ਲੁਧਿਆਣਾ(ਵਿਪਨ)-ਸਥਾਨਕ ਰੇਲਵੇ ਸਟੇਸ਼ਨ 'ਤੇ ਚੈਕਿੰਗ ਦੌਰਾਨ ਰਾਜ ਦੀ ਰੇਲਵੇ ਪੁਲਸ ਦੇ ਸੀ. ਆਈ. ਏ. ਵਿੰਗ ਨੇ ਇਕ ਦੋਸ਼ੀ ਨੂੰ ਅਫੀਮ ਸਣੇ ਕਾਬੂ ਕੀਤਾ ਹੈ। ਜਾਣਕਾਰੀ ਦਿੰਦੇ ਹੋਏ ਜੀ. ਆਰ. ਪੀ. ਦੇ ਸੀ. ਆਈ. ਏ. ਵਿੰਗ ਦੇ ਮੁਖੀ ਇੰਸਪੈਕਟਰ ਜਸਕਰਨ ਸਿੰਘ ਨੇ ਦੱਸਿਆ ਕਿ ਉਹ ਏ. ਐੱਸ. ਆਈ. ਪਲਵਿੰਦਰ ਸਿੰਘ ਭਿੰਡਰ, ਏ. ਐੱਸ. ਆਈ. ਬੀਰਬਲ ਅਤੇ ਹੋਰ ਪੁਲਸ ਪਾਰਟੀ ਦੇ ਨਾਲ ਚੈਕਿੰਗ ਕਰ ਰਹੇ ਸਨ ਕਿ ਪਲੇਟਫਾਰਮ ਨੰ.1 'ਤੇ ਇਕ ਨੌਜਵਾਨ ਪੁਲਸ ਨੂੰ ਚੈਕਿੰਗ ਕਰਦੇ ਦੇਖ ਕੇ ਇਕਦਮ ਪਿੱਛੇ ਮੁੜ ਗਿਆ ਅਤੇ ਉਥੋਂ ਖਿਸਕਣ ਦਾ ਯਤਨ ਕੀਤਾ। ਸ਼ੱਕ ਪੈਣ 'ਤੇ ਉਸ ਨੂੰ ਕਾਬੂ ਕਰ ਕੇ ਤਲਾਸ਼ੀ ਲਈ ਗਈ ਤਾਂ ਉਸ ਦੇ ਕੋਲੋਂ 500 ਗ੍ਰਾਮ ਅਫੀਮ ਬਰਾਮਦ ਹੋਈ, ਜਿਸ 'ਤੇ ਉਸ ਨੂੰ ਗ੍ਰਿਫਤਾਰ ਕਰ ਕੇ ਥਾਣੇ ਲਿਜਾਇਆ ਗਿਆ। ਉਨ੍ਹਾਂ ਦੱਸਿਆ ਕਿ ਦੋਸ਼ੀ, ਜਿਸ ਦੀ ਪਛਾਣ ਉੱਤਰ ਪ੍ਰਦੇਸ਼ ਦੇ ਸ਼ਾਹਜਹਾਂਪੁਰ ਦੇ ਰਹਿਣ ਵਾਲੇ ਰਮੇਸ਼ਵਰ ਉਰਫ ਰਾਜੂ ਵਜੋਂ ਹੋਈ ਹੈ, 'ਤੇ ਐੱਨ. ਡੀ. ਪੀ. ਐੱਸ. ਐਕਟ ਦੀ ਧਾਰਾ 18/61/85 ਦੇ ਤਹਿਤ ਪਰਚਾ ਦਰਜ ਕਰ ਕੇ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ।
ਸੰਤ ਢੱਡਰੀਆਂ ਵਾਲੇ 'ਤੇ ਹਮਲੇ ਦੇ ਮਾਮਲੇ 'ਚ 2 ਮੁਲਜ਼ਮਾਂ ਦੀਆਂ ਜ਼ਮਾਨਤਾਂ ਰੱਦ
NEXT STORY