ਮੋਗਾ(ਆਜ਼ਾਦ)-ਇੱਥੋਂ ਦੇ ਪਿੰਡ ਦੀ ਇਕ 13 ਸਾਲਾ ਨਾਬਾਲਗ ਵਿਦਿਆਰਥਣ ਨਾਲ ਕਥਿਤ ਜਬਰ-ਜ਼ਨਾਹ ਕਰਨ ਦੇ ਮਾਮਲੇ 'ਚ ਪੁਲਸ ਨੇ 3 ਬੱਚਿਆਂ ਦੇ ਪਿਉ ਨੂੰ ਗ੍ਰਿਫਤਾਰ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਸ ਨੂੰ ਦਿੱਤੇ ਸ਼ਿਕਾਇਤ ਪੱਤਰ ਵਿਚ ਪੀੜਤਾ ਨੇ ਕਿਹਾ ਕਿ ਉਹ 8ਵੀਂ ਕਲਾਸ 'ਚ ਪੜ੍ਹਦੀ ਹੈ, ਜਦ ਉਹ ਸਕੂਲ ਤੋਂ ਬਾਅਦ ਦੁਪਹਿਰ ਸਮੇਂ ਘਰ ਜਾ ਰਹੀ ਸੀ ਤਾਂ ਕਥਿਤ ਦੋਸ਼ੀ ਨਿਰਮਲ ਸਿੰਘ ਉਰਫ ਨਿੰਮਾ ਨੇ ਉਸ ਨੂੰ ਆਵਾਜ਼ ਦੇ ਕੇ ਆਪਣੇ ਘਰ ਬੁਲਾਇਆ ਅਤੇ ਉਸ ਨਾਲ ਜਬਰ-ਜ਼ਨਾਹ ਕੀਤਾ ਅਤੇ ਧਮਕੀ ਦਿੱਤੀ ਕਿ ਜੇਕਰ ਕਿਸੇ ਨੂੰ ਦੱਸਿਆ ਤਾਂ ਉਹ ਉਸ ਨੂੰ ਜਾਨ ਤੋਂ ਮਾਰ ਦੇਵੇਗਾ। ਉਸ ਨੇ ਘਰ ਵਾਲਿਆਂ ਨੂੰ ਆ ਕੇ ਦੱਸਿਆ ਜਿਨ੍ਹਾਂ ਨੇ ਪਿੰਡ ਦੇ ਮੋਹਤਬਰ ਵਿਅਕਤੀਆਂ ਨੂੰ ਇਸ ਦੀ ਜਾਣਕਾਰੀ ਦਿੱਤੀ ਅਤੇ ਪੁਲਸ ਨੂੰ ਸੂਚਿਤ ਕੀਤਾ। ਉਕਤ ਮਾਮਲੇ ਦੀ ਜਾਂਚ ਕਰ ਰਹੀ ਮਹਿਲਾ ਥਾਣੇਦਾਰ ਪ੍ਰਭਜੋਤ ਕੌਰ ਨੇ ਕਿਹਾ ਕਿ ਕਥਿਤ ਦੋਸ਼ੀ 3 ਬੱਚਿਆਂ ਦਾ ਪਿਉ ਹੈ, ਜਿਸ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਅੱਜ ਬੱਚੀ ਦਾ ਸਿਵਲ ਹਸਪਤਾਲ ਮੋਗਾ ਤੋਂ ਮੈਡੀਕਲ ਚੈੱਕਅਪ ਕਰਵਾਇਆ ਗਿਆ ਹੈ। ਡਾਕਟਰਾਂ ਨੇ ਮੈਡੀਕਲ ਰਿਪੋਰਟ ਜਾਂਚ ਲਈ ਲੈਬਾਰਟਰੀ ਨੂੰ ਭੇਜ ਦਿੱਤੀ ਹੈ। ਇਸ ਦੇ ਇਲਾਵਾ ਪੀੜਤਾ ਦੇ ਮਾਣਯੋਗ ਅਦਾਲਤ ਵਿਚ ਬਿਆਨ ਵੀ ਦਰਜ ਕਰਵਾਏ ਗਏ ਹਨ। ਮਾਮਲੇ ਦਾ ਜਾਂਚ ਕੀਤੀ ਜਾ ਰਹੀ ਹੈ।
ਸ਼ਾਹੀ ਸ਼ਹਿਰ ਪਟਿਆਲਾ ਤੋਂ ਹੋਵੇਗਾ ਪੰਜਾਬ ਸ਼ਹਿਰੀ ਆਵਾਸ ਯੋਜਨਾ ਦਾ ਆਗਾਜ਼
NEXT STORY