ਤਲਵੰਡੀ ਸਾਬੋ(ਮੁਨੀਸ਼)-ਪੰਜਾਬ ਪੁਲਸ ਵੱਲੋਂ ਨਸ਼ੇ ਖਿਲਾਫ ਚਲਾਈ ਗਈ ਮੁਹਿੰਮ ਤਹਿਤ ਸੀ. ਆਈ. ਏ. ਸਟਾਫ 2 ਨੇ ਦੋ ਵੱਖ-ਵੱਖ ਮਾਮਲਿਆਂ 'ਚ ਚਾਰ ਲੋਕਾਂ ਨੂੰ ਭੁੱਕੀ ਚੂਰਾ-ਪੋਸਤ ਸਮੇਤ ਗ੍ਰਿਫਤਾਰ ਕੀਤਾ ਹੈ। ਜਾਣਕਾਰੀ ਅਨੁਸਾਰ ਸੀ. ਆਈ. ਏ. ਸਟਾਫ 2 ਦੇ ਏ. ਐੱਸ. ਆਈ. ਗੁਰਿੰਦਰ ਸਿੰਘ ਪੁਲਸ ਪਾਰਟੀ ਸਮੇਤ ਪਿੰਡ ਗੁਰੂਸਰ ਤੋਂ ਬਹਿਮਣ ਜਾ ਰਹੇ ਸਨ ਤਾਂ ਰਸਤੇ 'ਚ ਦੋ ਵਿਅਕਤੀ ਮੋਟਰਸਾਈਕਲ ਕੋਲ ਬੈਠ ਕੇ ਭੁੱਕੀ ਚੂਰਾ-ਪੋਸਤ ਦੀ ਵੰਡ ਕਰ ਰਹੇ ਸਨ। ਪੁਲਸ ਨੇ ਦੇਖਦਿਆਂ ਹੀ ਉਨ੍ਹਾਂ ਨੂੰ ਕਾਬੂ ਕਰ ਲਿਆ। ਪੁਲਸ ਨੇ 50 ਕਿਲੋ ਭੁੱਕੀ ਚੂਰਾ-ਪੋਸਤ ਅਤੇ ਮੋਟਰਸਾਈਕਲ ਆਪਣੇ ਕਬਜ਼ੇ ਵਿਚ ਲੈ ਕੇ ਦੋਵੇਂ ਕਥਿਤ ਮੁਲਜ਼ਮਾਂ ਰਾਜੂ ਸਿੰਘ ਵਾਸੀ ਗੁਰੂਸਰ ਜਗਾ ਅਤੇ ਮਨਪ੍ਰੀਤ ਸਿੰਘ ਵਾਸੀ ਤਲਵੰਡੀ ਸਾਬੋ ਖਿਲਾਫ ਮਾਮਲਾ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਦੂਜੇ ਮਾਮਲੇ ਵਿਚ ਸੀ. ਆਈ. ਏ. ਸਟਾਫ 2 ਦੇ ਏ. ਐੱਸ. ਆਈ. ਗੁਰਿੰਦਰ ਸਿੰਘ ਪੁਲਸ ਪਾਰਟੀ ਸਮੇਤ ਬਠਿੰਡਾ ਤੋਂ ਤਲਵੰਡੀ ਸਾਬੋ ਵਿਖੇ ਗਸ਼ਤ ਦੇ ਸਬੰਧੀ ਜਾ ਰਹੇ ਸਨ ਤਾਂ ਰਸਤੇ ਵਿਚ ਪਿੰਡ ਭਾਗੀਵਾਂਦਰ ਨੇੜੇ ਦੋ ਵਿਅਕਤੀ ਮੋਟਰਸਾਈਕਲ 'ਤੇ ਗੱਟਾ ਲੈ ਕੇ ਖੜ੍ਹੇ ਸਨ, ਜਿਨ੍ਹਾਂ ਦੀ ਪੁਲਸ ਪਾਰਟੀ ਨੇ ਸ਼ੱਕ ਦੇ ਆਧਾਰ 'ਤੇ ਤਲਾਸ਼ੀ ਲਈ ਤਾਂ ਉਨ੍ਹਾਂ ਕੋਲੋਂ 30 ਕਿਲੋ ਭੁੱਕੀ ਚੂਰਾ-ਪੋਸਤ ਬਰਾਮਦ ਕੀਤਾ ਗਿਆ। ਪੁਲਸ ਨੇ ਚੂਰਾ-ਪੋਸਤ ਅਤੇ ਮੋਟਰਸਾਈਕਲ ਆਪਣੇ ਕਬਜ਼ੇ ਵਿਚ ਲੈ ਕੇ ਦੋਵੇਂ ਕਥਿਤ ਮੁਲਜ਼ਮਾਂ ਨੂੰ ਗ੍ਰਿਫਤਾਰ ਕਰ ਲਿਆ। ਕਥਿਤ ਮੁਲਜ਼ਮਾਂ ਦੀ ਪਛਾਣ ਜਗਦੀਪ ਸਿੰਘ ਵਾਸੀ ਤਿਉਣਾ ਪੁਜਾਰੀਆਂ ਅਤੇ ਜਤਿੰਦਰ ਕੁਮਾਰ ਵਾਸੀ ਡੱਬਵਾਲੀ ਵਜੋਂ ਹੋਈ ਹੈ ਤੇ ਉਨ੍ਹਾਂ ਖਿਲਾਫ ਥਾਣਾ ਤਲਵੰਡੀ ਸਾਬੋ ਵਿਖੇ ਮਾਮਲਾ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।
ਵਾਟਰ ਵਰਕਸ ਪਾਈਪ 'ਚ ਸੀਵਰੇਜ ਦਾ ਪਾਣੀ ਮਿਲਣ ਕਾਰਨ 200 ਤੋਂ ਵੱਧ ਲੋਕ ਬੀਮਾਰ
NEXT STORY