ਧਨੌਲਾ(ਰਵਿੰਦਰ)— ਡੀ ਐੱਸ ਪੀ ਰਾਜੇਸ਼ ਛਿੱਬਰ ਦੀ ਅਗਵਾਈ ਵਿਚ ਪੁਲਸ ਵੱਲੋਂ ਨਸ਼ਿਆ ਖਿਲਾਫ ਵਿੱਢੀ ਮੁਹਿੰਮ ਨੂੰ ਉਸ ਸਮੇਂ ਸਫਲਤਾ ਮਿਲੀ ਜਦੋਂ ਸੀ ਆਈ ਸਟਾਫ ਹੰਡਿਆਇਆ ਦੇ ਇੰਚਾਰਜ ਬਲਜੀਤ ਸਿੰਘ ਦੀ ਅਗਵਾਈ 'ਚ ਥਾਣੇਦਾਰ ਰਣਜੀਤ ਸਿੰਘ ਨੇ ਅਕਾਲੀ ਦਲ (ਬ) ਦੇ ਆਈ. ਟੀ. ਵਿੰਗ ਧਨੌਲਾ ਦੇ ਪ੍ਰਧਾਨ ਅਤੇ ਉਸਦੇ ਸਾਥੀ ਨੂੰ ਅੱਧਾ ਕਿੱਲੋ ਅਫੀਮ ਸਣੇ ਗ੍ਰਿਫਤਾਰ ਕੀਤਾ ਹੈ।
ਜਾਣਕਾਰੀ ਦਿੰਦਿਆਂ ਥਾਣੇਦਾਰ ਰਣਜੀਤ ਸਿੰਘ ਨੇ ਦੱਸਿਆ ਕਿ ਮਾਨਾ ਪੱਤੀ ਰੋਡ ਨੇੜੇ ਗਸ਼ਤ ਦੌਰਾਨ ਇਕ ਐਕਟਿਵਾ ਸਵਾਰ ਦੀ ਤਲਾਸ਼ੀ ਲੈਣ 'ਤੇ ਉਸ ਕੋਲੋਂ ਅੱਧਾ ਕਿੱਲੋ ਅਫੀਮ ਬਰਾਮਦ ਹੋਈ। ਮੁਲਜ਼ਮਾਂ ਦੀ ਪਛਾਣ ਨਵਦੀਪ ਸਿੰਘ ਉਰਫ ਪ੍ਰੈਟੀ ਪੁੱਤਰ ਸਾਧੂ ਸਿੰਘ ਵਾਸੀ ਭੈਣੀ ਸਾਹਿਬ ਅਗਵਾੜ ਧਨੌਲਾ, ਨੀਰਜ ਕੁਮਾਰ ਪੁੱਤਰ ਸੁਰਿੰਦਰ ਕੁਮਾਰ ਵਾਸੀ ਓਰੀਐਂਟਲ ਬੈਂਕ ਸਟਰੀਟ ਧਨੌਲਾ ਵਜੋਂ ਹੋਈ ਹੈ। ਮੁਲਜ਼ਮਾਂ ਖਿਲਾਫ ਮਾਮਲਾ ਦਰਜ ਕਰ ਕੇ ਅਗਲੀ ਕਾਰਵਾਈ ਆਰੰਭ ਦਿੱਤੀ ਗਈ ਹੈ। ਜ਼ਿਕਰਯੋਗ ਹੈ ਕਿ ਨਵਦੀਪ ਸਿੰਘ ਉਰਫ ਪ੍ਰੈਟੀ ਸਦਿਓੜਾ ਨੂੰ ਅਕਾਲੀ ਦਲ ਨਾਲ ਲੰਮੇ ਸਮੇਂ ਤੋਂ ਜੁੜਿਆ ਹੋਣ ਕਾਰਨ ਪਿਛਲੇ ਸਮੇਂ ਦੌਰਾਨ ਜ਼ਿਲਾ ਲੀਡਰਸ਼ਿਪ ਵੱਲੋਂ ਧਨੌਲਾ ਦਾ ਆਈ ਟੀ ਵਿੰਗ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ ਸੀ।
ਘਰ 'ਚ ਫਲੱਸ਼ ਬਣਾਉਣ ਵਾਸਤੇ ਪੁੱਟੇ ਟੋਏ ਨੇ ਲਈ ਮਾਲਕ ਦੀ ਜਾਨ
NEXT STORY