ਬਠਿੰਡਾ(ਸੁਖਵਿੰਦਰ)-ਪੁਲਸ ਨੇ ਵੱਖ-ਵੱਖ ਥਾਵਾਂ ਤੋਂ ਲਾਹਣ ਅਤੇ ਹਰਿਆਣਾ ਸ਼ਰਾਬ ਬਰਾਮਦ ਕਰ ਕੇ 3 ਵਿਅਕਤੀਆਂ ਖਿਲਾਫ਼ ਮਾਮਲਾ ਦਰਜ ਕੀਤਾ ਹੈ। ਜਾਣਕਾਰੀ ਅਨੁਸਾਰ ਸਿਟੀ ਰਾਮਪੁਰਾ ਪੁਲਸ ਨੂੰ ਸੂਚਨਾ ਮਿਲੀ ਸੀ ਕਿ ਪਿੰਡ ਮਹਿਰਾਜ ਵਿਖੇ ਇਕ ਵਿਅਕਤੀ ਵੱਲੋਂ ਨਾਜਾਇਜ਼ ਸ਼ਰਾਬ ਕੱਢੀ ਜਾ ਰਹੀ ਹੈ। ਹੌਲਦਾਰ ਕੇਵਲ ਸਿੰਘ ਨੇ ਛਾਪੇਮਾਰੀ ਦੌਰਾਨ ਦਵਿੰਦਰ ਸਿੰਘ ਦੇ ਟਿਕਾਣੇ ਤੋਂ 50 ਲਿਟਰ ਲਾਹਣ ਬਰਾਮਦ ਕਰ ਕੇ ਮੁਲਜ਼ਮ ਨੂੰ ਗ੍ਰਿਫ਼ਤਾਰ ਕੀਤਾ ਹੈ। ਉਧਰ, ਸਦਰ ਰਾਮਪੁਰਾ ਪੁਲਸ ਦੇ ਹੌਲਦਾਰ ਸਤਪਾਲ ਸਿੰਘ ਨੇ ਸੂਚਨਾ ਦੇ ਆਧਾਰ 'ਤੇ ਪਿੰਡ ਬੱਲੋਂ ਵਿਖੇ ਸੁਖਵਿੰਦਰ ਸਿੰਘ ਦੇ ਟਿਕਾਣੇ 'ਤੇ ਛਾਪੇਮਾਰੀ ਕਰ ਕੇ 40 ਲਿਟਰ ਲਾਹਣ ਫੜੀ ਹੈ ਪਰ ਮੁਲਜ਼ਮ ਪੁਲਸ ਦੇ ਹੱਥ ਨਹੀਂ ਲੱਗ ਸਕਿਆ। ਇਸ ਤੋਂ ਇਲਾਵਾ ਸਦਰ ਬਠਿੰਡਾ ਪੁਲਸ ਦੇ ਹੌਲਦਾਰ ਰਜਿੰਦਰ ਸਿੰਘ ਨੇ ਗਸ਼ਤ ਦੌਰਾਨ ਪਿੰਡ ਬਹਿਮਣ ਦੀਵਾਨਾ ਤੋਂ ਸੇਮਾ ਸਿੰਘ ਦੇ ਟਿਕਾਣੇ ਤੋਂ 60 ਬੋਤਲਾਂ ਹਰਿਆਣਾ ਸ਼ਰਾਬ ਦੀਆਂ ਬਰਾਮਦ ਕੀਤੀਆਂ ਪਰ ਮੁਲਜ਼ਮ ਪੁਲਸ ਦੇ ਹੱਥ ਨਹੀਂ ਲੱਗ ਸਕਿਆ। ਪੁਲਸ ਨੇ ਉਕਤ ਤਿੰਨਾਂ ਮੁਲਜ਼ਮਾਂ ਖਿਲਾਫ਼ ਐਕਸਾਈਜ਼ ਐਕਟ ਤਹਿਤ ਮਾਮਲਾ ਦਰਜ ਕਰ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਐੱਨ. ਐੱਫ. ਬੀ. ਵਲੋਂ ਨੇਤਰਹੀਣਾਂ ਦੀ ਸਹੂਲਤ ਲਈ ਵੈੱਬਸਾਈਟ ਲਾਂਚ
NEXT STORY