ਫ਼ਿਰੋਜ਼ਪੁਰ(ਕੁਮਾਰ, ਮਲਹੋਤਰਾ)—ਫਿਰੋਜ਼ਪੁਰ ਕਾਊਂਟਰ ਇੰਟੈਲੀਜੈਂਸ ਦੀ ਪੁਲਸ ਨੇ ਇੰਸਪੈਕਟਰ ਪਰਮਜੀਤ ਸਿੰਘ, ਸਬ-ਇੰਸਪੈਕੇਟਰ ਤਰਲੋਚਨ ਸਿੰਘ, ਰਜਵੰਤ ਸਿੰਘ ਅਤੇ ਏ. ਐੱਸ. ਆਈ. ਜਤਿੰਦਰ ਸਿੰਘ ਦੀ ਅਗਵਾਈ ਹੇਠ ਇਕ ਸਮੱਗਲਰ ਸੁਰਜੀਤ ਸਿੰਘ ਪੁੱਤਰ ਬਲਵੀਰ ਸਿੰਘ ਵਾਸੀ ਪੋਜੋ ਕੇ ਉਤਾੜ ਨੂੰ 270 ਗ੍ਰਾਮ ਹੈਰੋਇਨ ਅਤੇ 4 ਲੱਖ ਦੀ ਡਰੱਗ ਮਨੀ ਸਮੇਤ ਗ੍ਰਿਫਤਾਰ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਏ. ਐੱਸ. ਜੀ. ਕਾਊਂਟਰ ਇੰਟੈਲੀਜੈਂਸ ਫਿਰੋਜ਼ਪੁਰ ਨਰਿੰਦਰਪਾਲ ਸਿੰਘ ਸਿੱਧੂ ਨੇ ਆਯੋਜਿਤ ਪੱਤਰਕਾਰ ਸੰਮੇਲਨ ਵਿਚ ਦੱਸਿਆ ਕਿ ਕਾਊਂਟਰ ਇੰਟੈਲੀਜੈਂਸ ਨੇ ਕੁਝ ਸਮਾਂ ਪਹਿਲਾਂ ਹੈਰੋਇਨ ਦੇ ਪੈਕੇਟਾਂ ਸਮੇਤ ਸੁਰਜੀਤ ਸਿੰਘ ਦੇ ਸਾਥੀ ਸਮੱਗਲਰ ਨੂੰ ਗ੍ਰਿਫਤਾਰ ਕੀਤਾ ਸੀ, ਜਦਕਿ ਸੁਰਜੀਤ ਸਿੰਘ ਭੱਜਣ ਵਿਚ ਕਾਮਯਾਬ ਹੋ ਗਿਆ ਸੀ, ਜਿਸਦੇ ਖਿਲਾਫ ਪੁਲਸ ਨੇ 30 ਨਵੰਬਰ 2017 ਨੂੰ ਥਾਣਾ ਐੱਸ. ਐੱਸ. ਓ. ਸੀ. ਫਾਜ਼ਿਲਕਾ ਵਿਚ ਮੁਕੱਦਮਾ ਦਰਜ ਕੀਤਾ ਸੀ। ਨਰਿੰਦਰਪਾਲ ਸਿੰਘ ਨੇ ਦੱਸਿਆ ਕਿ ਫਿਰੋਜ਼ਪੁਰ ਕਾਊਂਟਰ ਇੰਟੈਲੀਜੈਂਸ ਨੇ 3 ਕਿਲੋ ਹੈਰੋਇਨ ਸਮੇਤ ਪ੍ਰੇਮ ਸਿੰਘ ਪੁੱਤਰ ਇੰਦਰ ਸਿੰਘ ਵਾਸੀ ਜੱਲਾ ਲੱਖੋ ਕੇ ਹਿਠਾੜ ਨੂੰ ਵੀ ਗ੍ਰਿਫਤਾਰ ਕੀਤਾ ਹੈ। ਸੀ. ਆਈ. ਏ. ਸਟਾਫ ਫਾਜ਼ਿਲਕਾ ਦੀ ਪੁਲਸ ਵੱਲੋਂ ਇਕ ਔਰਤ ਨੂੰ 10 ਗ੍ਰਾਮ ਹੈਰੋਇਨ ਸਮੇਤ ਕਾਬੂ ਕਰਕੇ ਮਾਮਲਾ ਦਰਜ ਕੀਤਾ ਹੈ । ਫੜੀ ਔਰਤ ਦੀ ਪਛਾਣ ਮਾਇਆ ਬਾਈ ਪਤਨੀ ਗੁਰਦੀਪ ਸਿੰਘ ਵਾਸੀ ਮਹਾਲਮ ਉਰਫ ਚੱਕ ਬਲੋਚਾਂ ਵਜੋਂ ਹੋਈ ਹੈ । ਪ੍ਰਾਪਤ ਜਾਣਕਾਰੀ ਅਨੁਸਾਰ ਸੀ. ਆਈ. ਏ ਸਟਾਫ ਫਾਜ਼ਿਲਕਾ ਦੇ ਇੰਚਾਰਜ ਅੰਗਰੇਜ਼ ਕੁਮਾਰ ਸਮੇਤ ਪੁਲਸ ਪਾਰਟੀ ਨੂੰ ਇਤਲਾਹ ਮਿਲਣ 'ਤੇ ਪਿੰਡ ਮਹਾਲਮ ਉਰਫ ਚੱਕ ਬਲੋਚਾਂ ਵਿਖੇ ਛਾਪੇਮਾਰੀ ਕਰਕੇ ਮਾਇਆ ਬਾਈ ਨੂੰ 10 ਗ੍ਰਾਮ ਹੈਰੋਇਨ ਸਮੇਤ ਗ੍ਰਿਫਤਾਰ ਕੀਤਾ ਹੈ। ਥਾਣਾ ਸਦਰ ਜਲਾਲਾਬਾਦ ਵਿਖੇ ਮਾਇਆ ਬਾਈ ਖਿਲਾਫ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ ।
ਕਾਂਗਰਸੀ ਆਗੂ ਨੂੰ ਗ੍ਰਿਫਤਾਰ ਨਾ ਕਰਨ ਵਿਰੁੱਧ ਭੁੱਖ ਹੜਤਾਲ
NEXT STORY