ਬਟਾਲਾ(ਬੇਰੀ)-ਅੱਜ ਐਕਸਾਈਜ਼ ਵਿਭਾਗ ਦੀ ਟੀਮ ਅਤੇ ਪੁਲਸ ਪਾਰਟੀ ਵਲੋਂ ਸਾਂਝੇ ਤੌਰ ’ਤੇ ਛਾਪਾਮਾਰੀ ਦੌਰਾਨ 18 ਪੇਟੀਆਂ ਨਾਜਾਇਜ਼ ਸ਼ਰਾਬ ਸਮੇਤ ਵਿਅਕਤੀ ਨੂੰ ਕਾਬੂ ਕੀਤਾ ਹੈ। ਜਾਣਕਾਰੀ ਦਿੰਦਿਆਂ ਐੱਸ.ਐੱਚ.ਓ. ਪਰਮਜੀਤ ਸਿੰਘ ਅਤੇ ਠੇਕਾ ਇੰਚਾਰਜ ਗੁਰਪ੍ਰੀਤ ਸਿੰਘ ਗੋਪੀ ਓਪਲ ਨੇ ਸਾਂਝੇ ਤੌਰ ’ਤੇ ਪੁਲਸ ਪਾਰਟੀ ਅਤੇ ਐਕਸਾਈਜ ਟੀਮ ਸਮੇਤ ਅੰਮ੍ਰਿਤਸਰ ਰੋਡ ’ਤੇ ਸਥਿਤ ਖੁਸ਼ੀ ਵਾਟਿਕਾ ਪੈਲੇਸ ਦੀ ਬੈਕਸਾਈਡ ਤੋਂ ਰਾਜੀਵ ਕੁਮਾਰ ਪੁੱਤਰ ਸਵ. ਕਿਸ਼ਨ ਚੰਦ ਨੂੰ 18 ਪੇਟੀਆਂ ਨਾਜਾਇਜ਼ ਸ਼ਰਾਬ ਮਾਰਕਾ ਡੋਲਫਿਨ ਸਮੇਤ ਗ੍ਰਿਫਤਾਰ ਕੀਤਾ ਹੈ ਅਤੇ ਉਸ ਵਿਰੁੱਧ ਥਾਣਾ ਸਿਵਲ ਲਾਈਨ ਵਿਖੇ ਮੁਕੱਦਮਾਨ 127 ਐਕਸਾਈਜ ਐਕਟ ਤਹਿਤ ਕੇਸ ਦਰਜ ਕਰ ਲਿਆ ਹੈ। ਇਸ ਮੌਕੇ ਉਨ੍ਹਾਂ ਨਾਲ ਏ.ਐੱਸ.ਆਈ ਹਰਪਾਲ ਸਿੰਘ, ਏ.ਐੱਸ.ਆਈ ਗੁਰਮਿੰਦਰ ਸਿੰਘ ਆਦਿ ਹਾਜ਼ਰ ਸਨ।
ਬਰੈਂਪਟਨ : ਲੁੱਟ-ਖੋਹ ਦੌਰਾਨ ਜ਼ਖਮੀ ਹੋਏ ਪੰਜਾਬੀ ਦੀ ਮੌਤ (ਵੀਡੀਓ)
NEXT STORY