ਤਲਵੰਡੀ ਸਾਬੋ(ਮੁਨੀਸ਼)-ਤਲਵੰਡੀ ਸਾਬੋ ਪੁਲਸ ਵੱਲੋਂ ਨਸ਼ੇ ਖਿਲਾਫ ਚਲਾਈ ਮੁਹਿੰਮ ਤਹਿਤ ਵੱਖ-ਵੱਖ ਦੋ ਮਾਮਲਿਆਂ 'ਚ ਨਸ਼ੀਲੀਆਂ ਗੋਲੀਆਂ ਅਤੇ ਹੈਰੋਇਨ ਸਮੇਤ ਤਿੰਨ ਲੋਕਾਂ ਨੂੰ ਗ੍ਰਿਫਤਾਰ ਕਰਨ ਦਾ ਦਾਅਵਾ ਕੀਤਾ ਗਿਆ ਹੈ। ਜਾਣਕਾਰੀ ਅਨੁਸਾਰ ਥਾਣਾ ਤਲਵੰਡੀ ਸਾਬੋ ਮੁਖੀ ਮਹਿੰਦਰਜੀਤ ਸਿੰਘ ਵੱਲੋਂ ਗੁਰੂਸਰ ਰੋਡ 'ਤੇ ਨਾਕਾਬੰਦੀ ਕੀਤੀ ਗਈ ਸੀ ਤੇ ਗੁਰੂਸਰ ਪਾਸੋਂ ਇਕ ਪੈਦਲ ਆ ਰਹੇ ਨੌਜਵਾਨ ਦੀ ਤਲਾਸ਼ੀ ਲਈ ਤਾਂ ਉਸ ਕੋਲੋਂ 6 ਗ੍ਰਾਮ ਹੈਰੋਇਨ ਬਰਾਮਦ ਹੋਈ। ਪੁਲਸ ਨੇ ਕਥਿਤ ਮੁਲਜ਼ਮ ਨੂੰ ਗ੍ਰਿਫਤਾਰ ਕਰ ਕੇ ਉਸ ਖਿਲਾਫ ਮਾਮਲਾ ਦਰਜ ਕਰ ਲਿਆ ਹੈ। ਮੁਲਜ਼ਮ ਦੀ ਪਛਾਣ ਕਾਲਾ ਸਿੰਘ ਵਾਸੀ ਤਲਵੰਡੀ ਸਾਬੋ ਵਜੋਂ ਹੋਈ। ਦੂਜੇ ਮਾਮਲੇ ਵਿਚ ਥਾਣਾ ਤਲਵੰਡੀ ਸਾਬੋ ਦੇ ਏ. ਐੱਸ. ਆਈ. ਜੋਗਿੰਦਰ ਸਿੰਘ ਨੇ ਗੁਪਤ ਸੂਚਨਾ ਦੇ ਆਧਾਰ 'ਤੇ ਗਿੱਲਾ ਵਾਲਾ ਖੂਹ ਨੇੜੇ ਨਾਕਾ ਲਾਇਆ ਹੋਇਆ ਸੀ ਅਤੇ ਮੋਟਰਸਾਈਕਲ 'ਤੇ ਜਾ ਰਹੇ ਦੋ ਨੌਜਵਾਨਾਂ ਨੂੰ ਸ਼ੱਕ ਦੇ ਆਧਾਰ 'ਤੇ ਰੋਕ ਕੇ ਤਲਾਸ਼ੀ ਲਈ ਤਾਂ ਉਨ੍ਹਾਂ 'ਚੋਂ ਇਕ ਕੋਲੋਂ 300 ਅਤੇ ਦੂਜੇ ਤੋਂ 220 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ। ਪੁਲਸ ਨੇ ਗੋਲੀਆਂ ਅਤੇ ਮੋਟਰਸਾਈਕਲ ਨੂੰ ਆਪਣੇ ਕਬਜ਼ੇ ਵਿਚ ਲੈ ਕੇ ਦੋਵੇਂ ਕਥਿਤ ਮੁਲਜ਼ਮਾਂ ਨੂੰ ਗ੍ਰਿਫਤਾਰ ਕਰ ਲਿਆ ਹੈ। ਜਾਂਚ ਅਧਿਕਾਰੀ ਜੋਗਿੰਦਰ ਸਿੰਘ ਨੇ ਦੱਸਿਆ ਕਿ ਦੋਵੇਂ ਮੁਲਜ਼ਮ ਸੰਦੀਪ ਸਿੰਘ ਅਤੇ ਲੱਖਾ ਸਿੰਘ ਤਲਵੰਡੀ ਸਾਬੋ ਦੇ ਰਹਿਣ ਵਾਲੇ ਹਨ। ਦੋਵਾਂ ਖਿਲਾਫ ਮਾਮਲਾ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ ।
ਹੁਸ਼ਿਆਰਪੁਰ ਦੇ ਸਾਈਕਲਿਸਟ ਹਨੀ ਭਿੰਡਰ ਨੇ ਰਚਿਆ ਇਤਿਹਾਸ
NEXT STORY