ਬਠਿੰਡਾ(ਸੁਖਵਿੰਦਰ)-ਕੈਨਾਲ ਕਾਲੋਨੀ ਪੁਲਸ ਨੇ ਦੋ ਥਾਵਾਂ ਤੋਂ ਹਰਿਆਣਾ ਸ਼ਰਾਬ ਅਤੇ ਪੋਸਤ ਬਰਾਮਦ ਕਰ ਕੇ 2 ਲੋਕਾਂ ਖਿਲਾਫ਼ ਮਾਮਲਾ ਦਰਜ ਕੀਤਾ ਹੈ। ਜਾਣਕਾਰੀ ਅਨੁਸਾਰ ਹੌਲਦਾਰ ਗੁਰਵਿੰਦਰ ਸਿੰਘ ਵੱਲੋਂ ਮਹਿਣਾ ਬਸਤੀ ਵਿਖੇ ਨਾਕਾਬੰਦੀ ਕੀਤੀ ਗਈ ਸੀ। ਇਸ ਦੌਰਾਨ ਟੀਮ ਵੱਲੋਂ ਸੁਮਿਤ ਕੁਮਾਰ ਵਾਸੀ ਬਠਿੰਡਾ ਨੂੰ ਰੋਕ ਕੇ ਤਲਾਸ਼ੀ ਦੌਰਾਨ 24 ਬੋਤਲਾਂ ਅਤੇ 48 ਅੱਧੀਏ ਹਰਿਆਣਾ ਸ਼ਰਾਬ ਦੇ ਬਰਾਮਦ ਕੀਤੇ ਗਏ। ਪੁਲਸ ਨੇ ਮੁਲਜ਼ਮ ਖਿਲਾਫ ਐਕਸਾਈਜ਼ ਐਕਟ ਤਹਿਤ ਮਾਮਲਾ ਦਰਜ ਕਰ ਕੇ ਉਸ ਨੂੰ ਗ੍ਰਿਫਤਾਰ ਕੀਤਾ ਹੈ। ਇਸ ਤੋਂ ਇਲਾਵਾ ਇਸੇ ਥਾਣੇ ਦੇ ਸਹਾਇਕ ਥਾਣੇਦਾਰ ਨਿੱਕਾ ਸਿੰਘ ਨੇ ਗਸ਼ਤ ਦੌਰਾਨ ਬੀਰਬਲ ਬਸਤੀ ਵਿਚ ਨਿੱਕਾ ਸਿੰਘ ਵਾਸੀ ਬਠਿੰਡਾ ਨੂੰ ਰੋਕ ਕੇ 5 ਕਿਲੋ ਚੂਰਾ ਪੋਸਤ ਬਰਾਮਦ ਕੀਤਾ ਹੈ। ਪੁਲਸ ਨੇ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਕੇ ਮਾਮਲਾ ਦਰਜ ਕੀਤਾ ਹੈ। ਜਾਂਚ ਅਧਿਕਾਰੀ ਨੇ ਦੱਸਿਆ ਕਿ ਉਕਤ ਵਿਅਕਤੀ ਬਾਹਰਲੇ ਸੁਬਿਆਂ ਤੋਂ ਪੋਸਤ ਲਿਆ ਕਿ ਸ਼ਹਿਰ 'ਚ ਵੇਚਦਾ ਸੀ।
ਪੁਲਸ ਨੇ ਮਾਲਕ ਦੇ ਮੌਕੇ 'ਤੇ ਮੌਜੂਦ ਨਾ ਹੋਣ ਕਾਰਨ ਦੁਕਾਨ ਕੀਤੀ ਸੀਲ
NEXT STORY