ਫਿਰੋਜ਼ਪੁਰ (ਕੁਮਾਰ, ਮਲਹੋਤਰਾ)—ਸੀ. ਆਈ. ਏ. ਸਟਾਫ ਅਤੇ ਥਾਣਾ ਆਰਿਫ ਕੇ ਦੀ ਪੁਲਸ ਨੇ 2 ਵਿਅਕਤੀਆਂ ਨੂੰ 20 ਕਿਲੋ ਭੁੱਕੀ ਤੇ 20 ਗ੍ਰਾਮ ਹੈਰੋਇਨ ਸਮੇਤ ਗ੍ਰਿਫਤਾਰ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸੀ. ਆਈ. ਏ. ਸਟਾਫ ਫਿਰੋਜ਼ਪੁਰ ਦੇ ਏ. ਐੱਸ. ਆਈ. ਸੁਖਦਰਸ਼ਨ ਕੁਮਾਰ ਨੇ ਦੱਸਿਆ ਕਿ ਪਿੰਡ ਭਗਵਾਨਪੁਰਾ, ਨਿਹਾਲ ਸਿੰਘ ਵਾਲਾ ਇਲਾਕੇ ਵਿਚ ਪੁਲਸ ਨੇ ਇਕ ਵਿਅਕਤੀ ਨੂੰ 20 ਕਿਲੋ ਭੁੱਕੀ ਸਮੇਤ ਗ੍ਰਿਫਤਾਰ ਕੀਤਾ ਹੈ। ਉਨ੍ਹਾਂ ਦੱਸਿਆ ਕਿ ਫੜੇ ਗਏ ਵਿਅਕਤੀ ਨੇ ਪੁਲਸ ਨੂੰ ਆਪਣਾ ਨਾਂ ਬਲਦੇਵ ਸਿੰਘ ਦੱਸਿਆ। ਦੂਸਰੇ ਪਾਸੇ ਥਾਣਾ ਆਰਿਫ ਕੇ ਦੀ ਪੁਲਸ ਨੇ ਏ. ਐੱਸ. ਆਈ. ਭੁਪਿੰਦਰ ਸਿੰਘ ਦੀ ਅਗਵਾਈ ਹੇਠ ਇਕ ਵਿਅਕਤੀ ਨੂੰ 20 ਗ੍ਰਾਮ ਹੈਰੋਇਨ ਸਮੇਤ ਗ੍ਰਿਫਤਾਰ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਏ. ਐੱਸ. ਆਈ. ਭੁਪਿੰਦਰ ਸਿੰਘ ਨੇ ਦੱਸਿਆ ਕਿ ਪਿੰਡ ਬੰਡਾਲ ਪੁਲ ਦੇ ਨਜ਼ਦੀਕ ਪੁਲਸ ਨੇ ਰਵਿੰਦਰ ਸਿੰਘ ਨੂੰ 20 ਗ੍ਰਾਮ ਹੈਰੋਇਨ ਸਮੇਤ ਗ੍ਰਿਫਤਾਰ ਕੀਤਾ ਹੈ। ਪੁਲਸ ਨੇ ਨਾਮਜ਼ਦ ਵਿਅਕਤੀਆਂ ਖਿਲਾਫ ਥਾਣਾ ਸਦਰ ਫਿਰੋਜ਼ਪੁਰ ਵਿਚ ਮੁਕੱਦਮੇ ਦਰਜ ਕੀਤੇ ਹਨ। ਥਾਣਾ ਅਰਨੀਵਾਲਾ ਪੁਲਸ ਨੇ ਪਿੰਡ ਪਾਕਾਂ ਦੇ ਨੇੜੇ ਇਕ ਵਿਅਕਤੀ ਨੂੰ 1100 ਨਸ਼ੇ ਵਾਲੀਆਂ ਗੋਲੀਆਂ ਸਮੇਤ ਗ੍ਰਿਫ਼ਤਾਰ ਕੀਤਾ ਹੈ। ਪ੍ਰਾਪਤ ਜਾਣਕਾਰੀ ਮੁਤਾਬਕ ਏ. ਐੱਸ. ਆਈ. ਇਕਬਾਲ ਸਿੰਘ 13 ਫਰਵਰੀ ਨੂੰ ਸ਼ਾਮ ਲਗਭਗ 6 ਵਜੇ ਜਦੋਂ ਪੁਲਸ ਪਾਰਟੀ ਨਾਲ ਗਸ਼ਤ ਕਰ ਰਹੇ ਸਨ ਤਾਂ ਪਿੰਡ ਪਾਕਾਂ ਦੇ ਨੇੜੇ ਭੁਪਿੰਦਰ ਸਿੰਘ ਉਰਫ਼ ਕਾਕਾ ਵਾਸੀ ਪਿੰਡ ਪਾਕਾਂ ਤੋਂ ਉਕਤ ਨਸ਼ੇ ਵਾਲੀਆਂ ਗੋਲੀਆਂ ਬਰਾਮਦ ਹੋਈਆਂ। ਪੁਲਸ ਨੇ ਉਕਤ ਵਿਅਕਤੀ ਨੂੰ ਗ੍ਰਿਫ਼ਤਾਰ ਕਰ ਕੇ ਉਸ ਖਿਲਾਫ ਮਾਮਲਾ ਦਰਜ ਕਰ ਲਿਆ ਹੈ।
ਨਿਕਾਸੀ ਨਾਲਾ ਨਾ ਹੋਣ ਕਾਰਨ ਸੜਕ ਦੀ ਹਾਲਤ ਖਸਤਾ
NEXT STORY