ਜ਼ੀਰਾ(ਗੁਰਮੇਲ ਸੇਖ਼ਵਾਂ)-ਬੁਲੇਟ ਮੋਟਰਸਾਈਕਲ ਦੇ ਪਟਾਕੇ ਪਾ ਕੇ ਸ਼ੋਰ ਪ੍ਰਦੂਸ਼ਣ ਕਰ ਕੇ ਮਾਹੌਲ ਖ਼ਰਾਬ ਕਰਨ ਵਾਲਿਆਂ ਖਿਲਾਫ਼ ਸਖ਼ਤ ਕਾਰਵਾਈ ਕਰਦਿਆਂ ਸਿਟੀ ਪੁਲਸ ਅਤੇ ਟ੍ਰੈਫਿਕ ਪੁਲਸ ਜ਼ੀਰਾ ਵੱਲੋਂ ਇਕ ਨੂੰ ਕਾਬੂ ਕੀਤਾ ਗਿਆ। ਇਸ ਤੋਂ ਇਲਾਵਾ ਕਈਆਂ ਦੇ ਮੌਕੇ 'ਤੇ ਚਲਾਨ ਕੱਟੇ ਗਏ। ਇਸ ਦੌਰਾਨ ਪੁਲਸ ਵੱਲੋਂ ਕਾਬੂ ਕੀਤੇ ਗਏ ਨੌਜਵਾਨਾਂ ਨੇ ਮੁਆਫ਼ੀ ਮੰਗ ਕੇ ਖਹਿੜਾ ਛੁਡਾਇਆ। ਜਾਣਕਾਰੀ ਦਿੰਦਿਆਂ ਬਲੌਰ ਸਿੰਘ ਟ੍ਰੈਫਿਕ ਇੰਚਾਰਜ ਅਤੇ ਸੁਖਦੇਵ ਸਿੰਘ ਮੁੱਖ਼ ਮੁਨਸ਼ੀ ਨੇ ਦੱਸਿਆ ਕਿ ਪਟਾਕੇ ਪਾਉਣ ਵਾਲਿਆਂ ਨੂੰ ਕਾਬੂ ਕਰ ਕੇ ਉਨ੍ਹਾਂ ਦੇ ਚਲਾਨ ਕੱਟੇ ਗਏ ਅਤੇ ਜੁਰਮਾਨਾ ਕੀਤਾ ਗਿਆ। ਉਨ੍ਹਾਂ ਕਿਹਾ ਕਿ ਅਜਿਹੇ ਨੌਜਵਾਨਾਂ ਨੂੰ ਕਿਸੇ ਵੀ ਕੀਮਤ 'ਤੇ ਬਖ਼ਸ਼ਿਆ ਨਹੀਂ ਜਾਵੇਗਾ।
ਪੰਜਾਬ ਸਟੂਡੈਂਟਸ ਯੂਨੀਅਨ ਵੱਲੋਂ ਰੋਸ ਮਾਰਚ
NEXT STORY