ਅਬੋਹਰ(ਸੁਨੀਲ, ਰਹੇਜਾ)—ਥਾਣਾ ਬਹਾਵਵਾਲਾ ਮੁਖੀ ਬਚਨ ਸਿੰਘ, ਸਹਾਇਕ ਸਬ-ਇੰਸਪੈਕਟਰ ਭੁਪਿੰਦਰ ਸਿੰਘ ਨੇ ਪੈਟਰੋਲ ਪੰਪ ਡਕੈਤੀ ਦੇ ਚੌਥੇ ਮੁਲਜ਼ਮ ਮਲਕੀਤ ਸਿੰਘ ਉਰਫ ਕਾਕਾ ਪੁੱਤਰ ਸਿਮਰਨਜੀਤ ਸਿੰਘ ਵਾਸੀ ਦੁਤਰਾਂਵਾਲੀ ਨੂੰ ਗ੍ਰਿਫਤਾਰ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ। ਇਸ ਮਾਮਲੇ ਵਿਚ ਪੁਲਸ ਪਹਿਲਾਂ ਤਿੰਨ ਮੁਲਜ਼ਮਾਂ ਪ੍ਰਵੀਨ ਕੁਮਾਰ ਪੁੱਤਰ ਅਮੀਚੰਦ ਵਾਸੀ ਸਾਦੁਲਸ਼ਹਿਰ, ਵਿਕ੍ਰਮ ਸਿੰਘ ਤੇ ਨਵਨੀਤ ਗਰਗ ਪੁੱਤਰਾਨ ਵਿਸ਼ਨੂ ਕੁਮਾਰ ਨੂੰ ਗ੍ਰਿਫਤਾਰ ਕਰ ਕੇ ਜੇਲ ਭੇਜ ਚੁੱਕੀ ਹੈ। ਜ਼ਿਕਰਯੋਗ ਹੈ ਕਿ ਪੁਲਸ ਨੇ ਪੰਪ ਮਾਲਕ ਜੀਵਨ ਬਾਂਸਲ ਪੁੱਤਰ ਪ੍ਰੀਤਮ ਬਾਂਸਲ ਦੇ ਬਿਆਨਾਂ ਦੇ ਆਧਾਰ 'ਤੇ ਅਣਪਛਾਤੇ ਲੁਟੇਰਿਆਂ ਖਿਲਾਫ ਮਾਮਲਾ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਸੀ। ਪੁਲਸ ਉਪ ਕਪਤਾਨ ਗੁਰਵਿੰਦਰ ਸਿੰਘ ਸੰਘਾ ਤੇ ਸੀ. ਆਈ. ਏ. ਸਟਾਫ ਅਬੋਹਰ ਦੇ ਮੁਖੀ ਸੱਜਨ ਸਿੰਘ ਤੇ ਹੋਰ ਪੁਲਸ ਪਾਰਟੀ ਛਾਪਾ ਮਾਰ ਕੇ ਉਕਤ ਤਿੰਨਾਂ ਮੁਲਜ਼ਮਾਂ ਨੂੰ ਕਾਬੂ ਕਰ ਕੇ ਜੇਲ ਭੇਜ ਚੁੱਕੀ ਹੈ। ਇਸ ਮਾਮਲੇ ਵਿਚ ਹੁਣ ਚੌਥਾ ਮੁਲਜ਼ਮ ਮਲਕੀਤ ਸਿੰਘ ਉਰਫ ਕਾਕਾ ਨੂੰ ਕਾਬੂ ਕਰ ਲਿਆ ਹੈ। ਉਸ ਨੂੰ ਅੱਜ ਅਦਾਲਤ 'ਚ ਪੇਸ਼ ਕੀਤਾ ਗਿਆ, ਜਿਥੇ ਉਸ ਨੂੰ ਪੁਲਸ ਨੇ ਰਿਮਾਂਡ 'ਤੇ ਲਿਆ ਹੈ।
ਜਮਹੂਰੀ ਕਿਸਾਨ ਸਭਾ ਪੰਜਾਬ ਨੇ ਦਿੱਤਾ ਧਰਨਾ
NEXT STORY