ਬਠਿੰਡਾ(ਸੁਖਵਿੰਦਰ)-ਪੁਲਸ ਨੇ ਵੱਖ-ਵੱਖ ਥਾਵਾਂ ਤੋਂ ਹਰਿਆਣਾ ਸ਼ਰਾਬ ਅਤੇ ਨਸ਼ੀਲੀਆਂ ਗੋਲੀਆਂ ਬਰਾਮਦ ਕਰ ਕੇ 2 ਲੋਕਾਂ ਖਿਲਾਫ਼ ਮਾਮਲਾ ਦਰਜ ਕੀਤਾ ਹੈ। ਜਾਣਕਾਰੀ ਅਨੁਸਾਰ ਮੌੜ ਪੁਲਸ ਦੇ ਸਹਾਇਕ ਥਾਣੇਦਾਰ ਫਰਵਿੰਦਰ ਸਿੰਘ ਨੇ ਗਸ਼ਤ ਦੌਰਾਨ ਪਿੰਡ ਕੋਟਲੀ ਖੁਰਦ ਤੋਂ ਜਸਵੰਤ ਸਿੰਘ ਨੂੰ 9 ਪੱਤੇ ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕੀਤਾ । ਪੁਲਸ ਨੇ ਦੋਸ਼ੀ ਖਿਲਾਫ਼ ਐੱਨ. ਡੀ. ਪੀ. ਐੱਸ. ਐਕਟ ਤਹਿਤ ਮਾਮਲਾ ਦਰਜ ਕਰ ਲਿਆ ਹੈ। ਇਕ ਹੋਰ ਮਾਮਲੇ 'ਚ ਸਦਰ ਰਾਮਪੁਰਾ ਪੁਲਸ ਦੇ ਸਹਾਇਕ ਥਾਣੇਦਾਰ ਮਨਜਿੰਦਰ ਸਿੰਘ ਨੇ ਨਾਕਾਬੰਦੀ ਦੌਰਾਨ ਰਾਮਪੁਰਾ ਤੋਂ ਜਗਸੀਰ ਸਿੰਘ ਵਾਸੀ ਬਾਲਿਆਂਵਾਲੀ ਨੂੰ ਗ੍ਰਿਫ਼ਤਾਰ ਕਰ ਕੇ ਉਸ ਪਾਸੋਂ 15 ਬੋਤਲਾਂ ਹਰਿਆਣਾ ਸ਼ਰਾਬ ਦੀਆਂ ਬਰਾਮਦ ਕੀਤੀਆਂ ਹਨ। ਪੁਲਸ ਨੇ ਦੋਸ਼ੀ ਖਿਲਾਫ਼ ਐਕਸਾਈਜ਼ ਐਕਟ ਤਹਿਤ ਮਾਮਲਾ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਸਟਾਫ ਦੀ ਘਾਟ ਕਾਰਨ ਸਰਕਾਰੀ ਹਸਪਤਾਲ ਖੁਦ ਬੀਮਾਰ
NEXT STORY