ਫਿਰੋਜ਼ਪੁਰ(ਕੁਮਾਰ,ਆਵਲਾ,ਮਲਹੋਤਰਾ)-ਜ਼ਿਲਾ ਫਿਰੋਜ਼ਪੁਰ ਦੇ ਥਾਣਾ ਮੱਲਾਂਵਾਲਾ ਅਤੇ ਗੁਰੂਹਰਸਹਾਏ ਦੀ ਪੁਲਸ ਨੇ ਦੋ ਵੱਖ-ਵੱਖ ਮਾਮਲਿਆਂ ’ਚ ਨਸ਼ੇ ਵਾਲੀਆਂ ਗੋਲੀਆਂ ਤੇ ਨਾਜਾਇਜ਼ ਸ਼ਰਾਬ ਬਰਾਮਦ ਕਰਦੇ ਹੋਏ ਦੋ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਹੈ। ਜਾਣਕਾਰੀ ਦਿੰਦਿਆਂ ਥਾਣਾ ਮੱਲਾਂਵਾਲਾ ਦੇ ਏ. ਐੱਸ. ਆਈ. ਨਰਿੰਦਰ ਸਿੰਘ ਨੇ ਦੱਸਿਆ ਕਿ ਮੱਲਾਂਵਾਲਾ ਦੇ ਕੋਲ ਪੁਲਸ ਨੇ ਗਸ਼ਤ ਅਤੇ ਚੈਕਿੰਗ ਦੌਰਾਨ ਇਕ ਵਿਅਕਤੀ ਨੂੰ 200 ਨਸ਼ੇ ਵਾਲੀਆਂ ਗੋਲੀਆਂ ਸਮੇਤ ਗ੍ਰਿਫਤਾਰ ਕੀਤਾ ਹੈ। ਫਡ਼ੇ ਗਏ ਵਿਅਕਤੀ ਨੇ ਪੁਲਸ ਨੂੰ ਆਪਣਾ ਨਾਂ ਗੁਰਨਾਮ ਸਿੰਘ ਦੱਸਿਆ ਹੈ। ਦੂਸਰੇ ਪਾਸੇ ਥਾਣਾ ਗੁਰੂਹਰਸਹਾਏ ਦੇ ਹੌਲਦਾਰ ਰਾਜ ਸਿੰਘ ਦੀ ਅਗਵਾਈ ਹੇਠ ਪੁਲਸ ਨੇ 18 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਕਰ ਕੇ ਇਕ ਵਿਅਕਤੀ ਨੂੰ ਗ੍ਰਿਫਤਾਰ ਹੈ। ਇਸ ਸਬੰਧੀ ਹੌਲਦਾਰ ਰਾਜ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਗਸ਼ਤ ਦੇ ਚੈਕਿੰਗ ਦਰਾਨ ਪਿੰਡ ਝੁੱਗੇ ਮੋਹਰ ਸਿੰਘ ਵਾਲਾ ਦੇ ਕੋਲ ਪੁਲਸ ਨੇ ਰੂਪ ਸਿੰਘ ਨਾਮੀ ਨੂੰ 18 ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ ਗ੍ਰਿਫਤਾਰ ਕੀਤਾ ਹੈ। ਪੁਲਸ ਵੱਲੋਂ ਨਾਮਜ਼ਦ ਵਿਅਕਤੀਆਂ ਖਿਲਾਫ ਮੁਕੱਦਮੇ ਦਰਜ ਕੀਤੇ ਗਏ ਹਨ। ਸੀ. ਆਈ. ਏ . ਸਟਾਫ ਨੇ ਬੀਤੀ ਸ਼ਾਮ ਵੱਡੀ ਗਿਣਤੀ ’ਚ ਸ਼ਰਾਬ ਬਰਾਮਦ ਕੀਤੀ। ਥਾਣਾ ਨੰਬਰ 1 ਦੀ ਪੁਲਸ ਨੇ ਇਕ ਵਿਅਕਤੀ ਖਿਲਾਫ ਮਾਮਲਾ ਦਰਜ ਕਰ ਲਿਆ ਹੈ। ਸਹਾਇਕ ਸਬ ਇੰਸਪੈਕਟਰ ਸੋਮ ਪ੍ਰਕਾਸ਼ ਨੇ ਬੀਤੀ ਸ਼ਾਮ ਮੁਖ਼ਬਰ ਦੀ ਸੂਚਨਾ ’ਤੇ ਅਜੀਤ ਨਗਰ ਲਿੰਕ ਰੋਡ ਤੋਂ 360 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਕੀਤੀ। ਜਿਸ ’ਤੇ ਥਾਣਾ ਨੰਬਰ 1 ਦੀ ਪੁਲਸ ਨੇ ਨਾਜਾਇਜ਼ ਸ਼ਰਾਬ ਰੱਖਣ ਦੇ ਦੋਸ ਹੇਠ ਸਰਾਭਾ ਨਗਰ ਵਾਸੀ ਪਰਮਜੀਤ ਸਿੰਘ ਦੇ ਖਿਲਾਫ ਮਾਮਲਾ ਦਰਜ ਕਰ ਲਿਆ ਹੈ।
ਜਲਾਲਾਬਾਦ,(ਬੰਟੀ/ਦੀਪਕ, ਸੇਤੀਆ,ਜਤਿੰਦਰ)-ਐÎÎੱਸ.ਪੀ. ਕੇਤਨ ਬਲੀ ਰਾਮ ਪਾਟਿਲ ਤੇ ਡੀ.ਐÎÎੱਸ.ਪੀ. ਅਮਰਜੀਤ ਸਿੰਘ ਸਿੱਧੂ ਵਲੋਂ ਨਸ਼ਿਆਂ ਖਿਲਾਫ ਵਿੱਢੀ ਗਈ ਮੁਹਿੰਮ ਦੇ ਤਹਿਤ ਪਿੰਡ ਵੈਰੋ ਕਿ ਪੁਲਸ ਨੇ ਵੱਖ-ਵੱਖ ਪਿੰਡਾਂ ’ਚ ਗਸ਼ਤ ਦੌਰਾਨ 2 ਵਿਅਕਤੀਆਂ ਨੂੰ 200 ਲੀਟਰ ਲਾਹਣ ਸਮੇਤ ਕਾਬੂ ਕੀਤਾ ਹੈ। ਪਹਿਲੇ ਮਾਮਲੇ ਸਬੰਧੀ ਜਾਣਕਾਰੀ ਦਿੰਦੇ ਹੋਏ ਜਾਂਚ ਅਧਿਕਾਰੀ ਐÎÎੱਚ.ਸੀ. ਜਸਪਾਲ ਸਿੰਘ ਨੇ ਦੱਸਿਆ ਕਿ ਪੁਲਸ ਪਾਰਟੀ ਪਿੰਡ ਵੈਰੋ ਕਿ ’ਚ ਗਸ਼ਤ ਕਰ ਰਹੀ ਸੀ ਤੇ ਇਸ ਦੌਰਾਨ ਬਲਬੀਰ ਸਿੰਘ ਪੁੱਤਰ ਸੋਨਾ ਸਿੰਘ ਵਾਸੀ ਪਿੰਡ ਮਾਡ਼ੇ ਵਾਲਾ ਨੂੰ 100 ਲੀਟਰ ਲਾਹਣ ਸਣੇ ਕਾਬੂ ਕੀਤਾ। ਦੂਜੇ ਮਾਮਲੇ ’ਚ ਜਾਣਕਾਰੀ ਦਿੰਦੇ ਜਾਂਚ ਅਧਿਕਾਰੀ ਐÎÎੱਚ.ਸੀ ਮਨਜੀਤ ਸਿੰਘ ਨੇ ਦੱਸਿਆ ਕਿ ਪੁਲਸ ਟੀਮ ਢਾਣੀ ਪ੍ਰੇਮ ਸਿੰਘ ਵਾਲਾ ’ਚ ਗਸ਼ਤ ਕਰ ਰਹੀ ਸੀ ਤੇ ਸੇਮ ਨਾਲੇ ਦੇ ਕੋਲ ਕ੍ਰਿਪਾਲ ਸਿੰਘ ਪੁੱਤਰ ਦੋਨਾ ਸਿੰਘ ਵਾਸੀ ਪਿੰਡ ਮਾਡ਼ੇ ਵਾਲਾ ਕੋਲੋਂ 100 ਲੀਟਰ ਲਾਹਣ ਬਰਾਮਦ ਹੋਈ। ਪੁਲਸ ਵਲੋਂ ਪੱਕਡ਼ੇ ਗਏ ਦੋਨ੍ਹਾਂ ਆਰੋਪੀਆਂ ਖਿਲਾਫ ਆਬਕਾਰੀ ਐਕਟ ਅਧੀਨ ਮਾਮਲਾ ਦਰਜ ਕਰ ਲਿਆ ਹੈ। ਸੀ. ਆਈ. ਏ. ਸਟਾਫ ਫਿਰੋਜ਼ਪੁਰ ਦੀ ਪੁਲਸ ਨੇ ਏ. ਐੱਸ. ਆਈ. ਗੁਰਚਰਨ ਸਿੰਘ ਦੀ ਅਗਵਾਈ ਹੇਠ ਇਕ ਵਿਅਕਤੀ ਨੂੰ 8 ਪੇਟੀਆਂ ਠੇਕਾ ਸ਼ਰਾਬ ਸਮੇਤ ਗ੍ਰਿਫਤਾਰ ਕੀਤਾ ਹੈ। ਇਹ ਜਾਣਕਾਰੀ ਦਿੰਦੇ ਹੋਏ ਏ. ਐੱਸ. ਆਈ. ਗੁਰਚਰਨ ਸਿੰਘ ਨੇ ਦੱਸਿਅ ਕਿ ਬਸਤੀ ਭੱਟੀਆਂ ਵਾਲੀ ਦੇ ਇਲਾਕੇ ਵਿਚ ਪੁਲਸ ਨਾਕਾਬੰਦੀ ਕਰ ਕੇ ਸ਼ੱਕੀ ਵਿਅਕਤੀਆਂ ਅਤੇ ਵਾਹਨਾਂ ਦੀ ਚੈਕਿੰਗ ਕਰ ਰਹੀ ਸੀ ਤਾਂ ਪੁਲਸ ਨੇ ਸ਼ੱਕ ਦੇ ਅਾਧਾਰ ’ਤੇ ਇਕ ਵਿਅਕਤੀ ਨੂੰ ਕਾਬੂ ਕਰਦੇ ਹੋਏ ਉਸ ਤੋਂ 8 ਪੇਟੀਆਂ ਸ਼ਰਾਬ ਬਰਾਮਦ ਕੀਤੀ। ਉਨ੍ਹਾਂ ਦੱਸਿਆ ਕਿ ਫਡ਼ੇ ਗਏ ਵਿਅਕਤੀ ਖਿਲਾਫ ਥਾਣਾ ਸਿਟੀ ਫਿਰੋਜ਼ਪੁਰ ਵਿਚ ਮੁਕੱਦਮਾ ਦਰਜ ਕੀਤਾ ਗਿਆ ਹੈ।
ਨਸ਼ੇ ਵਾਲੇ ਪਾਊਡਰ, ਪਿਸਤੌਲ, 3.70 ਲੱਖ ਰੁਪਏ ਸਣੇ 2 ਕਾਬੂ
NEXT STORY