ਖੰਨਾ(ਸੁਖਵਿੰਦਰ ਕੌਰ)-ਖੰਨਾ ਜ਼ਿਲਾ ਪੁਲਸ ਨੇ ਵੱਖ-ਵੱਖ ਨਾਕਾਬੰਦੀਆਂ ਦੌਰਾਨ 4 ਵਿਅਕਤੀਆਂ ਨੂੰ ਕਾਬੂ ਕਰ ਕੇ ਡੇਢ ਕਿਲੋਗ੍ਰਾਮ ਅਫ਼ੀਮ ਅਤੇ 9 ਕਿਲੋ ਭੁੱਕੀ ਬਰਾਮਦ ਕਰਨ ਦਾ ਦਾਅਵਾ ਕੀਤਾ ਹੈ। ਅੱਜ ਇਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਡੀ. ਐੱਸ. ਪੀ. (ਆਈ) ਰਣਜੀਤ ਸਿੰਘ ਬਦੇਸ਼ਾ ਨੇ ਦੱਸਿਆ ਕਿ ਖੰਨਾ ਪੁਲਸ ਨੂੰ ਉਸ ਵੇਲੇ ਵੱਡੀ ਸਫਲਤਾ ਹਾਸਲ ਹੋਈ, ਜਦੋਂ ਅੱਜ ਸਵੇਰੇ ਉਨ੍ਹਾਂ ਡੀ. ਐੱਸ. ਪੀ. ਖੰਨਾ ਜਗਵਿੰਦਰ ਸਿੰਘ ਚੀਮਾ, ਸੀ. ਆਈ. ਏ. ਸਟਾਫ਼ ਖੰਨਾ ਦੇ ਇੰਚਾਰਜ ਇੰਸਪੈਕਟਰ ਬਲਜਿੰਦਰ ਸਿੰਘ ਦੀ ਪੁਲਸ ਪਾਰਟੀ ਸਮੇਤ ਸ਼ੱਕੀ ਵਿਅਕਤੀਆਂ/ਵਹੀਕਲਾਂ ਦੀ ਚੈਕਿੰਗ ਸਬੰਧੀ ਜੀ. ਟੀ. ਰੋਡ ਸਥਿਤ ਪ੍ਰੀਸਟਨ ਮਾਲ ਸਾਹਮਣੇ ਪਿੰਡ ਅਲੌੜ ਵਿਖੇ ਨਾਕਾਬੰਦੀ ਕੀਤੀ ਹੋਈ ਸੀ ਕਿ ਕਰੀਬ 11 ਵਜੇ ਸਵੇਰੇ ਮੰਡੀ ਗੋਬਿੰਦਗੜ੍ਹ ਵੱਲੋਂ ਇਕ ਕਾਰ ਜਿਸਨੂੰ ਪੁਲਸ ਪਾਰਟੀ ਵੱਲੋਂ ਸ਼ੱਕ ਦੇ ਆਧਾਰ 'ਤੇ ਰੋਕ ਕੇ ਚੈਕ ਕੀਤਾ ਤਾਂ ਵਿਚੋਂ 1 ਕਿਲੋ 500 ਗ੍ਰਾਮ ਅਫੀਮ ਬਰਾਮਦ ਹੋਈ। ਮੁਲਜ਼ਮਾਂ ਦਾ ਪਛਾਣ ਪਵਨਦੀਪ ਸਿੰਘ ਪੁੱਤਰ ਸਕੱਤਰ ਸਿੰਘ ਵਾਸੀ ਸ੍ਰੀ ਅੰਮ੍ਰਿਤਸਰ ਸਾਹਿਬ ਤੇ ਸਰਤਾਜ ਸਿੰਘ ਪੁੱਤਰ ਸੁਬੇਗ ਸਿੰਘ ਵਾਸੀ ਅੰਮ੍ਰਿਤਸਰ ਵਜੋਂ ਹੋਈ। ਇਸੇ ਤਰ੍ਹਾਂ ਹੀ ਸਹਾਇਕ ਥਾਣੇਦਾਰ ਅਵਤਾਰ ਅਲੀ ਦੀ ਪੁਲਸ ਪਾਰਟੀ ਵੱਲੋਂ ਵੀ ਅੱਜ ਵਾਈ ਪੁਆਇੰਟ ਸਾਹਮਣੇ ਥਾਣਾ ਸਦਰ ਖੰਨਾ ਵਲੋਂ ਗਸ਼ਤ ਦੌਰਾਨ ਸ਼ੱਕੀ ਪੁਰਸ਼ਾਂ ਦੀ ਚੈਕਿੰਗ ਕੀਤੀ ਗਈ, ਤਾਂ ਵਕਤ ਕਰੀਬ 1 ਵਜੇ ਦੁਪਹਿਰ ਸਰਵਿਸ ਰੋਡ 'ਤੇ ਮੰਡੀ ਗੋਬਿੰਦਗੜ੍ਹ ਸਾਈਡ ਵਲੋਂ ਇਕ ਆਟੋ ਰਿਕਸ਼ਾ , ਜਿਸਨੂੰ ਸ਼ੱਕ ਦੇ ਆਧਾਰ 'ਤੇ ਰੋਕ ਜਦੋਂ ਚੈਕ ਕੀਤਾ ਗਿਆ ਤਾਂ ਵਿਚੋਂ 9 ਕਿਲੋ ਭੁੱਕੀ ਬਰਾਮਦ ਹੋਈ। ਆਟੋ ਚਾਲਕ ਦੀ ਪਛਾਣ ਨੀਲਕੰਠ ਪੁੱਤਰ ਮੋਤੀ ਰਾਮ ਵਾਸੀ ਲੁਧਿਆਣਾ ਤੇ ਦੂਸਰੀ ਸੀਟ 'ਤੇ ਬੈਠੇ ਵਿਅਕਤੀ ਦੀ ਪਛਾਣ ਬਲਵੀਰ ਸਿੰਘ ਪੁੱਤਰ ਸੋਮਨਾਥ ਵਾਸੀ ਜੱਬੋਵਾਲ ਥਾਣਾ ਸਦਰ ਨਵਾਂਸ਼ਹਿਰ ਵਜੋਂ ਹੋਈ। ਪੁਲਸ ਨੇ ਚਾਰੋਂ ਮਾਮਲਿਆਂ ਸੰਬੰਧੀ ਕੇਸ ਦਰਜ ਕਰ ਲਿਆ ਹੈ। ਉਨ੍ਹਾਂ ਦੱਸਿਆ ਕਿ ਦੋਵੇਂ ਹੀ ਮਾਮਲਿਆਂ ਦੇ ਮੁਲਜ਼ਮਾਂ ਕੋਲੋਂ ਪੁਛਗਿੱਛ ਕੀਤੀ ਜਾ ਰਹੀ ਹੈ ਅਤੇ ਹੋਰ ਵੀ ਅਹਿਮ ਖੁਲਾਸੇ ਹੋਣ ਦੀ ਸੰਭਾਵਨਾ ਹੈ।
ਕੈਪਟਨ ਦੀ ਸਖਤੀ ਦੇ ਬਾਵਜੂਦ ਬੰਦ ਨਹੀਂ ਹੋ ਰਹੀ ਨਾਜਾਇਜ਼ ਮਾਈਨਿੰਗ ਦੀ 'ਕਾਲੀ ਖੇਡ'
NEXT STORY