ਫ਼ਿਰੋਜ਼ਪੁਰ(ਕੁਮਾਰ, ਮਲਹੋਤਰਾ)—ਥਾਣਾ ਸਦਰ ਜ਼ੀਰਾ ਦੀ ਪੁਲਸ ਨੇ ਅਲੀ ਕੇ ਬੰਨ੍ਹ ਕੋਲ ਗਸ਼ਤ ਅਤੇ ਚੈਕਿੰਗ ਦੌਰਾਨ 50 ਬੋਤਲਾਂ ਨਾਜਾਇਜ਼ ਸ਼ਰਾਬ, 250 ਲੀਟਰ ਲਾਹਣ ਸਮੇਤ ਇਕ ਮੋਟਰਸਾਈਕਲ ਹੀਰੋ ਸਪਲੈਂਡਰ ਤੇ ਇਕ ਛੋਟਾ ਹਾਥੀ ਨੰ: ਪੀ.ਬੀ. 08 ਏ.ਵਾਈ-9896 ਰੰਗ ਚਿੱਟਾ ਬਰਾਮਦ ਕਰ ਕੇ ਇਕ ਵਿਅਕਤੀ ਨੂੰ ਗ੍ਰਿਫਤਾਰ ਕੀਤਾ ਹੇ, ਜਿਸਦੇ ਖਿਲਾਫ ਮੁਕੱਦਮਾ ਦਰਜ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਹੌਲਦਾਰ ਆਯੂਬ ਮਸੀਹ ਨੇ ਦੱਸਿਆ ਕਿ ਉਪਰੋਕਤ ਬਰਾਮਦਗੀ ਦੇ ਮਾਮਲੇ ਵਿਚ ਵਰਿਆਮ ਸਿੰਘ ਨਾਮੀ ਆਦਮੀ ਖਿਲਾਫ ਮੁਕੱਦਮਾ ਦਰਜ ਕੀਤਾ ਹੈ ਤੇ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ। ਥਾਣਾ ਸਿਟੀ ਪੁਲਸ ਨੇ ਇਕ ਔਰਤ ਨੂੰ ਸਵਾ 16 ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ ਕਾਬੂ ਕਰ ਕੇ ਮਾਮਲਾ ਦਰਜ ਕੀਤਾ ਹੈ। ਜਾਣਕਾਰੀ ਦਿੰਦੇ ਹੋਏ ਐੱਸ. ਆਈ, ਜਰਨੈਲ ਸਿੰਘ ਨੇ ਦੱਸਿਆ ਕਿ ਪੁਲਸ ਨੂੰ ਸੂਚਨਾ ਮਿਲੀ ਸੀ ਕਿ ਜੀਤੋ ਬਾਈ ਪਤਨੀ ਗੁਰਦੇਵ ਸਿੰਘ ਵਾਸੀ ਚੱਕ ਅਰਾਈਆਂ ਵਾਲਾ (ਫਲੀਆਂ ਵਾਲਾ) ਡਰੀਮਵਿਲਾ ਪੈਲੇਸ ਨਜ਼ਦੀਕ ਨਾਜਾਇਜ਼ ਸ਼ਰਾਬ ਵੇਚਣ ਦਾ ਕੰਮ ਕਰ ਰਹੀ ਹੈ। ਜਦ ਪੁਲਸ ਨੇ ਛਾਪੇਮਾਰੀ ਕੀਤੀ ਤਾਂ ਉਸ ਪਾਸੋਂ ਪਲਾਸਟਿਕ ਦੇ ਗੈਲਨ 'ਚ ਸਵਾ 16 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਹੋਈ। ਪੁਲਸ ਨੇ ਉਕਤ ਔਰਤ ਨੂੰ ਗ੍ਰਿਫਤਾਰ ਕਰ ਕੇ ਉਸ ਖਿਲਾਫ ਮਾਮਲਾ ਦਰਜ ਕੀਤਾ ਹੈ।
22 ਗ੍ਰਾਮ ਨਸ਼ੀਲੇ ਪਾਊਡਰ ਸਣੇ ਕਾਬੂ
NEXT STORY