ਫਾਜ਼ਿਲਕਾ(ਲੀਲਾਧਰ)-ਥਾਣਾ ਸਦਰ ਪੁਲਸ ਫਾਜ਼ਿਲਕਾ ਨੇ ਲਾਧੂਕਾ ਮੰਡੀ 'ਚ ਇਕ ਔਰਤ ਨੂੰ ਨਾਜਾਇਜ਼ ਸ਼ਰਾਬ ਸਮੇਤ ਗ੍ਰਿਫਤਾਰ ਕੀਤਾ ਹੈ। ਜਾਣਕਾਰੀ ਮੁਤਾਬਕ ਏ. ਐੱਸ. ਆਈ. ਸੁਰਿੰਦਰ ਕੁਮਾਰ 19 ਜਨਵਰੀ ਨੂੰ ਦੁਪਹਿਰ 12.05 ਵਜੇ ਜਦੋਂ ਪੁਲਸ ਪਾਰਟੀ ਨਾਲ ਗਸ਼ਤ ਕਰ ਰਹੇ ਸਨ ਤਾਂ ਗੁਪਤ ਸੂਚਨਾ ਮਿਲੀ ਕਿ ਮਨਜੀਤ ਕੌਰ ਵਾਸੀ ਮੰਡੀ ਲਾਧੂਕਾ ਸ਼ਰਾਬ ਵੇਚਣ ਦੀ ਆਦੀ ਹੈ, ਜਿਸ 'ਤੇ ਪੁਲਸ ਪਾਰਟੀ ਨੇ ਰੇਡ ਕਰ ਕੇ ਉਕਤ ਔਰਤ ਤੋਂ 20 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਕਰ ਲਈ। ਪੁਲਸ ਨੇ ਉਕਤ ਔਰਤ ਨੂੰ ਗ੍ਰਿਫਤਾਰ ਕਰ ਕੇ ਉਸ ਖਿਲਾਫ ਮਾਮਲਾ ਦਰਜ ਕਰ ਲਿਆ ਹੈ।
ਚੌਕੀ ਘੁਬਾਇਆ ਦੀ ਪੁਲਸ ਨੇ ਗਸ਼ਤ ਦੌਰਾਨ ਪਿੰਡ ਲਮੋਚੜ ਕਲਾਂ ਵਿਖੇ ਛਾਪੇਮਾਰੀ ਦੌਰਾਨ ਇਕ ਔਰਤ ਕੋਲੋਂ ਨਾਜਾਇਜ਼ ਸ਼ਰਾਬ ਬਰਾਮਦ ਕਰ ਕੇ ਮਾਮਲਾ ਦਰਜ ਕੀਤਾ ਹੈ। ਜਾਣਕਾਰੀ ਅਨੁਸਾਰ ਐੱਚ. ਸੀ. ਸੰਤਾ ਸਿੰਘ ਪੁਲਸ ਪਾਰਟੀ ਸਮੇਤ ਚੈਕਿੰਗ ਲਈ ਪਿੰਡ ਲਮੋਚੜ ਕਲਾਂ ਵਿਖੇ ਗਸ਼ਤ ਕਰ ਰਹੇ ਸਨ ਤਾਂ ਉਨ੍ਹਾਂ ਨੂੰ ਮੁਖਬਰ ਨੇ ਸੂਚਨਾ ਦਿੱਤੀ ਕਿ ਪਾਸ਼ੋ ਬਾਈ ਪਤਨੀ ਰੇਸ਼ਮ ਸਿੰਘ ਵਾਸੀ ਲਮੋਚੜ ਕਲਾਂ ਜੋ ਕਿ ਨਾਜਾਇਜ਼ ਸ਼ਰਾਬ ਤਿਆਰ ਕਰ ਕੇ ਵੇਚਣ ਦੀ ਆਦੀ ਹੈ। ਪੁਲਸ ਪਾਰਟੀ ਨੇ ਮੁਖਬਰ ਦੀ ਸੂਚਨਾ ਦੇ ਆਧਾਰ 'ਤੇ ਛਾਪੇਮਾਰੀ ਕਰ ਕੇ ਉਕਤ ਔਰਤ ਕੋਲੋਂ 20 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਕਰ ਕੇ ਔਰਤ ਨੂੰ ਮੌਕੇ ਤੋਂ ਗ੍ਰਿਫਤਾਰ ਕਰ ਕੇ ਥਾਣਾ ਸਦਰ ਜਲਾਲਾਬਾਦ ਵਿਖੇ ਮਾਮਲਾ ਦਰਜ ਕੀਤਾ ਹੈ। ਥਾਣਾ ਮੱਲਾਂਵਾਲਾ ਤੇ ਥਾਣਾ ਕੁਲਗੜ੍ਹੀ ਦੀ ਪੁਲਸ ਨੇ 2 ਵਿਅਕਤੀਆਂ ਨੂੰ ਨਸ਼ੇ ਵਾਲੀਆਂ ਗੋਲੀਆਂ ਤੇ ਲਾਹਣ ਸਮੇਤ ਗ੍ਰਿਫਤਾਰ ਕੀਤਾ ਹੈ। ਜਾਣਕਾਰੀ ਦਿੰਦੇ ਥਾਣਾ ਮੱਲਾਂਵਾਲਾ ਦੇ ਏ. ਐੱਸ. ਆਈ. ਨਰਿੰਦਰ ਸਿੰਘ ਨੇ ਦੱਸਿਆ ਕਿ ਮੱਲਾਂਵਾਲਾ ਕੋਲ ਪੁਲਸ ਨੇ ਚੈਕਿੰਗ ਦੌਰਾਨ ਇਕ ਵਿਅਕਤੀ ਨੂੰ 400 ਨਸ਼ੇ ਵਾਲੀਆਂ ਗੋਲੀਆਂ ਸਮੇਤ ਗ੍ਰਿਫਤਾਰ ਕੀਤਾ ਹੈ, ਜਿਸ ਦੀ ਪਛਾਣ ਡਿੰਪਲ ਦੇ ਰੂਪ 'ਚ ਹੋਈ ਹੈ। ਦੂਜੇ ਪਾਸੇ ਥਾਣਾ ਕੁਲਗੜ੍ਹੀ ਦੇ ਹੌਲਦਾਰ ਸੇਵਕ ਸਿੰਘ ਦੀ ਅਗਵਾਈ ਹੇਠ ਛਾਪੇਮਾਰੀ ਕਰ ਕੇ ਪਿੰਡ ਨੌਰੰਗ ਕੇ ਲੇਲੀ 'ਚ ਪੁਲਸ ਨੇ 35 ਕਿਲੋ ਲਾਹਣ ਬਰਾਮਦ ਕਰ ਕੇ ਸੁਖਦੇਵ ਸਿੰਘ ਨੂੰ ਗ੍ਰਿਫਤਾਰ ਕੀਤਾ ਹੈ। ਉਨ੍ਹਾਂ ਦੱਸਿਆ ਕਿ ਨਾਮਜ਼ਦ ਵਿਅਕਤੀਆਂ ਖਿਲਾਫ ਮੁਕੱਦਮੇ ਦਰਜ ਕੀਤੇ ਗਏ ਹਨ।
ਸ਼ਰਾਬ ਸਮੱਗਲਿੰਗ ਮਾਮਲੇ 'ਚ 3 ਕਾਬੂ
NEXT STORY