ਬਠਿੰਡਾ(ਸੁਖਵਿੰਦਰ)-ਪੁਲਸ ਨੇ ਵੱਖ-ਵੱਖ ਥਾਵਾਂ ਤੋਂ ਨਸ਼ੀਲੀਆਂ ਗੋਲੀਆਂ, ਸ਼ੀਸ਼ੀਆਂ ਅਤੇ ਹਰਿਆਣਾ ਸ਼ਰਾਬ ਬਰਾਮਦ ਕਰ ਕੇ 3 ਲੋਕਾਂ ਖਿਲਾਫ਼ ਮਾਮਲਾ ਦਰਜ ਕੀਤਾ ਹੈ। ਜਾਣਕਾਰੀ ਅਨੁਸਾਰ ਸੀ. ਆਈ. ਏ.-2 ਵੱਲੋਂ ਟਰਾਂਸਪੋਰਟ ਨਗਰ ਵਿਖੇ ਨਾਕਾਬੰਦੀ ਕੀਤੀ ਗਈ ਸੀ। ਇਸ ਦੌਰਾਨ ਐੱਸ. ਆਈ. ਗੁਰਵਿੰਦਰ ਸਿੰਘ ਨੇ ਸ਼ੱਕ ਦੇ ਆਧਾਰ 'ਤੇ ਇਕ ਸਵਿਫ਼ਟ ਕਾਰ ਨੂੰ ਰੋਕਿਆ। ਤਲਾਸ਼ੀ ਦੌਰਾਨ ਪੁਲਸ ਨੇ ਕਾਰ ਸਵਾਰ ਮੰਗਤ ਰਾਏ ਵਾਸੀ ਕੋਟਗੁਰੂ ਅਤੇ ਦਵਿੰਦਰ ਸਿੰਘ ਵਾਸੀ ਬਲਾਹੜ ਮਹਿਮਾ ਨੂੰ ਗ੍ਰਿਫ਼ਤਾਰ ਕਰ ਕੇ ਉਨ੍ਹਾਂ ਕੋਲੋਂ 100 ਨਸ਼ੀਲੀਆਂ ਸ਼ੀਸ਼ੀਆਂ ਅਤੇ 1990 ਗੋਲੀਆਂ ਕੈਰੀਸੋਮਾ ਦੀਆਂ ਬਰਾਮਦ ਕੀਤੀਆਂ ਹਨ। ਪੁਲਸ ਨੇ ਮੁਲਜ਼ਮਾਂ ਖਿਲਾਫ਼ ਥਾਣਾ ਥਰਮਲ ਵਿਖੇ ਐੱਨ. ਡੀ. ਪੀ. ਐੱਸ. ਐਕਟ ਤਹਿਤ ਮਾਮਲਾ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਇਧਰ, ਮੌੜ ਮੰਡੀ ਦੇ ਹੌਲਦਾਰ ਹਰਵਿੰਦਰ ਸਿੰਘ ਨੇ ਛਾਪਾ ਮਾਰ ਕੇ ਜਗਸੀਰ ਸਿੰਘ ਦੇ ਟਿਕਾਣੇ ਤੋਂ 11 ਬੋਤਲਾਂ ਹਰਿਆਣਾ ਸ਼ਰਾਬ ਦੀਆਂ ਬਰਾਮਦ ਕੀਤੀਆਂ ਹਨ। ਉਕਤ ਵਿਅਕਤੀ ਬਾਹਰਲੇ ਸੂਬੇ ਤੋਂ ਸ਼ਰਾਬ ਲਿਆ ਕਿ ਵੇਚਦੇ ਸਨ। ਪੁਲਸ ਨੇ ਮੁਲਜ਼ਮ ਖਿਲਾਫ਼ ਐਕਸਾਈਜ਼ ਐਕਟ ਤਹਿਤ ਮਾਮਲਾ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਅਧਿਆਪਕ ਦੀ ਬਦਲੀ ਦੇ ਰੋਸ 'ਚ ਪਿੰਡ ਵਾਸੀਆਂ ਨੇ ਸਕੂਲ ਨੂੰ ਜੜਿਆ ਜਿੰਦਾ
NEXT STORY