ਧੂਰੀ(ਸੰਜੀਵ ਜੈਨ)- ਪੁਲਸ ਨੇ ਇਕ ਵਿਅਕਤੀ ਨੂੰ ਭਾਰੀ ਮਾਤਰਾ ਵਿਚ ਨਾਜਾਇਜ਼ ਸ਼ਰਾਬ ਸਣੇ ਕਾਬੂ ਕੀਤਾ ਹੈ, ਜਦੋਂਕਿ ਉਸ ਦਾ ਇਕ ਸਾਥੀ ਫਰਾਰ ਹੋ ਗਿਆ। ਥਾਣਾ ਸਦਰ ਧੂਰੀ ਦੇ ਮੁਖੀ ਪਰਮਿੰਦਰ ਸਿੰਘ ਨੇ ਦੱਸਿਆ ਕਿ ਹੌਲਦਾਰ ਸੁਖਦੇਵ ਨੇ ਨਾਕੇਬੰਦੀ ਦੌਰਾਨ ਇਕ ਵਰਨਾ ਕਾਰ ਦੀ ਤਲਾਸ਼ੀ ਲੈਣ 'ਤੇ ਉਸ ਵਿਚੋਂ 348 ਬੋਤਲਾਂ ਠੇਕਾ ਸ਼ਰਾਬ ਦੇਸੀ ਦੀਆਂ ਬਰਾਮਦ ਕੀਤੀਆਂ। ਕਾਰ ਸਵਾਰਾਂ 'ਚੋਂ ਰਾਜੂ ਸਿੰਘ ਨਾਮੀ ਵਿਅਕਤੀ ਨੂੰ ਕਾਬੂ ਕਰ ਲਿਆ ਗਿਆ ਜਦੋਂਕਿ ਉਸ ਦਾ ਸਾਥੀ ਰਾਮ ਦੁਲਾਰਾ ਉਰਫ਼ ਬਿੱਟੂ ਫ਼ਰਾਰ ਹੋਣ 'ਚ ਸਫਲ ਹੋ ਗਿਆ। ਉਨ੍ਹਾਂ ਦੱਸਿਆ ਕਿ ਮਾਮਲਾ ਦਰਜ ਕਰ ਕੇ ਫ਼ਰਾਰ ਹੋਏ ਮੁਲਜ਼ਮ ਦੀ ਭਾਲ ਕੀਤੀ ਜਾ ਰਹੀ ਹੈ।
ਪੁਲਸ ਨੇ ਅਫੀਮ ਸਣੇ ਟਰੱਕ ਡਰਾਈਵਰ ਨੂੰ ਕੀਤਾ ਕਾਬੂ
NEXT STORY