ਬਠਿੰਡਾ(ਸੁਖਵਿੰਦਰ)-ਸਦਰ ਬਠਿੰਡਾ ਪੁਲਸ ਨੇ ਨਾਜਾਇਜ਼ ਸ਼ਰਾਬ ਬਰਾਮਦ ਕਰ ਕੇ ਇਕ ਵਿਅਕਤੀ ਖਿਲਾਫ ਮਾਮਲਾ ਦਰਜ ਕੀਤਾ ਹੈ। ਜਾਣਕਾਰੀ ਅਨੁਸਾਰ ਪੁਲਸ ਵੱਲੋਂ ਪਿੰਡ ਬੀੜ ਤਲਾਬ ਵਿਖੇ ਨਾਕੇਬੰਦੀ ਕੀਤੀ ਗਈ ਸੀ। ਇਸ ਦੌਰਾਨ ਸਹਾਇਕ ਥਾਣੇਦਾਰ ਰੂਪ ਸਿੰਘ ਵੱਲੋਂ ਇਕ ਵਿਅਕਤੀ ਮਨਜੀਤ ਸਿੰਘ ਨੂੰ ਸ਼ੱਕ ਦੇ ਆਧਾਰ 'ਤੇ ਰੋਕਿਆ। ਤਲਾਸ਼ੀ ਦੌਰਾਨ ਪੁਲਸ ਨੇ ਮੁਲਜ਼ਮ ਕੋਲੋਂ 9 ਬੋਤਲਾਂ ਨਾਜਾਇਜ਼ ਸ਼ਰਾਬ ਦੀਆਂ ਬਰਾਮਦ ਕਰ ਕੇ ਉਸ ਨੂੰ ਗ੍ਰਿਫ਼ਤਾਰ ਕੀਤਾ ਹੈ। ਥਾਣਾ ਸੰਗਤ ਦੀ ਪੁਲਸ ਵੱਲੋਂ ਸੰਗਤ ਮੰਡੀ 'ਚ ਇਕ ਵਿਅਕਤੀ ਨੂੰ 5 ਲੀਟਰ ਨਾਜਾਇਜ਼ ਸ਼ਰਾਬ ਸਮੇਤ ਕਾਬੂ ਕੀਤਾ ਗਿਆ ਹੈ। ਸਹਾਇਕ ਥਾਣੇਦਾਰ ਮੱਘਰ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਗਸ਼ਤ ਦੌਰਾਨ ਜਦ ਪੁਲਸ ਪਾਰਟੀ ਉਕਤ ਸਥਾਨ 'ਤੇ ਪਹੁੰਚੀ ਤਾਂ ਇਕ ਵਿਅਕਤੀ ਮੰਡੀ ਦੇ ਬਾਜ਼ਾਰ 'ਚ ਸ਼ੱਕੀ ਹਾਲਤ 'ਚ ਆ ਰਿਹਾ ਸੀ। ਪੁਲਸ ਵੱਲੋਂ ਜਦ ਉਕਤ ਵਿਅਕਤੀ ਦੇ ਹੱਥ 'ਚ ਫੜੇ ਥੈਲੇ ਦੀ ਤਲਾਸ਼ੀ ਲਈ ਤਾਂ ਉਸ ਕੋਲੋਂ 5 ਲੀਟਰ ਨਾਜਾਇਜ਼ ਸ਼ਰਾਬ ਬਰਾਮਦ ਹੋਈ। ਫੜੇ ਗਏ ਵਿਅਕਤੀ ਦੀ ਪਛਾਣ ਨੰਦ ਸਿੰਘ ਵਾਸੀ ਬੀੜ ਤਲਾਬ ਵਜੋਂ ਹੋਈ। ਪੁਲਸ ਵੱਲੋਂ ਉਕਤ ਵਿਅਕਤੀ ਵਿਰੁੱਧ ਮਾਮਲਾ ਦਰਜ ਕਰ ਕੇ ਉਸ ਨੂੰ ਹਵਾਲਾਤ 'ਚ ਬੰਦ ਕਰ ਦਿੱਤਾ ਗਿਆ।
ਸੜਕ ਵਿਚਕਾਰ ਖੜ੍ਹੇ ਰੇਹੜੀ-ਫੜ੍ਹੀ ਵਾਲੇ ਕਰਦੇ ਨੇ ਟ੍ਰੈਫਿਕ ਪ੍ਰਭਾਵਿਤ
NEXT STORY