ਰੂਪਨਗਰ(ਕੈਲਾਸ਼)-ਰੇਲਵੇ ਯਾਤਰੀਆਂ ਦੇ ਸਾਮਾਨ ਦੀ ਚੋਰੀ ਅਤੇ ਲੁੱਟ-ਖੋਹ ਕਰਨ ਵਾਲੇ ਇਕ ਚੋਰ ਨੂੰ ਗੌਰਮਿੰਟ ਰੇਲਵੇ ਪੁਲਸ ਵੱਲੋਂ ਕਾਬੂ ਕਰਨ ਦਾ ਦਾਅਵਾ ਕੀਤਾ ਗਿਆ ਹੈ। ਜਾਣਕਾਰੀ ਦਿੰਦੇ ਹੋਏ ਜੀ. ਆਰ. ਪੀ. ਰੂਪਨਗਰ ਦੇ ਇੰਚਾਰਜ ਸੁਗਰੀਵ ਚੰਦ ਨੇ ਦੱਸਿਆ ਕਿ ਅੱਜ ਸਵੇਰੇ ਰੇਲਵੇ ਸਟੇਸ਼ਨ ਰੂਪਨਗਰ 'ਤੇ ਸ਼ੱਕੀ ਵਿਅਕਤੀ ਦੀ ਜਦੋਂ ਤਲਾਸ਼ੀ ਲਈ ਗਈ ਤਾਂ ਉਸ ਕੋਲੋਂ ਇਕ ਕਮਾਨੀਦਾਰ ਚਾਕੂ ਬਰਾਮਦ ਕੀਤਾ ਗਿਆ। ਪੁੱਛਗਿੱਛ ਦੌਰਾਨ ਉਸ ਨੇ ਦੱਸਿਆ ਕਿ ਉਸ ਨੇ ਚਾਕੂ ਯਾਤਰੀਆਂ ਦਾ ਸਾਮਾਨ ਚੋਰੀ ਕਰਨ ਤੇ ਆਪਣੀ ਸੁਰੱਖਿਆ ਲਈ ਰੱਖਿਆ ਹੋਇਆ ਹੈ। ਸੁਗਰੀਵ ਚੰਦ ਨੇ ਦੱਸਿਆ ਕਿ ਸਬੰਧਤ ਵਿਅਕਤੀ ਦੀ ਪਛਾਣ ਜਾਫਰ ਪੁੱਤਰ ਮੁਹੰਮਦ ਸਾਇਦ ਨਿਵਾਸੀ ਚੰਡੀਗੜ੍ਹ ਵਜੋਂ ਹੋਈ। ਸਬੰਧਤ ਵਿਅਕਤੀ ਵਿਰੁੱਧ ਆਰਮਜ਼ ਐਕਟ ਅਧੀਨ ਮਾਮਲਾ ਦਰਜ ਕਰ ਕੇ ਉਸ ਨੂੰ ਅਦਾਲਤ 'ਚ ਪੇਸ਼ ਕੀਤਾ ਗਿਆ, ਜਿੱਥੋਂ ਮਾਣਯੋਗ ਸੀ. ਜੇ. ਐੱਮ. ਪੂਜਾ ਅਨਦੋਹਤਰਾ ਦੀ ਅਦਾਲਤ ਨੇ ਉਸ ਨੂੰ 5 ਮਈ ਤੱਕ ਜੁਡੀਸ਼ੀਅਲ ਰਿਮਾਂਡ 'ਤੇ ਭੇਜ ਦਿੱਤਾ ਹੈ।
ਜਬਰ-ਜ਼ਨਾਹ ਪੀੜਤਾ ਨੂੰ ਇਨਸਾਫ ਦਿਵਾਉਣ ਲਈ ਸੜਕਾਂ 'ਤੇ ਉਤਰੇ ਵਿਦਿਆਰਥੀ
NEXT STORY