ਬਠਿੰਡਾ(ਸੁਖਵਿੰਦਰ)-ਪੁਲਸ ਨੇ ਵੱਖ-ਵੱਖ ਥਾਵਾਂ ਤੋਂ ਸ਼ਰਾਬ, ਲਾਹਣ ਤੇ ਨਸ਼ੇ ਵਾਲੀਆਂ ਗੋਲੀਆਂ ਬਰਾਮਦ ਕਰ ਕੇ 5 ਲੋਕਾਂ ਖਿਲਾਫ਼ ਮਾਮਲਾ ਦਰਜ ਕੀਤਾ ਹੈ। ਜਾਣਕਾਰੀ ਅਨੁਸਾਰ ਮੌੜ ਪੁਲਸ ਵੱਲੋਂ ਜੋਧਪੁਰ ਕੈਂਚੀਆਂ ਵਿਖੇ ਨਾਕਾਬੰਦੀ ਕੀਤੀ ਗਈ ਸੀ। ਇਸ ਦੌਰਾਨ ਹੌਲਦਾਰ ਦਰਸ਼ਨ ਸਿੰਘ ਨੇ ਇਕ ਸਕਾਰਪੀਓ ਗੱਡੀ ਨੂੰ ਸ਼ੱਕ ਦੇ ਆਧਾਰ 'ਤੇ ਰੋਕਿਆ। ਤਲਾਸ਼ੀ ਦੌਰਾਨ ਪੁਲਸ ਨੇ ਕਾਰ 'ਚੋਂ 10 ਪੇਟੀਆਂ ਹਰਿਆਣਾ ਸ਼ਰਾਬ ਦੀਆਂ ਬਰਾਮਦ ਕਰ ਕੇ ਕਾਰ ਸਵਾਰ ਜਗਸੀਰ ਸਿੰਘ ਤੇ ਲਵਪ੍ਰੀਤ ਸਿੰਘ ਵਾਸੀ ਸੂਤਰੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਜਾਂਚ ਅਧਿਕਾਰੀ ਨੇ ਦੱਸਿਆ ਕਿ ਉਕਤ ਵਿਅਕਤੀ ਹਰਿਆਣਾ ਤੋਂ ਸ਼ਰਾਬ ਲਿਆ ਰਹੇ ਸਨ। ਇਕ ਹੋਰ ਮਾਮਲੇ 'ਚ ਸਦਰ ਰਾਮਪੁਰਾ ਪੁਲਸ ਦੇ ਸਹਾਇਕ ਥਾਣੇਦਾਰ ਚਿਮਨ ਲਾਲ ਵੱਲੋਂ ਪਿੰਡ ਰਾਮਸਰਾ ਵਿਖੇ ਨਾਕਾਬੰਦੀ ਕੀਤੀ ਹੋਈ ਸੀ।
ਇਸ ਦੌਰਾਨ ਪੁਲਸ ਵੱਲੋਂ ਜਰਨੈਲ ਸਿੰਘ ਵਾਸੀ ਰਾਮਪੁਰਾ ਨੂੰ ਗ੍ਰਿਫ਼ਤਾਰ ਕਰ ਕੇ ਉਸ ਕੋਲੋਂ 30 ਲੀਟਰ ਲਾਹਣ ਬਰਾਮਦ ਕੀਤੀ ਹੈ। ਪੁਲਸ ਨੇ ਉਕਤ ਮੁਲਜ਼ਮਾਂ ਖਿਲਾਫ਼ ਐਕਸਾਈਜ਼ ਐਕਟ ਤਹਿਤ ਮਾਮਲਾ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਇਸੇ ਤਰ੍ਹਾਂ ਥਾਣਾ ਕੈਨਾਲ ਕਾਲੋਨੀ ਦੇ ਸਹਾਇਕ ਥਾਣੇਦਾਰ ਹਰਜੀਵਨ ਸਿੰਘ ਵੱਲੋਂ ਨਾਕੇਬੰਦੀ ਦੌਰਾਨ ਸੁਰਖਪੀਰ ਰੋਡ ਤੋਂ ਬਰਜਿੰਦਰ ਸਿੰਘ ਵਾਸੀ ਬਠਿੰਡਾ ਨੂੰ ਗ੍ਰਿਫ਼ਤਾਰ ਕਰ ਕੇ 40 ਸ਼ੀਸ਼ੀਆਂ ਓਨਰੈਕਸ ਦੀਆਂ ਬਰਾਮਦ ਕੀਤੀਆਂ ਹਨ। ਇਸ ਤੋਂ ਇਲਾਵਾ ਸਹਾਇਕ ਥਾਣੇਦਾਰ ਗੁਰਦੇਵ ਸਿੰਘ ਵੱਲੋਂ ਮੌੜ ਕਲਾਂ ਤੋਂ ਸੁਖਜੀਤ ਸਿੰਘ ਨੂੰ ਗ੍ਰਿਫਤਾਰ ਕਰ ਕੇ ਉਸ ਕੋਲੋਂ 200 ਨਸ਼ੇ ਵਾਲੀਆਂ ਗੋਲੀਆਂ ਬਰਾਮਦ ਕੀਤੀਆਂ ਹਨ। ਪੁਲਸ ਨੇ ਉਕਤ ਦੋਵਾਂ ਮਾਮਲਿਆਂ 'ਚ ਐੱਨ. ਡੀ. ਪੀ. ਐੱਸ. ਐਕਟ ਤਹਿਤ ਮਾਮਲਾ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਚੋਰਾਂ ਨੇ ਇਕੋ ਰਾਤ 'ਚ ਕੀਤੀਆਂ 3 ਚੋਰੀਆਂ
NEXT STORY