ਅਬੋਹਰ(ਰਹੇਜਾ, ਸੁਨੀਲ)—ਥਾਣਾ ਨੰਬਰ 2 ਅਤੇ ਬਹਾਵਵਾਲਾ ਪੁਲਸ ਨੇ ਬੀਤੇ ਦਿਨੀਂ ਗਸ਼ਤ ਦੌਰਾਨ 3 ਲੋਕਾਂ ਨੂੰ ਗਾਂਜਾ ਅਤੇ ਨਸ਼ੀਲੀਆਂ ਗੋਲੀਆਂ ਸਣੇ ਕਾਬੂ ਕਰਕੇ ਉਨ੍ਹਾਂ ਖਿਲਾਫ ਮਾਮਲਾ ਦਰਜ ਕਰ ਲਿਆ ਹੈ। ਜਾਣਕਾਰੀ ਮੁਤਾਬਕ ਥਾਣਾ ਨੰਬਰ 2 ਦੇ ਸਹਾਇਕ ਥਾਣੇਦਾਰ ਦਰਸ਼ਨ ਸਿੰਘ ਨੇ ਬੀਤੇ ਦਿਨੀਂ ਸੀਤੋ-ਮਲੋਟ ਬਾਈਪਾਸ ਦੇ ਨੇੜੇ ਗਸ਼ਤ ਦੌਰਾਨ ਸਾਹਮਣਿਓਂ ਆ ਰਹੇ ਇਕ ਵਿਅਕਤੀ ਨੂੰ ਸ਼ਕ ਦੇ ਆਧਾਰ 'ਤੇ ਰੋਕ ਕੇ ਉਸਦੇ ਕੋਲ ਮੌਜੂਦ ਲਿਫਾਫੇ ਦੀ ਤਲਾਸ਼ੀ ਲਈ ਤਾਂ ਉਸ 'ਚੋਂ 6 ਕਿੱਲੋ ਗਾਂਜਾ ਬਰਾਮਦ ਹੋਇਆ। ਫੜੇ ਗਏ ਵਿਅਕਤੀ ਦੀ ਪਛਾਣ ਰਾਜੇਸ਼ ਕੁਮਾਰ ਪੁੱਤਰ ਕਾਲੂਰਾਮ ਵਾਸੀ ਗਲੀ ਨੰਬਰ 7 ਇੰਦਰਾ ਨਗਰੀ ਦੇ ਰੂਪ ਵਜੋਂ ਹੋਈ। ਇਸੇ ਤਰ੍ਹਾਂ ਥਾਣਾ ਬਹਾਵਵਾਲਾ ਦੇ ਸਹਾਇਕ ਥਾਣੇਦਾਰ ਰੰਗਦੇਵ ਸਿੰਘ ਨੇ ਪਿੰਡ ਕੁਲਾਰ ਡਿਫੈਂਸ ਚੌਕ ਨੇੜੇ ਗਸ਼ਤ ਦੌਰਾਨ ਸਾਹਮਣਿਓਂ ਆ ਰਹੇ ਸਕੂਟਰੀ ਸਵਾਰ ਦੋ ਨੌਜਵਾਨਾਂ ਨੂੰ ਸ਼ਕ ਦੇ ਆਧਾਰ 'ਤੇ ਰੋਕ ਕੇ ਤਲਾਸ਼ੀ ਲਈ ਤਾਂ ਉਨ੍ਹਾਂ ਕੋਲੋਂ 10 ਨਸ਼ੀਲੀਆਂ ਸ਼ੀਸ਼ੀਆਂ (ਓਨੇਰੇਕਸ) ਅਤੇ 450 ਨਸ਼ੀਲੀਆਂ ਗੋਲੀਆਂ ਬਰਾਮਦ ਹੋਈਆਂ। ਫੜੇ ਗਏ ਨੌਜਵਾਨਾਂ ਦੀ ਪਛਾਣ ਭਗਵਾਨ ਦਾਸ ਪੁੱਤਰ ਸੁਖਰਾਮ ਵਾਸੀ ਠਾਕਰ ਆਬਾਦੀ ਗਲੀ ਨੰਬਰ 13 ਅਤੇ ਕੁਲਦੀਪ ਕੁਮਾਰ ਪੁੱਤਰ ਓਮ ਪ੍ਰਕਾਸ਼ ਵਾਸੀ ਨਵੀਂ ਆਬਾਦੀ ਗਲੀ ਨੰਬਰ 20 ਦੇ ਰੂਪ ਵਜੋਂ ਹੋਈ ਹੈ।
ਨਸ਼ੇ ਵਾਲੀਆਂ ਗੋਲੀਆਂ ਸਣੇ ਗ੍ਰਿਫਤਾਰ
NEXT STORY