ਸੰਗਤ ਮੰਡੀ(ਮਨਜੀਤ)-ਥਾਣਾ ਸੰਗਤ ਤੇ ਨੰਦਗੜ੍ਹ ਦੀ ਪੁਲਸ ਵੱਲੋਂ ਦੋ ਵੱਖ-ਵੱਖ ਥਾਵਾਂ ਤੋਂ ਦੋ ਵਿਅਕਤੀਆਂ ਨੂੰ ਨਸ਼ੀਲੇ ਪਦਾਰਥਾਂ ਸਮੇਤ ਕਾਬੂ ਕੀਤਾ ਗਿਆ ਹੈ। ਥਾਣੇਦਾਰ ਹਰਬੰਸ ਸਿੰਘ ਨੇ ਦੱਸਿਆ ਕਿ ਗਸ਼ਤ ਦੌਰਾਨ ਜਦ ਉਹ ਜੱਸੀ ਬਾਗਵਾਲੀ ਨਜ਼ਦੀਕ ਪਹੁੰਚੇ ਤਾਂ ਇਕ ਵਿਅਕਤੀ ਸ਼ੱਕੀ ਹਾਲਾਤ 'ਚ ਡੱਬਵਾਲੀ ਵਾਲੇ ਪਾਸਿਓਂ ਪੈਦਲ ਆ ਰਿਹਾ ਸੀ। ਪੁਲਸ ਵੱਲੋਂ ਜਦ ਉਕਤ ਵਿਅਕਤੀ ਨੂੰ ਰੋਕ ਕੇ ਉਸ ਦੀ ਤਲਾਸ਼ੀ ਲਈ ਗਈ ਤਾਂ ਉਸ ਕੋਲੋਂ 150 ਨਸ਼ੀਲੀਆਂ ਗੋਲੀਆਂ ਬਰਾਮਦ ਹੋਈਆਂ। ਫੜੇ ਗਏ ਵਿਅਕਤੀ ਦੀ ਪਛਾਣ ਕਾਲਾ ਰਾਮ ਪੁੱਤਰ ਲੱਛੂ ਰਾਮ ਵਾਸੀ ਸੰਗਤ ਕਲਾਂ ਵਜੋਂ ਹੋਈ।
ਇਸੇ ਤਰ੍ਹਾਂ ਹੀ ਥਾਣਾ ਨੰਦਗੜ੍ਹ ਦੀ ਪੁਲਸ ਵੱਲੋਂ ਇੰਸਪੈਕਟ ਪ੍ਰਿਤਪਾਲ ਸਿੰਘ ਦੀ ਅਗਵਾਈ ਹੇਠ ਗਸ਼ਤ ਦੌਰਾਨ ਬਠਿੰਡਾ-ਬਾਦਲ ਸੜਕ 'ਤੇ ਪੈਂਦੇ ਪਿੰਡ ਕਾਲਝਰਾਣੀ ਵਿਖੇ ਪਿੰਡ ਦੇ ਹੀ ਇਕ ਵਿਅਕਤੀ ਨੂੰ ਨਸ਼ੀਲੇ ਪਦਾਰਥਾਂ ਸਮੇਤ ਕਾਬੂ ਕੀਤਾ ਗਿਆ। ਉਕਤ ਵਿਅਕਤੀ ਕੋਲੋਂ 300 ਐੱਸ. ਆਰ., 100 ਅਲਪਰਾਜ਼ੋਲਮ ਦੀਆਂ ਗੋਲੀਆਂ ਬਰਾਮਦ ਹੋਈਆਂ। ਫੜੇ ਗਏ ਵਿਅਕਤੀ ਦੀ ਪਛਾਣ ਨਿੱਕਾ ਸਿੰਘ ਪੁੱਤਰ ਮਿੱਠੂ ਸਿੰਘ ਵਜੋਂ ਹੋਈ। ਪੁਲਸ ਵੱਲੋਂ ਦੋਵਾਂ ਵਿਅਕਤੀਆਂ ਵਿਰੁੱਧ ਵੱਖ-ਵੱਖ ਥਾਣਿਆਂ 'ਚ ਮਾਮਲਾ ਦਰਜ ਕਰ ਕੇ ਉਨ੍ਹਾਂ ਨੂੰ ਹਵਾਲਾਤ 'ਚ ਬੰਦ ਕਰ ਦਿੱਤਾ ਗਿਆ।
ਪੁਲਸ ਨੇ ਹੈਰੋਇਨ ਸਣੇ 5 ਨੂੰ ਕੀਤਾ ਕਾਬੂ
NEXT STORY