ਤਲਵੰਡੀ ਸਾਬੋ(ਮੁਨੀਸ਼)-ਬਠਿੰਡਾ ਦੇ ਪਿੰਡ ਗੁਲਾਬਗੜ੍ਹ ਵਿਖੇ ਪੁਲਸ ਅਤੇ ਗੈਂਗਸਟਰਾਂ 'ਚ ਹੋਏ ਮੁਕਾਬਲੇ ਦੌਰਾਨ ਫੜੇ ਗਏ 2 ਗੈਂਗਸਟਰਾਂ ਦੇ ਸਬ-ਡਵੀਜ਼ਨ ਤਲਵੰਡੀ ਸਾਬੋ ਦੀ ਅਦਾਲਤ ਨੇ 2 ਦਿਨਾ ਪੁਲਸ ਰਿਮਾਂਡ 'ਚ ਹੋਰ ਵਾਧਾ ਕਰ ਦਿੱਤਾ ਹੈ। ਇਸ ਤੋਂ ਪਹਿਲਾਂ ਅਦਾਲਤ ਨੇ ਪੁਲਸ ਨੂੰ ਇਨ੍ਹਾਂ ਦਾ 5 ਦਿਨ ਦਾ ਪੁਲਸ ਰਿਮਾਂਡ ਦਿੱਤਾ ਸੀ। ਦੱਸਣਾ ਬਣਦਾ ਹੈ ਕਿ 15 ਦਸੰਬਰ ਨੂੰ ਬਠਿੰਡਾ ਦੇ ਪਿੰਡ ਗੁਲਾਬਗੜ੍ਹ 'ਚ ਪੁਲਸ ਅਤੇ ਗੈਂਗਸਟਰਾਂ ਦੇ ਮੁਕਾਬਲੇ ਵਿਚ ਦੋ ਗੈਂਗਸਟਰਾਂ ਦੀ ਮੌਤ ਤੇ ਇਕ ਜ਼ਖਮੀ ਹੋ ਗਿਆ ਸੀ, ਜਦਕਿ ਦੋ ਗੈਂਗਸਟਰਾਂ ਨੂੰ ਪੁਲਸ ਨੇ ਕਾਬੂ ਕਰ ਲਿਆ ਸੀ। ਗ੍ਰਿਫਤਾਰ ਕੀਤੇ ਗਏ ਗੈਂਗਸਟਰ ਹਰਵਿੰਦਰ ਸਿੰਘ ਭਿੰਦਾ ਅਤੇ ਗੁਰਵਿੰਦਰ ਸਿੰਘ ਗਿੰਦਾ ਨੂੰ 16 ਦਸੰਬਰ ਨੂੰ ਸਬ-ਡਵੀਜ਼ਨਲ ਅਦਾਲਤ ਵਿਚ ਪੇਸ਼ ਕੀਤਾ ਗਿਆ, ਜਿਥੋਂ ਉਨ੍ਹਾਂ ਨੂੰ 5 ਦਿਨਾਂ ਪੁਲਸ ਰਿਮਾਂਡ 'ਤੇ ਭੇਜ ਦਿੱਤਾ ਗਿਆ ਸੀ, ਜਦਕਿ ਅੱਜ 5 ਦਿਨ ਦਾ ਰਿਮਾਂਡ ਖਤਮ ਹੋਣ ਤੋਂ ਬਾਅਦ ਦੋਵੇਂ ਗੈਂਗਸਟਰਾਂ ਨੂੰ ਮਾਣਯੋਗ ਅਦਾਲਤ ਨੇ ਦੋ ਦਿਨਾਂ ਦੇ ਹੋਰ ਪੁਲਸ ਰਿਮਾਂਡ 'ਤੇ ਭੇਜ ਦਿੱਤਾ, ਜਦਕਿ ਅੱਜ ਦੋ ਦਿਨਾਂ ਦੇ ਪੁਲਸ ਰਿਮਾਂਡ ਤੋਂ ਬਾਅਦ ਸੀ. ਆਈ. ਏ. ਸਟਾਫ ਅਤੇ ਥਾਣਾ ਕੋਟਫੱਤਾ ਦੀ ਪੁਲਸ ਨੇ ਮਾਣਯੋਗ ਅਦਾਲਤ ਤੋਂ ਪੰਜ ਦਿਨ ਦੇ ਹੋਰ ਪੁਲਸ ਰਿਮਾਂਡ ਦੀ ਮੰਗ ਕੀਤੀ ਸੀ ਪਰ ਮਾਣਯੋਗ ਅਦਾਲਤ ਨੇ ਦੋਵੇਂ ਗੈਂਗਸਟਰਾਂ ਨੂੰ 2 ਦਿਨਾਂ ਲਈ 25 ਦਸੰਬਰ ਤੱਕ ਪੁਲਸ ਰਿਮਾਂਡ ਦੇ ਦਿੱਤਾ ਹੈ।
ਮੈਂਬਰ ਸਟਾਕ ਰੇਲਵੇ ਬੋਰਡ ਨੇ ਕੀਤਾ ਰੇਲ ਡੱਬਾ ਕਾਰਖਾਨੇ ਦਾ ਦੌਰਾ
NEXT STORY