ਬਠਿੰਡਾ(ਪਰਮਿੰਦਰ)-ਥਾਣਾ ਕੋਟਫੱਤਾ ਪੁਲਸ ਨੇ ਇਕ ਔਰਤ ਨੂੰ 10 ਕਿਲੋ ਭੁੱਕੀ ਸਮੇਤ ਗ੍ਰਿਫਤਾਰ ਕੀਤਾ ਹੈ। ਜਾਣਕਾਰੀ ਅਨੁਸਾਰ ਸਹਾਇਕ ਥਾਣੇਦਾਰ ਜਸਵੀਰ ਸਿੰਘ ਨੇ ਸੂਚਨਾ ਦੇ ਆਧਾਰ 'ਤੇ ਗਹਿਰੀ ਭਾਗੀ ਦੇ ਨੇੜੇ ਨਾਕਾਬੰਦੀ ਕੀਤੀ ਹੋਈ ਸੀ। ਇਸ ਦੌਰਾਨ ਪੁਲਸ ਨੇ ਮੁਲਜ਼ਮ ਔਰਤ ਪਰਮਜੀਤ ਕੌਰ ਵਾਸੀ ਭਰਤਪੁਰ ਨੂੰ ਗ੍ਰਿਫਤਾਰ ਕਰ ਕੇ ਇਸ ਦੇ ਕਬਜ਼ੇ 'ਚੋਂ 10 ਕਿਲੋ ਭੁੱਕੀ ਬਰਾਮਦ ਕੀਤੀ। ਪੁਲਸ ਨੇ ਉਸ ਖਿਲਾਫ ਐੱਨ. ਡੀ. ਪੀ. ਐੱਸ. ਐਕਟ ਤਹਿਤ ਮਾਮਲਾ ਦਰਜ ਕਰ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਸਿੱਖਿਆ ਅਧਿਕਾਰੀਆਂ ਅਤੇ ਈ. ਟੀ. ਟੀ. ਅਧਿਆਪਕਾਂ ਵਿਚਕਾਰ ਟਕਰਾਅ ਟਲਿਆ
NEXT STORY