ਫ਼ਿਰੋਜ਼ਪੁਰ(ਕੁਮਾਰ)-ਥਾਣਾ ਸਦਰ ਫਿਰੋਜ਼ਪੁਰ ਅਤੇ ਜ਼ੀਰਾ ਦੀ ਪੁਲਸ ਨੇ 3 ਵਿਅਕਤੀਆਂ ਨੂੰ ਹੈਰੋਇਨ ਸਮੇਤ ਗ੍ਰਿਫਤਾਰ ਕੀਤਾ ਹੈ। ਜਾਣਕਾਰੀ ਦਿੰਦਿਆਂ ਥਾਣਾ ਸਦਰ ਫਿਰੋਜ਼ਪੁਰ ਦੇ ਏ. ਐੱਸ. ਆਈ. ਭੁਪਿੰਦਰ ਸਿੰਘ ਨੇ ਦੱਸਿਆ ਕਿ ਪਿੰਡ ਬੱਗੇ ਵਾਲਾ ਕੋਲ ਪੁਲਸ ਨੇ ਜਸਵਿੰਦਰ ਸਿੰਘ ਅਤੇ ਮਨਜੀਤ ਸਿੰਘ ਨੂੰ ਕਾਬੂ ਕਰ ਕੇ ਜਦੋਂ ਉਨ੍ਹਾਂ ਦੀ ਤਲਾਸ਼ੀ ਲਈ ਤਾਂ ਜਸਵਿੰਦਰ ਸਿੰਘ ਤੋਂ 5 ਗ੍ਰਾਮ ਅਤੇ ਮਨਜੀਤ ਸਿੰਘ ਤੋਂ 10 ਗ੍ਰਾਮ ਹੈਰੋਇਨ ਬਰਾਮਦ ਹੋਈ। ਦੂਸਰੇ ਪਾਸੇ ਥਾਣਾ ਸਦਰ ਜ਼ੀਰਾ ਦੀ ਪੁਲਸ ਨੇ ਮੱਲੋ ਕੇ ਕੋਲ ਨਾਕਾਬੰਦੀ ਦੌਰਾਨ ਇਕ ਮੋਟਰਸਾਈਕਲ ਚਾਲਕ ਨੂੰ ਕਾਬੂ ਕਰ ਕੇ ਜਦੋਂ ਉਸ ਦੀ ਤਲਾਸ਼ੀ ਲਈ ਤਾਂ ਉਸ ਕੋਲੋਂ 2 ਗ੍ਰਾਮ ਹੈਰੋਇਨ ਬਰਾਮਦ ਹੋਈ। ਉਨ੍ਹਾਂ ਕਿਹਾ ਕਿ ਫੜੇ ਗਏ ਵਿਅਕਤੀ ਨੇ ਪੁਲਸ ਨੂੰ ਆਪਣਾ ਨਾਂ ਜੱਜ ਪੁੱਤਰ ਸਾਦਿਕ ਦੱਸਿਆ ਹੈ ਤੇ ਨਾਮਜ਼ਦ ਵਿਅਕਤੀ ਤੋਂ ਮੋਟਰਸਾਈਕਲ ਸਪਲੈਂਡਰ ਵੀ ਪੁਲਸ ਨੇ ਕਬਜ਼ੇ ਵਿਚ ਲੈ ਲਿਆ ਹੈ। ਉਨ੍ਹਾਂ ਦੱਸਿਆ ਕਿ ਨਾਮਜ਼ਦ ਵਿਅਕਤੀਆਂ ਖਿਲਾਫ ਪੁਲਸ ਨੇ ਐੱਨ. ਡੀ. ਪੀ. ਐੱਸ. ਐਕਟ ਤਹਿਤ ਮੁਕੱਦਮੇ ਦਰਜ ਕੀਤੇ ਹਨ।
ਢਾਈ ਤੋਂ ਪੰਜ ਏਕੜ ਵਾਲੇ ਕਿਸਾਨਾਂ ਦਾ ਫਸਲੀ ਕਰਜ਼ਾ ਜ਼ਰੂਰ ਮੁਆਫ ਹੋਵੇਗਾ : ਮੁਹੰਮਦ ਸਦੀਕ
NEXT STORY