ਸੰਗਤ ਮੰਡੀ(ਮਨਜੀਤ)- ਵੱਖ-ਵੱਖ ਥਾਵਾਂ ਤੋਂ ਪੁਲਸ ਨੇ ਭੁੱਕੀ, ਚੂਰਾ ਪੋਸਤ, ਨਸ਼ੀਲੀਆਂ ਗੋਲੀਆਂ ਅਤੇ ਸ਼ਰਾਬ ਸਣੇ 4 ਵਿਅਕਤੀਆਂ ਨੂੰ ਕਾਬੂ ਕੀਤਾ ਹੈ। ਜਾਣਕਾਰੀ ਅਨੁਸਾਰ ਥਾਣਾ ਸੰਗਤ ਦੀ ਪੁਲਸ ਵੱਲੋਂ ਬਠਿੰਡਾ-ਡੱਬਵਾਲੀ ਰਾਸ਼ਟਰੀ ਮਾਰਗ 'ਤੇ ਪੈਂਦੇ ਪਿੰਡ ਜੱਸੀ ਬਾਗਵਾਲੀ ਵਿਖੇ ਇਕ ਵਿਅਕਤੀ ਨੂੰ 5 ਕਿਲੋ ਭੁੱਕੀ ਸਮੇਤ ਕਾਬੂ ਕੀਤਾ ਗਿਆ ਹੈ। ਸਹਾਇਕ ਹਰਬੰਸ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਗਸ਼ਤ ਦੌਰਾਨ ਜਦ ਪੁਲਸ ਪਾਰਟੀ ਉਕਤ ਸਥਾਨ 'ਤੇ ਪਹੁੰਚੀ ਤਾਂ ਇਕ ਵਿਅਕਤੀ ਡੱਬਵਾਲੀ ਵਾਲੇ ਪਾਸਿਓਂ ਸ਼ੱਕੀ ਹਾਲਾਤ 'ਚ ਆ ਰਿਹਾ ਸੀ। ਪੁਲਸ ਪਾਰਟੀ ਵੱਲੋਂ ਜਦ ਉਕਤ ਵਿਅਕਤੀ ਨੂੰ ਰੋਕ ਕੇ ਉਸ ਦੀ ਤਲਾਸ਼ੀ ਲਈ ਗਈ ਤਾਂ ਉਸ ਕੋਲੋਂ 5 ਕਿਲੋ ਭੁੱਕੀ ਬਰਾਮਦ ਹੋਈ। ਫੜੇ ਗਏ ਵਿਅਕਤੀ ਦੀ ਪਛਾਣ ਬਲਦੇਵ ਸਿੰਘ ਪੁੱਤਰ ਸਾਧੂ ਸਿੰਘ ਵਾਸੀ ਗੁਰਥੜੀ ਦੇ ਤੌਰ 'ਤੇ ਕੀਤੀ ਗਈ। ਪੁਲਸ ਵੱਲੋਂ ਉਕਤ ਵਿਅਕਤੀ ਵਿਰੁੱਧ ਮਾਮਲਾ ਦਰਜ ਕਰ ਕੇ ਉਸ ਨੂੰ ਹਵਾਲਾਤ 'ਚ ਬੰਦ ਕਰ ਦਿੱਤਾ ਗਿਆ। ਇਸੇ ਤਰ੍ਹਾਂ ਪੁਲਸ ਨੇ ਕੋਤਵਾਲੀ ਪੁਲਸ ਦੇ ਸਹਾਇਕ ਥਾਣੇਦਾਰ ਹਰਗੋਬਿੰਦ ਸਿੰਘ ਵੱਲੋਂ ਨਾਕੇਬੰਦੀ ਦੌਰਾਨ ਪਟਿਆਲਾ ਫਾਟਕ ਤੋਂ ਗੁਰਮੀਤ ਸਿੰਘ ਵਾਸੀ ਬਠਿੰਡਾ ਨੂੰ 3 ਕਿਲੋ ਚੂਰਾ-ਪੋਸਤ ਸਮੇਤ ਗ੍ਰਿਫ਼ਤਾਰ ਕੀਤਾ। ਇਸੇ ਤਰ੍ਹਾਂ ਕੈਂਟ ਪੁਲਸ ਦੇ ਸਹਾਇਕ ਥਾਣੇਦਾਰ ਇੰਦਰਜੀਤ ਸਿੰਘ ਨੇ ਗਸ਼ਤ ਦੌਰਾਨ ਪਟੇਲ ਨਗਰ 'ਚੋਂ ਹਰਪ੍ਰੀਤ ਸਿੰਘ ਵਾਸੀ ਬਠਿੰਡਾ ਨੂੰ 8 ਸ਼ੀਸ਼ੀਆਂ ਅਤੇ 150 ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕੀਤਾ। ਪੁਲਸ ਨੇ ਉਕਤ ਦੋਵਾਂ ਖਿਲਾਫ ਐੱਨ. ਡੀ. ਪੀ. ਐੱਸ. ਐਕਟ ਤਹਿਤ ਮਾਮਲਾ ਦਰਜ ਕੀਤਾ ਹੈ। ਇਸ ਤੋਂ ਇਲਾਵਾ ਸਿਵਲ ਲਾਈਨ ਪੁਲਸ ਦੇ ਸਹਾਇਕ ਥਾਣੇਦਾਰ ਸੁਖਮੰਦਰ ਸਿੰਘ ਨੇ ਨਾਕੇਬੰਦੀ ਦੌਰਾਨ ਮਨਪ੍ਰੀਤ ਸਿੰਘ ਅਤੇ ਮੱਖਣ ਸਿੰਘ ਵਾਸੀ ਬੀੜ ਤਲਾਬ ਨੂੰ 20 ਬੋਤਲਾਂ ਹਰਿਆਣਾ ਸ਼ਰਾਬ ਸਮੇਤ ਕਾਬੂ ਕੀਤਾ। ਪੁਲਸ ਨੇ ਮੁਲਜ਼ਮ ਖਿਲਾਫ਼ ਐਕਸਾਈਜ਼ ਐਕਟ ਤਹਿਤ ਮਾਮਲਾ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਪੋਲੈਂਡ ਭੇਜਣ ਦੇ ਨਾਂ 'ਤੇ 1 ਲੱਖ 95 ਹਜ਼ਾਰ ਦੀ ਠੱਗੀ
NEXT STORY