ਬਠਿੰਡਾ(ਸੁਖਵਿੰਦਰ)-ਪੁਲਸ ਨੇ ਲਾਹਣ ਅਤੇ ਅਫੀਮ ਬਰਾਮਦ ਕਰ ਕੇ 2 ਲੋਕਾਂ ਖਿਲਾਫ ਮਾਮਲਾ ਦਰਜ ਕੀਤਾ ਹੈ। ਜਾਣਕਾਰੀ ਅਨੁਸਾਰ ਮੌੜ ਪੁਲਸ ਨੂੰ ਸੂਚਨਾ ਮਿਲੀ ਸੀ ਕਿ ਪਿੰਡ ਯਾਤਰੀ ਵਿਖੇ ਇਕ ਵਿਅਕਤੀ ਵੱਲੋਂ ਨਾਜਾਇਜ਼ ਸ਼ਰਾਬ ਕੱਢੀ ਜਾ ਰਹੀ ਹੈ। ਹੌਲਦਾਰ ਜਸਵਿੰਦਰ ਸਿੰਘ ਨੇ ਸੂਚਨਾ ਦੇ ਆਧਾਰ 'ਤੇ ਕਰਨੈਲ ਸਿੰਘ ਦੇ ਟਿਕਾਣੇ 'ਤੇ ਛਾਪਾ ਮਾਰ ਕੇ 50 ਲੀਟਰ ਲਾਹਣ ਬਰਾਮਦ ਕੀਤੀ ਹੈ। ਪੁਲਸ ਨੇ ਮੁਲਜ਼ਮ ਖਿਲਾਫ ਐਕਸਾਈਜ਼ ਐਕਟ ਤਹਿਤ ਮਾਮਲਾ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਇਕ ਹੋਰ ਮਾਮਲੇ 'ਚ ਸਦਰ ਰਾਮਪੁਰਾ ਪੁਲਸ ਦੇ ਐੱਸ. ਆਈ. ਬਿੱਕਰ ਸਿੰਘ ਨੇ ਪਿੰਡ ਢੱਡੇ ਤੋਂ ਹਰਪਾਲ ਸਿੰਘ ਨੂੰ ਗ੍ਰਿਫਤਾਰ ਕਰ ਕੇ ਉਸ ਕੋਲੋਂ 50 ਗ੍ਰਾਮ ਅਫੀਮ ਬਰਾਮਦ ਕੀਤੀ ਹੈ। ਪੁਲਸ ਨੇ ਮੁਲਜ਼ਮ ਖਿਲਾਫ ਐੱਨ. ਡੀ. ਪੀ. ਐੱਸ. ਐਕਟ ਤਹਿਤ ਮਾਮਲਾ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਰਾਸ਼ਟਰੀ ਰਾਜ ਮਾਰਗ ਦਾ ਡਿਜ਼ਾਈਨ ਗਲਤ ਹੋਣ ਕਾਰਨ ਵਾਪਰ ਰਹੇ ਨੇ ਹਾਦਸੇ
NEXT STORY