ਅਬੋਹਰ(ਸੁਨੀਲ)—ਥਾਣਾ ਸਦਰ ਪੁਲਸ ਨੇ ਇਕ ਵਿਅਕਤੀ ਨੂੰ ਨਸ਼ੇ ਵਾਲੀਆਂ ਗੋਲੀਆਂ ਸਮੇਤ ਗ੍ਰਿਫਤਾਰ ਕਰ ਕੇ ਉਸ ਖਿਲਾਫ ਮਾਮਲਾ ਦਰਜ ਕਰ ਲਿਆ ਹੈ। ਜਾਣਕਾਰੀ ਮੁਤਾਬਕ ਥਾਣਾ ਸਦਰ ਦੇ ਮੁਖੀ ਅਤੇ ਸਬ ਇੰਸਪੈਕਟਰ ਗੁਰਿੰਦਰ ਸਿੰਘ ਬੀਤੇ ਦਿਨੀਂ ਪਿੰਡ ਬੁਰਜ ਮੁਹਾਰ ਦੀ ਨਹਿਰ ਦੇ ਕੋਲ ਗਸ਼ਤ ਕਰ ਰਹੇ ਸਨ। ਉਨ੍ਹਾਂ ਸਾਹਮਣੇ ਤੋਂ ਆ ਰਹੇ ਇਕ ਸ਼ੱਕੀ ਵਿਅਕਤੀ ਨੂੰ ਰੋਕ ਕੇ ਉਸਦੇ ਬੈਗ ਦੀ ਤਲਾਸ਼ੀ ਲਈ ਤਾਂ ਉਸਦੇ ਬੈਗ 'ਚੋਂ 7200 ਨਸ਼ੇ ਵਾਲੀਆਂ ਗੋਲੀਆਂ ਬਰਾਮਦ ਹੋਈਆਂ। ਫੜੇ ਗਏ ਦੋਸ਼ੀ ਦੀ ਪਛਾਣ ਰਮੇਸ਼ ਕੁਮਾਰ ਉਰਫ ਰਾਜੂ ਪੁੱਤਰ ਗੁਲਜਾਰੀ ਲਾਲ ਵਾਸੀ ਪਿੰਡ ਬੁਰਜ ਮੁਹਾਰ ਵਜੋਂ ਹੋਈ। ਪੁਲਸ ਨੇ ਰਮੇਸ਼ ਕੁਮਾਰ ਖਿਲਾਫ ਮਾਮਲਾ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਵਿਆਹੁਤਾ ਨਾਲ ਕੁੱਟ-ਮਾਰ
NEXT STORY