ਬਠਿੰਡਾ(ਸੁਖਵਿੰਦਰ)-ਪੁਲਸ ਨੇ ਵੱਖ-ਵੱਖ ਥਾਵਾਂ ਤੋਂ ਨਸ਼ੇ ਵਾਲੀਆਂ ਗੋਲੀਆਂ ਅਤੇ ਇਸੇ ਕਿਸਮ ਦੀਆਂ ਸ਼ੀਸ਼ੀਆਂ ਬਰਾਮਦ ਕਰ ਕੇ 2 ਲੋਕਾਂ ਨੂੰ ਗ੍ਰਿਫਤਾਰ ਕੀਤਾ ਹੈ। ਜਾਣਕਾਰੀ ਅਨੁਸਾਰ ਥਾਣਾ ਕੈਂਟ ਪੁਲਸ ਨੇ ਆਈ. ਟੀ. ਆਈ. ਚੌਕ ਵਿਖੇ ਨਾਕੇਬੰਦੀ ਕੀਤੀ ਹੋਈ ਸੀ। ਇਸ ਦੌਰਾਨ ਐੱਸ. ਆਈ. ਗੁਰਿੰਦਰ ਸਿੰਘ ਨੇ ਇਕ ਵਿਅਕਤੀ ਖੁਸ਼ਵਿੰਦਰ ਸਿੰਘ ਵਾਸੀ ਬਠਿੰਡਾ ਨੂੰ ਸ਼ੱਕ ਦੇ ਆਧਾਰ 'ਤੇ ਰੋਕ ਕੇ ਤਲਾਸ਼ੀ ਲਈ ਤਾਂ ਉਸ ਕੋਲੋਂ ਨਸ਼ੇ ਵਾਲੀਆਂ ਗੋਲੀਆਂ ਬਰਾਮਦ ਹੋਈਆਂ। ਉਸ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਇਕ ਹੋਰ ਮਾਮਲੇ 'ਚ ਮੌੜ ਪੁਲਸ ਵੱਲੋਂ ਪਿੰਡ ਸੰਦੋਹਾ ਵਿਖੇ ਛਾਪੇਮਾਰੀ ਕੀਤੀ ਗਈ। ਇਸ ਦੌਰਾਨ ਸਹਾਇਕ ਥਾਣੇਦਾਰ ਗੁਰਦੇਵ ਸਿੰਘ ਨੇ ਤਰਸੇਮ ਸਿੰਘ ਨਾਂ ਦੇ ਵਿਅਕਤੀ ਦੇ ਟਿਕਾਣੇ ਤੋਂ 200 ਨਸ਼ੇ ਵਾਲੀਆਂ ਗੋਲੀਆਂ ਬਰਾਮਦ ਕਰ ਕੇ ਉਸ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਸ ਨੇ ਉਕਤ ਦੋਵਾਂ ਮੁਲਜ਼ਮਾਂ ਖਿਲਾਫ਼ ਐੱਨ. ਡੀ. ਪੀ. ਐੱਸ ਐਕਟ ਤਹਿਤ ਮਾਮਲਾ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਆਮ ਲੋਕਾਂ ਦੀ ਸਿਹਤ ਨੂੰ ਲੈ ਕੇ ਦਿੱਲੀ ਸਰਕਾਰ ਨੇ ਲਿਆ ਇਤਿਹਾਸਕ ਫੈਸਲਾ : ਸਚਦੇਵਾ
NEXT STORY