ਫਾਜ਼ਿਲਕਾ(ਲੀਲਾਧਰ, ਨਾਗਪਾਲ)—ਥਾਣਾ ਅਰਨੀਵਾਲਾ ਦੀ ਪੁਲਸ ਨੇ ਪਿੰਡ ਮਾਹੂਆਣਾ ਬੋਦਲਾ ਵਿਚ ਇਕ ਵਿਅਕਤੀ ਨੂੰ 1100 ਨਸ਼ੇ ਵਾਲੀਆਂ ਗੋਲੀਆਂ ਸਮੇਤ ਗ੍ਰਿਫ਼ਤਾਰ ਕੀਤਾ ਹੈ। ਪ੍ਰਾਪਤ ਜਾਣਕਾਰੀ ਮੁਤਾਬਕ ਏ. ਐੱਸ. ਆਈ. ਰਮੇਸ਼ ਕੁਮਾਰ ਨਾਰਕੋਟਿਕ ਸੈੱਲ ਅਬੋਹਰ 4 ਮਾਰਚ ਨੂੰ ਸ਼ਾਮ ਲਗਭਗ 7.40 ਵਜੇ ਜਦੋਂ ਪੁਲਸ ਪਾਰਟੀ ਨਾਲ ਗਸ਼ਤ ਕਰ ਰਹੇ ਸਨ ਤਾਂ ਪਿੰਡ ਮਾਹੂਆਣਾ ਬੋਦਲਾ ਵਿਚ ਅਮਰੀਕ ਸਿੰਘ ਵਾਸੀ ਪਿੰਡ ਮਾਹੂਆਣਾ ਬੋਦਲਾ ਕੋਲੋਂ 1100 ਨਸ਼ੇ ਵਾਲੀਆਂ ਗੋਲੀਆਂ ਬਰਾਮਦ ਹੋਈਆਂ। ਪੁਲਸ ਨੇ ਉਕਤ ਵਿਅਕਤੀ ਨੂੰ ਗ੍ਰਿਫ਼ਤਾਰ ਕਰ ਕੇ ਉਸ ਖਿਲਾਫ ਮਾਮਲਾ ਦਰਜ ਕਰ ਲਿਆ ਹੈ। ਪੁਲਸ ਨੇ ਇਕ ਵਿਅਕਤੀ ਨੂੰ ਨਸ਼ੇ ਵਾਲੀਆਂ ਗੋਲੀਆਂ ਸਮੇਤ ਗ੍ਰਿਫਤਾਰ ਕੀਤਾ ਹੈ। ਜਾਣਕਾਰੀ ਅਨੁਸਾਰ ਚੌਕੀ ਸੀਡ ਫਾਰਮ ਦੇ ਮੁਖੀ ਜਲੰਧਰ ਸਿੰਘ ਅਤੇ ਏ. ਐੱਸ. ਆਈ. ਕਰਮਜੀਤ ਸਿੰਘ ਪੁਲਸ ਪਾਰਟੀ ਸਣੇ ਕੱਚਾ ਸੀਡ ਫਾਰਮ 'ਚ ਗਸ਼ਤ ਕਰ ਰਹੇ ਸਨ। ਇਸ ਦੌਰਾਨ ਸਾਹਮਣਿਓਂ ਸ਼ੱਕੀ ਹਾਲਤ 'ਚ ਆ ਰਹੇ ਇਕ ਵਿਅਕਤੀ ਨੂੰ ਰੋਕ ਕੇ ਜਦ ਉਸ ਦੀ ਤਲਾਸ਼ੀ ਲਈ ਤਾਂ ਉਸ ਕੋਲੋਂ 1290 ਨਸ਼ੇ ਵਾਲੀਆਂ ਗੋਲੀਆਂ ਬਰਾਮਦ ਹੋਈਆਂ। ਫੜੇ ਗਏ ਵਿਅਕਤੀ ਦੀ ਪਛਾਣ ਜਿੰਦਰ ਉਰਫ ਜਿੰਦੂ ਪੁੱਤਰ ਸੁਰਜਨ ਸਿੰਘ ਵਾਸੀ ਸੀਡ ਫਾਰਮ ਪੱਕਾ ਵਜੋਂ ਹੋਈ। ਪੁਲਸ ਨੇ ਉਸ ਖਿਲਾਫ ਮਾਮਲਾ ਦਰਜ ਕਰ ਲਿਆ ਹੈ।
ਨਸ਼ੇ ਵਾਲੇ ਪਦਾਰਥਾਂ ਸਮੇਤ 3 ਕਾਬੂ, 2 ਫਰਾਰ
NEXT STORY