੰਘ ਪੁੱਤਰ ਵੀਰਾ ਸਿੰਘ ਤੋਂ 6 ਬੋਤਲਾਂ ਸ਼ਰਾਬ, ਮਹਿਲ ਕਲਾਂ ਦੇ ਥਾਣੇਦਾਰ ਪਰਮਜੀਤ ਸਿੰਘ ਨੇ ਸਕੂਟਰ ਸਵਾਰ 2 ਵਿਅਕਤੀਆਂ ਕੋਲੋਂ 20 ਬੋਤਲਾਂ ਸ਼ਰਾਬ ਬਰਾਮਦ ਕੀਤੀ। ਗ੍ਰਿਫਤਾਰ ਵਿਅਕਤੀਆਂ ਦੀ ਪਛਾਣ ਰਾਜੂ ਸਿੰਘ ਉਰਫ ਲਾਡੀ ਪੁੱਤਰ ਭੀਮਾ ਸਿੰਘ ਅਤੇ ਹਰਦੀਪ ਸਿੰਘ ਉਰਫ ਹੀਪਾ ਪੁੱਤਰ ਅਵਤਾਰ ਸਿੰਘ ਵਾਸੀ ਗੰਗੋਹਰ ਵਜੋਂ ਹੋਈ।
ਕੈਪਟਨ ਵਲੋਂ ਨਾਮਧਾਰੀ ਮੁਖੀ ਸਤਿਗੁਰੂ ਉਦੈ ਸਿੰਘ ਨਾਲ ਬੰਦ ਕਮਰਾ ਮੀਟਿੰਗ
NEXT STORY