ਅਬੋਹਰ(ਸੁਨੀਲ)-ਥਾਣਾ ਬਹਾਵਵਾਲਾ ਮੁਖੀ ਬਚਨ ਸਿੰਘ ਤੇ ਪੁਲਸ ਪਾਰਟੀ ਨੇ ਦੋਦਾ ਪੰਪ 'ਤੇ ਲੁੱਟ-ਖੋਹ ਕਰਨ ਵਾਲੇ ਤਿੰਨ ਦੋਸ਼ੀਆਂ ਪ੍ਰਵੀਨ ਕੁਮਾਰ ਪੁੱਤਰ ਅਮੀਚੰਦ ਵਾਸੀ ਸਾਦੁਲ ਸ਼ਹਿਰ, ਵਿਕ੍ਰਮ ਸਿੰਘ ਤੇ ਨਵਨੀਤ ਗਰਗ ਪੁੱਤਰਾਨ ਵਿਸ਼ਨੂ ਕੁਮਾਰ ਨੂੰ 9 ਦਿਨਾਂ ਦੇ ਪੁਲਸ ਰਿਮਾਂਡ ਤੋਂ ਬਾਅਦ ਮਾਣਯੋਗ ਜੱਜ ਮੈਡਮ ਸਤਵੀਰ ਕੌਰ ਦੀ ਅਦਾਲਤ 'ਚ ਪੇਸ਼ ਕੀਤਾ। ਮਾਣਯੋਗ ਜੱਜ ਨੇ ਉਨ੍ਹਾਂ ਨੂੰ ਪੁੱਛਗਿੱਛ ਲਈ ਚਾਰ ਦਿਨਾਂ ਦੇ ਹੋਰ ਪੁਲਸ ਰਿਮਾਂਡ 'ਤੇ ਭੇਜ ਦਿੱਤਾ। ਦੱਸਿਆ ਜਾ ਰਿਹਾ ਹੈ ਕਿ ਇਨ੍ਹਾਂ ਦੋਸ਼ੀਆਂ ਤੋਂ ਕਈ ਹੋਰ ਵਾਰਦਾਤਾਂ ਦੇ ਉਜਾਗਰ ਹੋਣ ਦੀ ਸੰਭਾਵਨਾ ਪ੍ਰਗਟਾਈ ਜਾ ਰਹੀ ਹੈ।
ਰੋਡਵੇਜ਼ ਮੁਲਾਜ਼ਮਾਂ ਨੇ ਕੱਢੀ ਭੜਾਸ
NEXT STORY