ਅਬੋਹਰ(ਸੁਨੀਲ)-ਪੁਲਸ ਨੇ ਇਕ ਵਿਅਕਤੀ ਨੂੰ 3 ਗ੍ਰਾਮ ਹੈਰੋਇਨ ਸਣੇ ਕਾਬੂ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ। ਜਾਣਕਾਰੀ ਮੁਤਾਬਕ ਨਗਰ ਥਾਣਾ ਨੰ. 2 ਦੇ ਸਹਾਇਕ ਸਬ-ਇੰਸਪੈਕਟਰ ਜਸਵਿੰਦਰ ਸਿੰਘ ਪੁਲਸ ਪਾਰਟੀ ਨਾਲ ਰੇਲਵੇ ਫਾਟਕ ਬਾਈਪਾਸ ਮਲੋਟ ਰੋਡ ਵੱਲ ਜਾ ਰਹੇ ਸਨ ਤਾਂ ਸਾਹਮਣਿਓਂ ਆ ਰਹੇ ਇਕ ਵਿਅਕਤੀ ਨੂੰ ਸ਼ੱਕ ਦੇ ਆਧਾਰ 'ਤੇ ਰੋਕਿਆ। ਜਦੋਂ ਉਕਤ ਵਿਅਕਤੀ ਦੀ ਤਲਾਸ਼ੀ ਲਈ ਤਾਂ ਉਸ ਕੋਲੋਂ 3 ਗ੍ਰਾਮ ਹੈਰੋਇਨ ਬਰਾਮਦ ਹੋਈ। ਫੜੇ ਗਏ ਵਿਅਕਤੀ ਦੀ ਪਛਾਣ ਕਬੀਰ ਪੁੱਤਰ ਆਸ਼ੂ ਅਰੋੜਾ ਵਾਸੀ ਪੰਜਪੀਰ ਟਿੱਬਾ ਦੇ ਰੂਪ 'ਚ ਹੋਈ ਹੈ। ਪੁਲਸ ਨੇ ਸਰਹੱਦੀ ਪਿੰਡ ਪੱਲਾ ਮੇਘਾ ਦੇ ਰਹਿਣ ਵਾਲੇ ਦੋ ਵਿਅਕਤੀਆਂ ਨੂੰ ਵੱਖ-ਵੱਖ ਥਾਵਾਂ ਤੋਂ 130 ਗ੍ਰਾਮ ਹੈਰੋਇਨ ਸਮੇਤ ਫੜਿਆ ਹੈ। ਸੀ. ਆਈ. ਏ. ਸਟਾਫ ਦੇ ਸਬ-ਇੰਸਪੈਕਟਰ ਓਮ ਪ੍ਰਕਾਸ਼ ਨੇ ਦੱਸਿਆ ਕਿ ਗੁਪਤ ਸੂਚਨਾ ਦੇ ਆਧਾਰ 'ਤੇ ਪਿੰਡ ਪੱਲਾ ਮੇਘਾ 'ਚ ਨਾਕਾ ਲਾਇਆ ਹੋਇਆ ਸੀ ਤਾਂ ਸ਼ੱਕੀ ਹਾਲਤ ਵਿਚ ਆ ਰਹੇ ਇਕ ਵਿਅਕਤੀ ਨੂੰ ਰੋਕ ਕੇ ਜਦੋਂ ਉਸ ਦੀ ਤਲਾਸ਼ੀ ਲਈ ਤਾਂ ਉਸ ਕੋਲੋਂ 100 ਗ੍ਰਾਮ ਹੈਰੋਇਨ ਤੇ 60 ਹਜ਼ਾਰ ਰੁਪਏ ਦੀ ਭਾਰਤੀ ਕਰੰਸੀ ਬਰਾਮਦ ਹੋਈ। ਦੋਸ਼ੀ ਦੀ ਪਛਾਣ ਨਿਸ਼ਾਨ ਸਿੰਘ ਉਰਫ ਸ਼ਾਨਾ ਪੁੱਤਰ ਜੋਗਿੰਦਰ ਸਿੰਘ ਵਾਸੀ ਪ੍ਰੀਤੂ ਵਾਲੀ ਢਾਣੀ, ਦਾਖਲੀ ਪਿੰਡ ਪੱਲਾ ਮੇਘਾ ਵਜੋਂ ਹੋਈ ਹੈ। ਉਧਰ ਨਾਰਕੋਟਿਕ ਸੈੱਲ ਦੇ ਏ. ਐੱਸ. ਆਈ. ਤਿਰਲੋਚਨ ਸਿੰਘ ਦੀ ਅਗਵਾਈ 'ਚ ਟੀਮ ਨੇ ਘੁਮਿਆਰ ਮੰਡੀ ਦੇ ਲਾਗੇ ਨਾਕਾ ਲਾ ਕੇ ਇਸੇ ਪਿੰਡ ਦੇ ਦੇਸਾ ਸਿੰਘ ਪੁੱਤਰ ਠਾਕਰ ਸਿੰਘ ਨੂੰ 30 ਗ੍ਰਾਮ ਹੈਰੋਇਨ ਸਣੇ ਫੜਿਆ। ਦੋਵਾਂ ਦੋਸ਼ੀਆਂ ਖਿਲਾਫ ਸਬੰਧਤ ਪੁਲਸ ਥਾਣਿਆਂ 'ਚ ਪਰਚੇ ਦਰਜ ਕਰਨ ਤੋਂ ਬਾਅਦ ਉਨ੍ਹਾਂ ਤੋਂ ਹੋਰ ਪੁੱਛਗਿੱਛ ਜਾਰੀ ਹੈ।
ਚੰਡੀਗੜ੍ਹ 'ਚ ਇਕ ਅਜਿਹਾ ਸਰਕਾਰੀ ਦਫਤਰ ਜਿਥੇ ਕੁਰਸੀ ਇਕ ਤੇ ਅਫਸਰ ਤਿੰਨ
NEXT STORY