ਲੁਧਿਆਣਾ(ਮਹੇਸ਼)-ਕ੍ਰਾਈਮ ਬ੍ਰਾਂਚ-2 ਨੇ ਲੁੱਟ-ਖੋਹ ਤੇ ਚੋਰੀਆਂ ਕਰਨ ਵਾਲੇ ਦੋ ਬਦਮਾਸ਼ਾਂ ਨੂੰ ਕਾਬੂ ਕਰਕੇ ਉਨ੍ਹਾਂ ਕੋਲੋਂ 8 ਮੋਬਾਇਲ ਫੋਨ ਤੇ 1 ਮੋਟਰਸਾਈਕਲ ਬਰਾਮਦ ਕੀਤਾ ਹੈ। ਬ੍ਰਾਂਚ ਮੁਖੀ ਇੰਸਪੈਕਟਰ ਰਾਜੇਸ਼ ਸ਼ਰਮਾ ਨੇ ਦੱਸਿਆ ਕਿ ਗ੍ਰਿਫਤਾਰ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਡਾਬਾ ਦੇ ਬਸੰਤ ਨਗਰ ਦੇ ਦੀਪਕ ਕੁਮਾਰ ਉਰਫ ਐੱਲ. ਪੀ. ਤੇ ਸਤਿਗੁਰੂ ਨਗਰ ਦੇ ਪ੍ਰਦੀਪ ਸਿੰਘ ਉਰਫ ਮੋਨੂੰ ਵਜੋਂ ਹੋਈ ਹੈ। ਇਨ੍ਹਾਂ ਦੋਹਾਂ ਮੁਲਜ਼ਮਾਂ ਨੂੰ ਖੁਫੀਆ ਜਾਣਕਾਰੀ ਦੇ ਆਧਾਰ 'ਤੇ ਮਿਲਰਗੰਜ ਇਲਾਕੇ ਤੋਂ ਕਾਬੂ ਕੀਤਾ ਗਿਆ। ਇਹ ਮੋਟਰਸਾਈਕਲ 'ਤੇ ਸਵਾਰ ਹੋ ਕੇ ਪ੍ਰਵਾਸੀ ਮਜ਼ਦੂਰਾਂ ਤੇ ਰਾਹਗੀਰਾਂ ਨੂੰ ਡਰਾ-ਧਮਕਾ ਕੇ ਲੁੱਟਦੇ ਸਨ। ਇਨ੍ਹਾਂ ਨੇ ਕਈ ਚੋਰੀ ਦੀਆਂ ਵਾਰਦਾਤਾਂ ਨੂੰ ਅੰਜਾਮ ਦਿੱਤਾ ਹੈ। ਸ਼ਰਮਾ ਨੇ ਦੱਸਿਆ ਕਿ ਦੀਪਕ 'ਤੇ ਚੋਰੀ ਦੇ ਪਹਿਲਾਂ ਤੋਂ ਹੀ 2 ਕੇਸ ਦਰਜ ਹਨ। ਮੁਲਜ਼ਮਾਂ ਤੋਂ ਪੁਛਗਿੱਛ ਕੀਤੀ ਜਾ ਰਹੀ ਹੈ।
ਪੌਣੇ 2 ਸਾਲਾ ਬੱਚੀ ਨੂੰ ਅਗਵਾ ਕਰਨ ਵਾਲੀ ਔਰਤ ਕਾਬੂ
NEXT STORY