ਫਿਰੋਜ਼ਪੁਰ(ਕੁਮਾਰ, ਮਲਹੋਤਰਾ)—ਸਪੈਸ਼ਲ ਟਾਸਕ ਫੋਰਸ ਫਿਰੋਜ਼ਪੁਰ ਨੇ ਏ. ਐੱਸ. ਆਈ. ਸੁਰੇਸ਼ ਕੁਮਾਰ ਮਨਚੰਦਾ ਦੀ ਅਗਵਾਈ ਹੇਠ ਇਕ ਵਿਅਕਤੀ ਨੂੰ ਅਫੀਮ ਸਮੇਤ ਗ੍ਰਿਫਤਾਰ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਐੱਸ. ਟੀ. ਐੱਫ. ਫਿਰੋਜ਼ਪੁਰ ਦੇ ਇੰਚਾਰਜ ਇੰਸਪੈਕਟਰ ਅਸ਼ਵਨੀ ਕੁਮਾਰ ਸ਼ਰਮਾ ਨੇ ਦੱਸਿਆ ਕਿ ਐੱਸ. ਐੱਸ. ਪੀ. ਭੁਪਿੰਦਰ ਸਿੰਘ ਸਿੱਧੂ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਐੱਸ. ਟੀ. ਐੱਫ. ਦੀ ਟੀਮ ਬੀਤੀ ਸ਼ਾਮ ਗਸ਼ਤ ਦੌਰਾਨ ਸ਼ੱਕੀ ਆਦਮੀਆਂ ਦੀ ਚੈਕਿੰਗ ਕਰ ਰਹੀ ਸੀ ਤਾਂ ਏ. ਐੱਸ. ਆਈ. ਮਨਚੰਦਾ ਨੇ ਫਿਰੋਜ਼ਪੁਰ ਛਾਉਣੀ ਦੇ ਯਤੀਮਖਾਨੇ ਕੋਲ ਇਕ ਵਿਅਕਤੀ ਨੂੰ ਮੋਟਰਸਾਈਕਲ 'ਤੇ ਆਉਂਦੇ ਦੇਖਿਆ। ਜਦ ਉਸਦੀ ਸ਼ੱਕ ਦੇ ਆਧਾਰ 'ਤੇ ਰੋਕ ਕੇ ਤਲਾਸ਼ੀ ਲਈ ਤਾਂ ਉਸ ਕੋਲੋਂ 300 ਗ੍ਰਾਮ ਅਫੀਮ ਬਰਾਮਦ ਹੋਈ। ਪੁੱਛਗਿੱਛ ਦੌਰਾਨ ਫੜੇ ਗਏ ਵਿਅਕਤੀ ਨੇ ਪੁਲਸ ਨੂੰ ਆਪਣਾ ਨਾਂ ਮਹਾਂਵੀਰ ਸਿੰਘ ਦੱਸਿਆ, ਜਿਸ ਖਿਲਾਫ ਪੁਲਸ ਨੇ ਥਾਣਾ ਫਿਰੋਜ਼ਪੁਰ ਛਾਉਣੀ ਵਿਚ ਮੁਕੱਦਮਾ ਦਰਜ ਕਰ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਪ੍ਰਾਇਮਰੀ ਸਕੂਲਾਂ 'ਚ ਪ੍ਰੀ-ਨਰਸਰੀ ਕਲਾਸਾਂ ਦਾ ਆਗਾਜ਼ ਬੱਚਿਆਂ ਦੇ ਮਾਪਿਆਂ ਨਾਲ ਭੱਦਾ ਮਜ਼ਾਕ
NEXT STORY