ਫ਼ਤਿਹਗੜ੍ਹ ਸਾਹਿਬ(ਜੱਜੀ)-ਬਡਾਲੀ ਆਲਾ ਸਿੰਘ ਪੁਲਸ ਨੇ ਨਸ਼ੇ ਦੇ ਟੀਕਿਆਂ ਤੇ ਸ਼ੀਸ਼ੀਆਂ ਸਮੇਤ 2 ਵਿਅਕਤੀਆਂ ਨੂੰ ਗ੍ਰਿਫਤਾਰ ਕਰਨ ਦਾ ਸਮਾਚਾਰ ਹੈ। ਜਾਣਕਾਰੀ ਦਿੰਦੇ ਹੋਏ ਐੱਸ. ਪੀ. ਜਾਂਚ ਹਰਪਾਲ ਸਿੰਘ ਨੇ ਦੱਸਿਆ ਕਿ ਥਾਣਾ ਬਡਾਲੀ ਆਲਾ ਸਿੰਘ ਦੇ ਸਹਾਇਕ ਥਾਣੇਦਾਰ ਗੁਰਮੀਤ ਸਿੰਘ ਨੇ ਪੁਲਸ ਪਾਰਟੀ ਸਮੇਤ ਗਸ਼ਤ ਦੌਰਾਨ ਬਡਾਲੀ ਆਲਾ ਸਿੰਘ ਦੇ ਭੱਠੇ ਦੇ ਨਜ਼ਦੀਕ ਇਕ ਪੈਦਲ ਆਉਂਦੇ ਵਿਅਕਤੀ ਨੂੰ ਰੋਕ ਕੇ ਉਸ ਦੀ ਤਲਾਸ਼ੀ ਲਈ ਤਾਂ ਉਸ ਕੋਲੋਂ 12 ਟੀਕੇ ਬਿਪਰੋਨੋਰੋਫਿਨ ਤੇ 12 ਸ਼ੀਸ਼ੀਆਂ ਏਵਲ ਦੀਆਂ ਬਰਾਮਦ ਹੋਈਆਂ। ਉਨ੍ਹਾਂ ਦੱਸਿਆ ਕਿ ਉਕਤ ਵਿਅਕਤੀ ਦੀ ਪਹਿਚਾਣ ਕਮਲਜੀਤ ਸਿੰਘ ਉਰਫ ਕਮਲ ਵਾਸੀ ਪਿੰਡ ਪਵਾਲਾ ਦੇ ਤੌਰ 'ਤੇ ਹੋਈ ਹੈ, ਜਿਸ ਨੇ ਪੁਲਸ ਰਿਮਾਂਡ ਦੌਰਾਨ ਮੰਨਿਆ ਕਿ ਉਹ ਕਥਿਤ ਤੌਰ 'ਤੇ ਨਸ਼ੇ ਕਰਨ ਦਾ ਆਦੀ ਹੈ ਤੇ ਇਹ ਟੀਕੇ ਸੁਭਾਸ਼ ਚੰਦ ਵਾਸੀ ਪਿੰਡ ਮਛਲੀ ਕਲਾਂ ਥਾਣਾ ਖਰੜ ਤੋਂ ਲੈ ਕੇ ਆÀੁਂਦਾ ਹੈ। ਸਹਾਇਕ ਥਾਣੇਦਾਰ ਨੇ ਦੱਸਿਆ ਕਿ 8 ਜੂਨ 2018 ਨੂੰ ਸੁਭਾਸ਼ ਚੰਦ ਨੂੰ ਚੁੰਨੀ ਕਲਾਂ ਮੋਰਿੰਡਾ ਰੋਡ ਤੋਂ ਗ੍ਰਿਫ਼ਤਾਰ ਕਰ ਕੇ ਉਸ ਪਾਸੋਂ 10 ਟੀਕੇ ਬਿਪਰੋਨੋਰੋਫਿਨ ਤੇ 10 ਨਸ਼ੇ ਦੀਆਂ ਸ਼ੀਸ਼ੀਆਂ ਬਰਾਮਦ ਕਰਨ ਵਿਚ ਕਾਮਯਾਬੀ ਹਾਸਿਲ ਹੋਈ ਹੈ। ਉਨ੍ਹਾਂ ਦੱਸਿਆ ਕਿ ਪੁਲਸ ਪਾਰਟੀ ਦੁਆਰਾ ਉਕਤ ਦੋਵੇਂ ਵਿਅਕਤੀਆਂ ਖਿਲਾਫ ਐੱਨ. ਡੀ. ਪੀ. ਐੱਸ. ਐਕਟ ਤਹਿਤ ਮਾਮਲਾ ਦਰਜ ਕਰ ਕੇ ਅਦਾਲਤ ਵਿਚ ਪੇਸ਼ ਕੀਤਾ ਗਿਆ, ਜਿਥੋਂ ਕਿ ਮਾਣਯੋਗ ਅਦਾਲਤ ਨੇ ਦੋਵੇਂ ਵਿਅਕਤੀਆਂ ਨੂੰ 14 ਦਿਨਾਂ ਦੀ ਨਿਆਇਕ ਹਿਰਾਸਤ ਵਿਚ ਨਾਭਾ ਜੇਲ ਭੇਜ ਦਿੱਤਾ ਹੈ।
ਥਾਣਾ ਵੈਰੋਵਾਲ ਦੀ ਪੁਲਸ ਵੱਲੋਂ ਭਗੌੜਾ ਕਾਬੂ
NEXT STORY