ਫਾਜ਼ਿਲਕਾ(ਨਾਗਪਾਲ, ਲੀਲਾਧਰ)—ਥਾਣਾ ਸਦਰ ਪੁਲਸ ਫਾਜ਼ਿਲਕਾ ਨੇ ਪਿੰਡ ਸਲੇਮਸ਼ਾਹ ਦੇ ਨੇੜੇ ਇਕ ਵਿਅਕਤੀ ਨੂੰ ਸਾਢੇ 11 ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ ਗ੍ਰਿਫ਼ਤਾਰ ਕਰ ਕੇ ਮਾਮਲਾ ਦਰਜ ਕੀਤਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਐੱਚ. ਸੀ. ਗੁਰਬਖ਼ਸ਼ ਸਿੰਘ 17 ਦਸੰਬਰ 2017 ਨੂੰ ਸ਼ਾਮ 4.40 ਵਜੇ ਜਦੋਂ ਪੁਲਸ ਪਾਰਟੀ ਨਾਲ ਗਸ਼ਤ ਕਰ ਰਹੇ ਸਨ ਤਾਂ ਗੁਪਤ ਸੂਚਨਾ ਮਿਲੀ ਕਿ ਬਲਵੰਤ ਸਿੰਘ ਵਾਸੀ ਲੱਖੇ ਕੇ ਉਤਾੜ ਮੋਟਰਸਾਈਕਲ 'ਤੇ ਨਾਜਾਇਜ਼ ਸ਼ਰਾਬ ਵੇਚਣ ਲਈ ਜਾ ਰਿਹਾ ਹੈ। ਜੇਕਰ ਨਾਕਾਬੰਦੀ ਕੀਤੀ ਜਾਵੇ ਤਾਂ ਉਕਤ ਵਿਅਕਤੀ ਫੜਿਆ ਜਾ ਸਕਦਾ ਹੈ, ਜਿਸ 'ਤੇ ਪੁਲਸ ਨੇ ਉਕਤ ਵਿਅਕਤੀ ਨੂੰ ਪਿੰਡ ਸਲੇਮਸ਼ਾਹ ਦੇ ਨੇੜੇ ਸਾਢੇ 11 ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ ਗ੍ਰਿਫ਼ਤਾਰ ਕਰ ਲਿਆ। ਪੁਲਸ ਨੇ ਉਕਤ ਵਿਅਕਤੀ ਖਿਲਾਫ਼ ਮਾਮਲਾ ਦਰਜ ਕਰ ਲਿਆ ਹੈ।
ਜ਼ਿਲਾ ਪੁਲਸ ਕਪਤਾਨ ਕੇਤਨ ਬਲਿਰਾਮ ਪਾਟਿਲ ਵੱਲੋਂ ਜ਼ਿਲੇ ਨੂੰ ਨਸ਼ਾ ਮੁਕਤ ਕਰਨ ਲਈ ਚਲਾਏੇ ਗਏ ਅਭਿਆਨ ਤਹਿਤ ਉਨ੍ਹਾਂ ਦੇ ਦਿਸ਼ਾ-ਨਿਰਦੇਸ਼ਾਂ ਦਾ ਪਾਲਣ ਕਰਦੇ ਹੋਏ ਥਾਣਾ ਬਹਾਵਵਾਲਾ ਮੁਖੀ ਪੰਜਾਬ ਸਿੰਘ ਦੀ ਅਗਵਾਈ ਹੇਠ ਚੌਕੀ ਪੱਟੀ ਸਦੀਕ ਮੁਖੀ ਭਗਵਾਨ ਸਿੰਘ ਦੌਰਾਨੇ ਗਸ਼ਤ ਪਿੰਡ ਸ਼ੇਰਗੜ੍ਹ ਦੇ ਨੇੜੇ ਜਾ ਰਹੇ ਸੀ ਤਾਂ ਰਸਤੇ 'ਚ ਇਕ ਵਿਅਕਤੀ 50 ਲਿਟਰ ਸ਼ਰਾਬ ਦੀ ਕੇਨੀ ਤੇ 25 ਪਊਏ ਰਾਜਸਥਾਨੀ ਲੈ ਕੇ ਬੈਠਾ ਸੀ। ਉਹ ਉਥੋਂ ਪੁਲਸ ਪਾਰਟੀ ਨੂੰ ਚਕਮਾ ਦੇ ਕੇ ਫਰਾਰ ਹੋ ਗਿਆ। ਪੁਲਸ ਨੇ ਉਸ ਨੂੰ ਕਾਬੂ ਕਰ ਕੇ ਥਾਣਾ ਬਹਾਵਵਾਲਾ 'ਚ ਮਾਮਲਾ ਦਰਜ ਕਰ ਲਿਆ। ਉਸ ਦੀ ਪਛਾਣ ਪੱਪੂ ਰਾਮ ਪੁੱਤਰ ਭਗਵਾਨ ਰਾਮ ਵਾਸੀ ਸ਼ੇਰਗੜ੍ਹ ਵਜੋਂ ਹੋਈ। ਪੁਲਸ ਨੇ ਦੋਸ਼ੀ ਨੂੰ ਕਾਬੂ ਕਰ ਕੇ ਮਾਣਯੋਗ ਜੱਜ ਮੈਡਮ ਸਤਵੀਰ ਕੌਰ ਦੀ ਅਦਾਲਤ ਵਿਚ ਪੇਸ਼ ਕੀਤਾ ਜਿਥੇ ਜੱਜ ਨੇ ਉਸ ਨੂੰ ਜੇਲ ਭੇਜਣ ਦੇ ਆਦੇਸ਼ ਦਿੱਤੇ।
ਅਕਾਲ ਅਕੈਡਮੀ ਵੱਲੋਂ ਨਸ਼ਾ ਵਿਰੋਧੀ ਮੁਹਿੰਮ ਤਹਿਤ ਪੈਦਲ ਮਾਰਚ
NEXT STORY