ਖੰਨਾ(ਸੁਨੀਲ)-ਸਦਰ ਥਾਣਾ ਖੰਨਾ ਦੀ ਪੁਲਸ ਨੂੰ ਉਸ ਸਮੇਂ ਸਫਲਤਾ ਹਾਸਲ ਹੋਈ, ਜਦੋਂ ਜੀ. ਟੀ. ਰੋਡ 'ਤੇ ਅਲੌੜ ਕੋਲ ਨਾਕਾਬੰਦੀ ਦੌਰਾਨ ਕਾਰ ਸਵਾਰ ਨੌਜਵਾਨ ਨੂੰ 16 ਗ੍ਰਾਮ ਹੈਰੋਇਨ ਸਮੇਤ ਗ੍ਰਿਫਤਾਰ ਕੀਤਾ ਗਿਆ। ਮੁਲਜ਼ਮ ਦੀ ਪਛਾਣ ਵਰਿੰਦਰਪਾਲ ਸਿੰਘ ਵਾਸੀ ਲੁਧਿਆਣਾ ਵਜੋਂ ਹੋਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਸਦਰ ਥਾਣਾ ਦੇ ਐੱਸ. ਐੱਚ. ਓ. ਵਿਨੋਦ ਕੁਮਾਰ ਦੀ ਨਿਗਰਾਨੀ ਹੇਠ ਏ. ਐੱਸ. ਆਈ. ਬਖਸ਼ੀਸ਼ ਸਿੰਘ ਦੀ ਅਗਵਾਈ 'ਚ ਪੁਲਸ ਪਾਰਟੀ ਨਾਕੇ 'ਤੇ ਮੌਜੂਦ ਸੀ ਤਾਂ ਮੰਡੀ ਗੋਬਿੰਦਗੜ੍ਹ ਵੱਲੋਂ ਆ ਰਹੀ ਕਾਰ ਨੂੰ ਸ਼ੱਕ ਦੇ ਆਧਾਰ 'ਤੇ ਰੋਕਿਆ, ਜਿਸ ਨੂੰ ਵਰਿੰਦਰਪਾਲ ਚਲਾ ਰਿਹਾ ਸੀ। ਉਹ ਪੁਲਸ ਨੂੰ ਵੇਖ ਕੇ ਘਬਰਾ ਗਿਆ। ਪੁਲਸ ਪਾਰਟੀ ਨੇ ਕਾਰ ਦੀ ਤਲਾਸ਼ੀ ਲਈ ਤਾਂ ਇਸ ਦੌਰਾਨ ਪੁਲਸ ਨੂੰ 16 ਗ੍ਰਾਮ ਹੈਰੋਇਨ ਬਰਾਮਦ ਹੋਈ। ਚੌਕੀਮਾਨ ਦੀ ਪੁਲਸ ਵੱਲੋਂ ਇਕ ਨੌਜਵਾਨ ਨੂੰ ਹੈਰੋਇਨ ਸਮੇਤ ਕਾਬੂ ਕਰਨ ਦੀ ਖਬਰ ਹੈ। ਇਸ ਮੌਕੇ ਚੌਕੀ ਇੰਚਾਰਜ ਸੁਰਜੀਤ ਸਿੰਘ ਨੇ ਦੱਸਿਆ ਕਿ ਪੁਲਸ ਨੇ ਗਸ਼ਤ ਦੌਰਾਨ ਪਿੰਡ ਚੌਕੀਮਾਨ ਤੋਂ ਸੋਹੀਆਂ ਨੂੰ ਜਾਂਦੀ ਸੜਕ 'ਤੇ ਪੈਦਲ ਜਾਦੇ ਇਕ ਸ਼ੱਕੀ ਨੌਜਵਾਨ ਨੂੰ ਫੜਿਆ। ਉਸ ਦੀ ਪਛਾਣ ਅਮਨਦੀਪ ਸਿੰਘ ਪੁੱਤਰ ਅਮਰ ਸਿੰਘ ਵਾਸੀ ਗਗੜਾ ਵਜੋਂ ਹੋਈ। ਤਲਾਸ਼ੀ ਲੈਣ 'ਤੇ ਉਸ ਕੋਲੋਂ 2 ਗ੍ਰਾਮ ਹੈਰੋਇਨ ਬਰਾਮਦ ਹੋਈ। ਪੁਲਸ ਨੇ ਕੇਸ ਦਰਜ ਕਰ ਕੇ ਨੌਜਵਾਨ ਨੂੰ ਜੇਲ ਭੇਜ ਦਿੱਤਾ ਹੈ।
ਬੀ. ਡੀ. ਪੀ. ਓ. ਦਫ਼ਤਰਾਂ ਦੇ ਫੀਲਡ ਸਟਾਫ ਵੱਲੋਂ ਵਾਧੂ ਕੰਮਾਂ ਦਾ ਬਾਈਕਾਟ
NEXT STORY