ਤਲਵੰਡੀ ਸਾਬੋ(ਮੁਨੀਸ਼, ਮਨਜੀਤ)-ਤਲਵੰਡੀ ਸਾਬੋ ਤੇ ਸੰਗਤ ਮੰਡੀ ਦੀ ਪੁਲਸ ਨੇ ਵੱਖ-ਵੱਖ ਮਾਮਲਿਆਂ 'ਚ ਹਰਿਆਣਾ ਸ਼ਰਾਬ ਫੜਨ 'ਚ ਸਫਲਤਾ ਹਾਸਲ ਕੀਤੀ ਹੈ। ਜਾਣਕਾਰੀ ਅਨੁਸਾਰ ਸੀਗੋ ਚੌਕੀ ਪੁਲਸ ਦੇ ਹੌਲਦਾਰ ਬਲਵੰਤ ਸਿੰਘ ਨੇ ਪੁਲਸ ਪਾਰਟੀ ਸਮੇਤ ਸੀਗੋ ਤੋਂ ਬਹਿਮਣ ਰੋਡ 'ਤੇ ਨਾਕਾਬੰਦੀ ਕੀਤੀ ਹੋਈ ਸੀ ਤਾਂ ਇਕ ਕਾਰ ਬਹਿਮਣ ਵੱਲੋਂ ਆ ਰਹੀ ਸੀ, ਜਦੋਂ ਉਸ ਦੀ ਰੋਕ ਕੇ ਤਲਾਸ਼ੀ ਲਈ ਤਾਂ ਉਸ 'ਚੋਂ 84 ਬੋਤਲਾਂ ਸ਼ਰਾਬ ਠੇਕਾ ਦੇਸੀ ਹਰਿਆਣਾ ਬਰਾਮਦ ਕੀਤੀ ਗਈ। ਪੁਲਸ ਨੇ ਸ਼ਰਾਬ ਤੇ ਗੱਡੀ ਆਪਣੇ ਕਬਜ਼ੇ ਵਿਚ ਲੈ ਕੇ ਕਥਿਤ ਮੁਲਜ਼ਮ ਬਲਵੀਰ ਰਾਮ ਅਤੇ ਪੱਪੂ ਰਾਮ ਵਾਸੀ ਬੁਰਜ ਨੂੰ ਗ੍ਰਿਫਤਾਰ ਕਰ ਲਿਆ। ਜਿਨ੍ਹਾਂ ਖਿਲਾਫ ਮਾਮਲਾ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਦੂਜੇ ਮਾਮਲੇ 'ਚ ਹੌਲਦਾਰ ਸੁਰਜੀਤ ਸਿੰਘ ਨੇ ਪਿੰਡ ਤਿਉਣਾ ਪੁਜਾਰੀਆਂ ਨੇੜੇ ਪੁਲਸ ਪਾਰਟੀ ਸਮੇਤ ਜਦੋਂ ਨਾਕਾਬੰਦੀ ਕੀਤੀ ਹੋਈ ਸੀ ਤਾਂ ਇਕ ਸਵਿਫਟ ਕਾਰ ਹਰਿਆਣਾ ਵੱਲੋਂ ਆ ਰਹੀ ਸੀ, ਚਾਲਕ ਨੇ ਪੁਲਸ ਪਾਰਟੀ ਨੂੰ ਦੇਖ ਕੇ ਗੱਡੀ ਵਾਪਸ ਮੋੜਣ ਦੀ ਕੋਸ਼ਿਸ਼ ਕੀਤੀ ਤਾਂ ਉਸ 'ਚੋਂ 2 ਲੋਕ ਨਿਕਲ ਕੇ ਭੱਜ ਗਏ, ਜਦੋਂ ਕਿ ਪੁਲਸ ਨੇ ਇਕ ਵਿਅਕਤੀ ਗੁਰਤੇਜ ਸਿੰਘ ਵਾਸੀ ਰਾਜਗੜ੍ਹ ਕੁੱਬੇ ਨੂੰ ਗ੍ਰਿਫਤਾਰ ਕਰ ਲਿਆ, ਜਦੋਂ ਪੁਲਸ ਨੇ ਸ਼ੱਕ ਦੇ ਆਧਾਰ 'ਤੇ ਗੱਡੀ ਦੀ ਤਲਾਸ਼ੀ ਲਈ ਤਾਂ ਉਸ 'ਚੋਂ 48 ਬੋਤਲਾਂ ਸ਼ਰਾਬ ਠੇਕਾ ਦੇਸੀ ਹਰਿਆਣਾ ਬਰਾਮਦ ਕੀਤੀ ਗਈ। ਪੁਲਸ ਨੇ ਸ਼ਰਾਬ ਅਤੇ ਗੱਡੀ ਆਪਣੇ ਕਬਜ਼ੇ ਵਿਚ ਲੈ ਕੇ ਕਥਿਤ ਮੁਲਜ਼ਮ ਖਿਲਾਫ ਮਾਮਲਾ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਇਸੇ ਤਰ੍ਹਾਂ ਥਾਣਾ ਸੰਗਤ ਮੰਡੀ ਦੇ ਥਾਣੇਦਾਰ ਲਛਮਣ ਸਿੰਘ ਵੱਲੋਂ ਪੁਲਸ ਪਾਰਟੀ ਸਮੇਤ ਇਲਾਕੇ ਦੇ ਪਿੰਡਾਂ 'ਚ ਗਸ਼ਤ ਦੌਰਾਨ ਬਠਿੰਡਾ-ਡੱਬਵਾਲੀ ਰਾਸ਼ਟਰੀ ਮਾਰਗ 'ਤੇ ਪੈਂਦੇ ਪਿੰਡ ਜੱਸੀ ਬਾਗਵਾਲੀ ਨੇੜੇ ਲਸਾੜਾ ਡਰੇਨ ਦੇ ਪੁਲ 'ਤੇ ਪਹੁੰਚੇ ਤਾਂ ਪੰਜਾਬ ਨੰਬਰੀ ਇਕ ਪਿੱਕਅਪ ਡਾਲਾ ਡੱਬਵਾਲੀ ਵਾਲੇ ਪਾਸਿਓਂ ਸ਼ੱਕੀ ਹਾਲਤ 'ਚ ਆ ਰਿਹਾ ਸੀ। ਪੁਲਸ ਪਾਰਟੀ ਵੱਲੋਂ ਪਿੱਕਅਪ ਗੱਡੀ ਨੂੰ ਰੋਕ ਕੇ ਉਸ ਦੀ ਤਲਾਸ਼ੀ ਲਈ ਗਈ ਤਾਂ ਉਸ 'ਚੋਂ ਹਰਿਆਣਾ ਮਾਰਕਾ ਦੇਸੀ ਸ਼ਰਾਬ ਦੀਆਂ 60 ਬੋਤਲਾਂ ਬਰਾਮਦ ਹੋਈਆਂ। ਫੜੇ ਗਏ ਵਿਅਕਤੀ ਦੀ ਪਛਾਣ ਗੁਰਸੇਵਕ ਸਿੰਘ ਵਾਸੀ ਬਾਘਾ ਵਜੋਂ ਹੋਈ। ਦੂਸਰੀ ਸਫਲਤਾ ਦੌਰਾਨ ਹੌਲਦਾਰ ਬਲਬੀਰ ਸਿੰਘ ਵੱਲੋਂ ਇਸੇ ਹੀ ਪਿੰਡ 'ਚ ਦੋ ਵਿਅਕਤੀਆਂ ਨੂੰ ਹਰਿਆਣਾ ਮਾਰਕਾ ਦੇਸੀ ਸ਼ਰਾਬ ਦੀਆਂ 16 ਬੋਤਲਾਂ ਸਮੇਤ ਕਾਬੂ ਕੀਤਾ ਗਿਆ ਹੈ। ਫੜੇ ਗਏ ਵਿਅਕਤੀਆਂ ਦੀ ਪਛਾਣ ਬਨਵਾਰੀ ਲਾਲ ਤੇ ਜਗਦੀਸ਼ ਵਾਸੀਆਨ ਨਰ ਸਿੰਘ ਕਾਲੋਨੀ ਵਜੋਂ ਹੋਈ। ਪੁਲਸ ਵੱਲੋਂ ਉਕਤ ਵਿਅਕਤੀਆਂ ਵਿਰੁੱਧ ਮਾਮਲਾ ਦਰਜ ਕਰ ਕੇ ਉਨ੍ਹਾਂ ਨੂੰ ਹਵਾਲਾਤ 'ਚ ਬੰਦ ਕਰ ਦਿੱਤਾ ਗਿਆ।
ਮੁਲਜ਼ਮ ਸੀ. ਸੀ. ਟੀ. ਵੀ. ਕੈਮਰੇ 'ਚ ਕੈਦ ਹੋਣ ਦੇ ਬਾਵਜੂਦ ਪੁਲਸ ਦੇ ਹੱਥ ਚੌਥੇ ਦਿਨ ਵੀ ਖਾਲੀ
NEXT STORY